Air India ਦੀਆਂ 70 ਤੋਂ ਵੱਧ ਉਡਾਣਾਂ ਰੱਦ, ਪਾਇਲਟ-ਕ੍ਰੂ ਮੈਂਬਰ ਅਚਾਨਕ ਗਏ ਛੁੱਟੀ 'ਤੇ
ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ ਨੇ ਆਪਣੀਆਂ 70 ਤੋਂ ਵੱਧ ਉਡਾਣਾਂ ਰੱਦ ਕਰ ਦਿੱਤੀਆਂ ਹਨ। ਜਿਸ ਕਾਰਨ ਯਾਤਰੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਟਾਟਾ ਗਰੁੱਪ ਦੀ ਏਅਰਲਾਈਨ ਦੇ ਬੁਲਾਰੇ ਨੇ ਇਕ ਬਿਆਨ ਜਾਰੀ ਕਰਕੇ ਦੇਸ਼ ਵਾਸੀਆਂ ਨੂੰ ਇਹ ਜਾਣਕਾਰੀ ਦਿੱਤੀ। ਫਲਾਈਟ ਰੱਦ ਹੋਣ ਦਾ ਕਾਰਨ ਅਚਾਨਕ ਛੁੱਟੀ 'ਤੇ ਚਲੇ ਗਏ ਚਾਲਕ ਦਲ ਦੇ ਮੈਂਬਰ ਦੱਸੇ ਜਾਂਦੇ ਹਨ। ਏਅਰਲਾਈਨ ਦੇ ਸੀਨੀਅਰ ਕਰੂ ਮੈਂਬਰਾਂ ਨੇ ਬਿਮਾਰੀ ਦੀ ਛੁੱਟੀ ਦੇ ਦਿੱਤੀ ਹੈ। ਇਸ ਤੋਂ ਬਾਅਦ ਏਅਰਲਾਈਨ ਨੂੰ ਅੰਤਰਰਾਸ਼ਟਰੀ ਅਤੇ ਘਰੇਲੂ ਉਡਾਣਾਂ ਰੱਦ ਕਰਨੀਆਂ ਪਈਆਂ।