ਬਾਦਲਾਂ ਦੇ ਕੁਰਸੀ ਮੋਹ ਅਤੇ ਭਾਜਪਾ ਦੇ ਵਪਾਰੀ ਮੋਹ ਵਿੱਚ ਪਿਸ ਰਹੇ ਹਨ ਕਿਸਾਨ
ਬਾਦਲ ਪਹਿਲਾਂ ਹੀ ਕਿਸਾਨ ਵਿਰੋਧੀ ਆਰਡੀਨੈਂਸ ਨੂੰ ਕੈਬਨਿਟ ਵਿੱਚ ਪਾਸ ਕਰਵਾਕੇ ਕਿਸਾਨਾਂ ਨਾਲ ਕਰ ਚੁੱਕੇ ਹਨ ਧੋਖਾ
ਕਿਸਾਨਾਂ ਲਈ ਸਤੰਬਰ ਵਿੱਚ ਆਉਣ ਵਾਲਾ ਪਾਰਲੀਮੈਂਟ ਦਾ ਮਾਨਸੂਨ ਸੈਸ਼ਨ ਘਾਤਕ ਸਾਬਤ ਹੋਵਗਾ ਕਿਉਂਕਿ ਇਸ ਸੈਸ਼ਨ ਵਿੱਚ ਉਸ ਕਿਸਾਨ ਵਿਰੋਧੀ ਆਰਡੀਨੈਂਸ ਨੂੰ ਕਾਨੂੰਨ ਬਣਾ ਕੇ ਪੱਕੇ ਤੌਰ ਤੇ ਪਾਸ ਕੀਤਾ ਜਾਵੇਗਾ ਜਿਸ ਨੂੰ ਕਿ ਪਹਿਲਾਂ ਮੋਦੀ ਕੈਬਨਿਟ ਵੱਲੋਂ ਮਨਜੂਰੀ ਦਿੱਤੀ ਜਾ ਚੁੱਕੀ ਹੈ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸ੍ਰੋਮਣੀ ਯੂਥ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਮੋਹਾਲੀ ਵਿਖੇ ਕਿਸਾਨਾਂ ਦੇ ਇੱਕ ਵਫਦ ਨਾਲ ਮੀਟਿੰਗ ਕਰਨ ਉਪਰੰਤ ਕੀਤਾ ਉਹਨਾ ਕਿਹਾ ਕਿ ਜੇਕਰ ਇਹ ਬਿੱਲ ਸੰਸਦ ਵਿੱਚ ਕਾਨੂੰਨ ਬਣ ਗਿਆ ਤਾਂ ਇਸ ਨਾਲ ਕਿਸਾਨ, ਮਜ਼ਦੂਰ ਅਤੇ ਆੜ੍ਹਤੀ ਵਰਗ ਦੀ ਪ੍ਰਾਈਵੇਟ ਕਾਰਪੋਰੇਟ ਘਰਾਣਿਆਂ ਨੂੰ ਅਪਣੀ ਮਨਮਰਜ਼ੀ ਨਾਲ ਲੁੱਟ ਕਰਨ ਵਾਸਤੇ ਖੁਲ ਮਿਲ ਜਾਵੇਗੀ ਅਤੇ ਕਿਸਾਨਾਂ ਨੂੰ ਅਪਣੀ ਫਸਲ ਅਤੇ ਮਿਹਨਤ ਦਾ ਸਹੀ ਮੁੱਲ ਨਹੀਂ ਮਿਲ ਪਾਵੇਗਾ ਜਿਸ ਕਾਰਨ ਪਹਿਲਾਂ ਹੀ ਕਰਜੇ ਦੀ ਮਾਰ ਝੱਲ ਰਿਹਾ ਅੰਨਦਾਤਾ ਹੋਰ ਕਰਜੇ ਦੀ ਮਾਰ ਹੇਠਾਂ ਆ ਜਾਵੇਗਾ ਬੱਬੀ ਬਾਦਲ ਨੇ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਕਿਸਾਨਾ ਅਤੇ ਸੂਬੇ ਦੇ ਅਧਿਕਾਰਾ ਦੀ ਲੜਾਈ ਲੜਨ ਵਾਲੇ ਅਕਾਲੀ ਦਲ ਨੂੰ ਬਾਦਲਾਂ ਨੇ ਹਾਈਜੈਕ ਕਰ ਕੇ ਕੁਰਸੀ ਅਤੇ ਵਪਾਰੀ ਮੋਹ ਵਿੱਚ ਕਿਸਾਨ ਵਿਰੋਧੀ ਆਰਡੀਨੈਂਸ ਉਤੇ ਮੋਦੀ ਕੈਬਨਿਟ ਵਿੱਚ ਦਸਤਖਤ ਕਰ ਕੇ ਪਹਿਲਾਂ ਹੀ ਕਿਸਾਨ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ ਅੱਜ ਪੰਜਾਬ ਵਿੱਚ ਆ ਕੇ ਕਿਸਾਨ ਹਿਤੈਸ਼ੀ ਹੋਣ ਦੇ ਡਰਾਮੇ ਕਰ ਰਿਹੇ ਹਨ ਜਿਸ ਤੋਂ ਪੰਜਾਬ ਦੇ ਲੋਕ ਭਲੀ ਭਾਂਤ ਜਾਣੂ ਹਨ ਬੱਬੀ ਬਾਦਲ ਨੇ ਅਪੀਲ ਕਰਦਿਆਂ ਕਿਹਾ ਕਿ ਕਿਸਾਨਾਂ ਦੇ ਹਿੱਤਾਂ ਨੂੰ ਬਚਾਉਣ ਲਈ ਸਿਆਸੀ ਪਾਰਟੀ ਅਤੇ ਕਿਸਾਨ ਯੂਨੀਅਨਾਂ ਇਕ ਪਲੇਟਫਾਰਮ ਤੇ ਇਕੱਠੇ ਹੋ ਕੇ ਆਰਡੀਨੈਂਸ ਨੂੰ ਰੱਦ ਕਰਵਾਉਣ ਲਈ ਲੜਾਈ ਲੜਨ ਤਾਂ ਜੋ ਇਸ ਕਿਸਾਨਾਂ ਵਿਰੋਧੀ ਬਿੱਲ ਨੂੰ ਸੰਸਦ ਵਿੱਚ ਪਾਸ ਨਾ ਕਰਵਾਇਆ ਜਾ ਸਕੇ ।