ਲੁਧਿਆਣਾ, 03 ਮਈ 2019: ਆਗਾਮੀ ਲੋਕ ਸਭਾ ਚੋਣਾਂ-2019 ਦੌਰਾਨ ਉਮੀਦਵਾਰਾਂ ਨੂੰ ਲੋਕ ਸਭਾ ਚੋਣਾਂ ਦੌਰਾਨ ਪ੍ਰਚਾਰ 'ਤੇ ਕੀਤੇ ਜਾਣ ਵਾਲੇ ਖਰਚੇ ਦਾ ਹਿਸਾਬ-ਕਿਤਾਬ ਰੱਖਣ ਸਮੇਤ ਸਮੁੱਚੀ ਪ੍ਰਕਿਰਿਆ ਤੋਂ ਜਾਣੂ ਕਰਾਉਣ ਲਈ ਜ਼ਿਲ•ਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਵੱਲੋਂ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਵਿੱਚ ਵੱਖ-ਵੱਖ ਉਮੀਦਵਾਰਾਂ ਜਾਂ ਉਨ•ਾਂ ਦੇ ਨੁਮਾਇੰਦਿਆਂ ਨੇ ਭਾਗ ਲਿਆ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰੀ ਅਗਰਵਾਲ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ ਜੇਕਰ ਕਿਸੇ ਉਮੀਦਵਾਰ ਦੇ ਖ਼ਿਲਾਫ਼ ਕੋਈ ਅਪਰਾਧਕ ਮਾਮਲਾ ਦਰਜ ਹੈ ਤਾਂ ਉਸ ਬਾਰੇ ਉਮੀਦਵਾਰ ਨੂੰ ਪ੍ਰਿੰਟ ਮੀਡੀਆ ਅਤੇ ਇਲੈਕਟ੍ਰੋਨਿਕਸ ਮੀਡੀਆ ਵਿੱਚ ਤਿੰਨ-ਤਿੰਨ ਵਾਰ (ਅਲੱਗ-ਅਲੱਗ ਮਿਤੀ ਨੂੰ) ਬਕਾਇਦਾ ਇਸ਼ਤਿਹਾਰ ਦੇ ਕੇ ਵੋਟਰਾਂ ਨੂੰ ਦੱਸਣਾ ਜ਼ਰੂਰੀ ਹੈ।
ਮੀਟਿੰਗ 'ਚ ਉਮੀਦਵਾਰਾਂ ਨੂੰ ਚੋਣ ਪ੍ਰਚਾਰ ਲਈ ਚੋਣ ਕਮਿਸ਼ਨ ਵੱਲੋਂ ਮਿੱਥੀ ਗਈ ਖਰਚਾ ਸੀਮਾ, ਕੀਤੇ ਜਾਣ ਵਾਲੇ ਖਰਚੇ ਦਾ ਹਿਸਾਬ-ਕਿਤਾਬ ਰੱਖਣ, ਸਮੇਂ-ਸਮੇਂ ਸਿਰ ਖਰਚਾ ਰਜਿਸਟਰ ਦੀ ਸਬੰਧਤ ਖਰਚਾ ਨਿਗਰਾਨ ਕੋਲ ਚੈਕਿੰਗ ਕਰਵਾਉਣ ਆਦਿ ਬਾਰੇ ਮੁਕੰਮਲ ਜਾਣਕਾਰੀ ਸਾਂਝੀ ਕੀਤੀ ਗਈ। ਇਸ ਤੋਂ ਇਲਾਵਾ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ, ਵੱਖ-ਵੱਖ ਮਨਜ਼ੂਰੀਆਂ, ਬਿਜਲਈ ਵੋਟਿੰਗ ਮਸ਼ੀਨਾਂ ਦੀ ਕਾਰਜ ਪ੍ਰਣਾਲੀ, ਮੌਕ ਪੋਲ ਅਤੇ ਗਿਣਤੀ ਪ੍ਰਕਿਰਿਆ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।
ਸ੍ਰੀ ਅਗਰਵਾਲ ਨੇ ਕਿਹਾ ਕਿ ਖਰਚਾ ਆਬਜ਼ਰਵਰਾਂ ਵੱਲੋਂ ਉਮੀਦਵਾਰਾਂ ਦੇ ਚੋਣ ਖ਼ਰਚਿਆਂ ਦਾ ਮਿਲਾਣ ਮਿਤੀ 7, 11 ਅਤੇ 16 ਮਈ ਨੂੰ ਕੀਤਾ ਜਾਵੇਗਾ, ਜਿਸ ਵਿੱਚ ਉਮੀਦਵਾਰਾਂ ਦਾ ਜਾਂ ਉਨ•ਾਂ ਦੇ ਖਰਚਾ ਏਜੰਟਾਂ ਦਾ ਖਰਚਾ ਮਿਲਾਣ ਕਰਾਉਣ ਲਈ ਆਉਣਾ ਲਾਜ਼ਮੀ ਹੈ। ਜੋ ਉਮੀਦਵਾਰ ਇਸ ਤਰ•ਾਂ ਨਹੀਂ ਕਰੇਗਾ ਤਾਂ ਉਸ ਨੂੰ ਅਗਲੀ ਚੋਣ ਲੜਨ ਵਿੱਚ ਮੁਸ਼ਕਿਲ ਪੇਸ਼ ਆਵੇਗੀ।
ਸ੍ਰੀ ਅਗਰਵਾਲ ਨੇ ਦੱਸਿਆ ਕਿ ਜ਼ਿਲ•ੇ ਦੇ ਸਾਰੇ ਵਿਧਾਨ ਸਭਾ ਹਲਕਿਆਂ 'ਚ ਚੋਣ ਬੂਥ ਬਣਾਏ ਗਏ ਹਨ, ਜਿਨ•ਾਂ 'ਤੇ ਇਸ ਵਾਰ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ ਦੇ ਨਾਲ-ਨਾਲ ਵੀ ਵੀ ਪੀ ਏ ਟੀ ਵੀ ਵੀ ਜੋੜਿਆ ਗਿਆ ਹੈ। ਇਸ ਮੌਕੇ ਮੌਜੂਦ ਨੁਮਾਇੰਦਿਆਂ ਨੂੰ ਈ ਵੀ ਐਮ ਤੇ ਵੀ ਵੀ ਪੀ ਏ ਟੀ ਮਸ਼ੀਨਾਂ ਦੀ ਕਾਗਗੁਜ਼ਾਰੀ ਬਾਰੇ ਪ੍ਰਦਰਸ਼ਨੀ ਵੀ ਦਿੱਤੀ ਗਈ। ਦੱਸਿਆ ਗਿਆ ਕਿ ਵੀ ਵੀ ਪੀ ਏ ਟੀ 'ਚ ਪਾਈ ਗਈ ਵੋਟ ਨੂੰ 7 ਸਕਿੰਟ ਤੱਕ ਸਕ੍ਰੀਨ 'ਤੇ ਦੇਖਿਆ ਜਾ ਸਕਦਾ ਹੈ। ਸ੍ਰੀ ਅਗਰਵਾਲ ਨੇ ਸਮੂਹ ਉਮੀਦਵਾਰਾਂ ਜਾਂ ਨੁਮਾਇੰਦਿਆਂ ਨੂੰ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਯਕੀਨੀ ਬਣਾਉਣ ਦੀ ਅਪੀਲ ਕੀਤੀ। ਇਸ ਮੌਕੇ ਖਰਚਾ ਆਬਜ਼ਰਵਰ ਸਾਹਿਬਾਨ, ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰ. ਇਕਬਾਲ ਸਿੰਘ ਸੰਧੂ, ਵਧੀਕ ਡਿਪਟੀ ਕਮਿਸ਼ਨਰ (ਜਗਰਾਂਉ) ਸ੍ਰੀਮਤੀ ਨੀਰੂ ਕਤਿਆਲ ਗੁਪਤਾ ਤੋਂ ਇਲਾਵਾ ਵੱਖ-ਵੱਖ ਉਮੀਦਵਾਰ ਵੀ ਮੌਜੂਦ ਸਨ।