ਹਾਈ ਕਮਾਂਡ ਅਤੇ ਰਾਹੁਲ ਗਾਂਧੀ ਦੇ ਦਿਸ਼ਾ ਨਿਰਦੇਸ਼ ਹਲਕੇ ਦੀ ਸੇਵਾ ਕਰ ਰਿਹਾ ਹਾਂ - ਨਵਤੇਜ ਚੀਮਾ
- ਹਲਕਾ ਸੁਲਤਾਨਪੁਰ ਲੋਧੀ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਨੂੰ ਵੱਡੀ ਲੀਡ ਦੇ ਨਾਲ ਜਿਤਾਵਾਂਗੇ
- ਕੋਈ ਕੁਝ ਵੀ ਬੋਲ਼ੇ ਅਸੀਂ ਹਾਈ ਕਮਾਂਡ ਨੂੰ ਜਵਾਬਦੇ ਹਾਂ
- ਪਾਰਟੀ ਵੱਲੋਂ ਦਿੱਤੀ ਜਿੰਮੇਵਾਰੀ ਤੰਨਦੇਹੀ ਦੇ ਨਾਲ ਨਿਭਾ ਰਿਹਾ ਹਾਂ
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ 7 ਮਈ 2024 - ਕਾਂਗਰਸ ਪਾਰਟੀ ਨੇ ਹਮੇਸ਼ਾ ਹੀ ਪਾਰਟੀ ਲਈ ਮਿਹਨਤ ਕਰਨ ਵਾਲੇ ਵਰਕਰਾਂ ਦਾ ਮਾਣ-ਸਨਮਾਨ ਕੀਤਾ ਤੇ ਹਮੇਸ਼ਾ ਦੁੱਖ-ਸੁੱਖ ਵਿਚ ਉਨ੍ਹਾਂ ਨਾਲ ਚੱਟਾਨ ਵਾਂਗ ਖੜ੍ਹੀ ਹੋਈ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਅੱਜ ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਆਪਣੇ ਗ੍ਰਹਿ ਵਿਖੇ ਗੱਲਬਾਤ ਕਰਦਿਆਂ ਕੀਤਾ। ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਨਵਤੇਜ ਸਿੰਘ ਚੀਮਾ ਨੇ ਕਿਹਾ ਕਿ ਮੈਂ ਕਾਂਗਰਸ ਪਾਰਟੀ ਅਤੇ ਮਾਨਯੋਗ ਸ੍ਰੀ ਰਾਹੁਲ ਗਾਂਧੀ ਅਤੇ ਸਮੁੱਚੀ ਹਾਈ ਕਮਾਂਡ ਦੇ ਬਿਲਕੁਲ ਨਾਲ ਚਟਾਨ ਵਾਂਗ ਖੜੇ ਹਾਂ। ਉਹਨਾਂ ਕਿਹਾ ਕਿ ਮੈਂ ਹਲਕਾ ਸੁਲਤਾਨਪੁਰ ਲੋਧੀ ਦੇ ਸਮੂਹ ਵੋਟਰਾਂ ਨੂੰ ਅਪੀਲ ਕਰਦਾ ਹਾਂ ਕਿ ਕਾਂਗਰਸ ਪਾਰਟੀ ਦੇ ਹੱਕ ਵਿੱਚ ਵੱਧ ਤੋਂ ਵੱਧ ਵੋਟਾਂ ਪਾ ਕੇ ਕਾਂਗਰਸ ਪਾਰਟੀ ਨੂੰ ਕਾਮਯਾਬ ਕਰੋ ਅਤੇ ਹਲਕਾ ਸੁਲਤਾਨਪੁਰ ਲੋਧੀ ਤੋਂ ਵੱਡੀ ਲੀਡ ਦੇ ਨਾਲ ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਉਮੀਦਵਾਰ ਕੁਲਬੀਰ ਸਿੰਘ ਜ਼ੀਰਾ ਨੂੰ ਜਿਤਾਓ।
ਪੱਤਰਕਾਰਾਂ ਦੇ ਇੱਕ ਸਵਾਲ ਦੇ ਜਵਾਬ ਵਿੱਚ ਉਹਨਾਂ ਕਿਹਾ ਕੋਈ ਫਰਕ ਨਹੀਂ ਪੈਂਦਾ ਕਿ ਉਮੀਦਵਾਰ ਜਾ ਉਸ ਦੇ ਨਾਲ ਵਾਲੇ ਕੀ ਬੋਲ ਰਿਹੇ ਹਨ ਹੋ ਸਕਦਾ ਉਸ ਦੀ ਕੋਈ ਮਜਬੂਰੀ ਹੋਵੇ। ਅਸੀਂ ਕਾਂਗਰਸ ਪਾਰਟੀ ਦੇ ਸੱਚੇ ਸਿਪਾਹੀ ਆ ਤੇ ਕਾਂਗਰਸ ਪਾਰਟੀ ਦੇ ਨਾਲ ਹੀ ਰਹਾਂਗੇ। ਉਹਨਾਂ ਕਿਹਾ ਕਿ ਪਿਛਲੇ ਦੋ ਸਾਲਾਂ ਤੋਂ ਕੁਝ ਲੋਕ ਤਾ ਇਹੋ ਜਿਹੇ ਨੇ ਜੋ ਦਿਨ ਦੇ ਵਿੱਚ 50-50 ਵਾਰ ਮੇਰਾ ਨਾਮ ਲੈ ਰਹੇ ਨੇ ਮੇਰੇ ਨਾਂ ਲਏ ਬਿਨਾਂ ਉਹਨਾਂ ਨੂੰ ਨੀਂਦ ਵੀ ਨਹੀਂ ਆਉਂਦੀ।
ਇਸ ਮੌਕੇ ਉਨ੍ਹਾਂ ਕਾਂਗਰਸੀ ਆਗੂਆਂ ਦੇ ਨਾਲ ਗੱਲਬਾਤ ਕੀਤੀ ਤੇ ਅਗਲੀ ਰਣਨੀਤੀ ਵਾਸਤੇ 12 ਤਰੀਕ ਦਿਨ ਐਤਵਾਰ ਨੂੰ ਇੱਕ ਮੀਟਿੰਗ ਕਰਨ ਦਾ ਐਲਾਨ ਵੀ ਕੀਤਾ। ਉਹਨਾਂ ਕਿਹਾ ਕਿ ਉਸ ਮੀਟਿੰਗ ਦੇ ਵਿੱਚ ਕਾਂਗਰਸੀ ਵਰਕਰਾਂ ਦੇ ਨਾਲ ਅਗਲੇ ਫੈਸਲੇ ਲਏ ਜਾਣਗੇ। ਉਨ੍ਹਾਂ ਕਿਹਾ ਕਿ ਮੈਂ ਆਪਣੇ ਪਾਰਟੀ ਵਰਕਰਾਂ ਤੇ ਹਮਦਰਦੀਆਂ ਨਾਲ ਹਰ ਸਮੇਂ ਚੱਟਾਨ ਵਾਂਗ ਖੜ੍ਹਾ ਰਹਾਂਗਾ। 2024 ਦੀਆਂ ਲੋਕ ਸਭਾ ਚੋਣਾਂ ਜਿੱਤ ਕੇ ਕੇਂਦਰ ਦੇ ਵਿੱਚ ਕਾਂਗਰਸੀ ਸਰਕਾਰ ਜਰੂਰ ਬਣੇਗੀ ਤੇ ਰਾਹੁਲ ਗਾਂਧੀ ਜੀ ਪ੍ਰਧਾਨ ਮੰਤਰੀ ਬਣਨਗੇ ਇਸ ਲਈ ਹਲਕਾ ਖਡੂਰ ਸਾਹਿਬ ਦੀ ਸੀਟ ਜਿੱਤ ਕੇ ਅਸੀਂ ਹਾਈ ਕਮਾਂਡ ਦੀ ਝੋਲੀ ਪਾਉਣੀ ਆ ਤਾਂ ਕਿ ਕੇਂਦਰ ਦੇ ਵਿੱਚ ਇੰਡੀਆ ਗਠਜੋੜ ਦੀ ਸਰਕਾਰ ਬਣ ਸਕੇ।
ਇਸ ਮੌਕੇ ਸ਼ਹਿਰੀ ਬਲਾਕ ਪ੍ਰਧਾਨ ਨਰਿੰਦਰ ਸਿੰਘ ਪੰਨੂ, ਜਿਲਾ ਪ੍ਰੀਸ਼ਦ ਮੈਂਬਰ ਨਰਿੰਦਰ ਸਿੰਘ ਜੈਨਪੁਰ, ਸਾਬਕਾ ਜਿਲਾ ਪ੍ਰਧਾਨ ਰਮੇਸ਼ ਡਡਵਿੰਡੀ, ਸਰਪੰਚ ਕੁਲਦੀਪ ਸਿੰਘ ਡਡਵਿੰਡੀ, ਸਰਪੰਚ ਨਰਿੰਦਰ ਸਿੰਘ ਗਿੱਲ, ਅਮਰ ਸਿੰਘ ਮੰਡ, ਗੁਰਮੇਜ਼ ਸਿੰਘ ਪੰਚ, ਹਰਪ੍ਰੀਤ ਸਿੰਘ ਬਬਲਾ, ਗੁਰਪ੍ਰੀਤ ਸਿੰਘ ਜ਼ੋਨ ਇੰਚਾਰਜ, ਬਲਕਾਰ ਸਿੰਘ ਭਲਵਾਨ, ਮਨਪ੍ਰੀਤ ਸਿੰਘ ਵਿਰਕ ,ਬਲਜਿੰਦਰ ਸਿੰਘ ਪੀ.ਏ. ਆਦਿ ਹਾਜ਼ਿਰ ਹਨ।