ਐੱਮ ਐੱਸ ਸੀ ਅਤੇ ਪੀ ਐੱਚ ਡੀ ਵਿੱਚ ਸਭ ਤੋਂ ਵੱਧ ਅੰਕ ਯੋਗਤਾ ਹਾਸਿਲ ਕਰਨ ਵਾਲੇ ਪੀ ਏ ਯੂ ਦੇ ਵਿਦਿਆਰਥੀ ਸਨਮਾਨਿਤ ਹੋਏ
ਲੁਧਿਆਣਾ 11 ਅਕਤੂਬਰ, 2024 - ਪੀ ਏ ਯੂ ਦੇ ਪਸਾਰ ਸਿੱਖਿਆ ਵਿਭਾਗ ਨੇ ਆਪਣੇ ਵਿਭਾਗ ਦੇ ਐਮ.ਐਸ.ਸੀ ਅਤੇ ਪੀ.ਐਚ.ਡੀ ਦੇ ਡਿਗਰੀ ਪ੍ਰੋਗਰਾਮਾਂ ਵਿੱਚ ਉੱਚ ਅੰਕ ਯੋਗਤਾ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਇਨ੍ਹਾਂ ਵਿਦਿਆਰਥੀਆਂ ਵਿਚ ਅਰਸ਼ਦੀਪ ਸਿੰਘ, ਹਰਮਨਜੋਤ ਸਿੰਘ, ਸਮੀਕਸ਼ਾ ਨਾਥ ਅਤੇ ਬਬਨਵੀਰ ਸਿੰਘ ਨੇ ਐਮ.ਐਸ.ਸੀ.ਪ੍ਰੋਗਰਾਮ ਵਿੱਚ ਸਭ ਤੋਂ ਵੱਧ ਅੰਕ ਪ੍ਰਾਪਤ ਕਰਨ ਲਈ ਪੁਰਸਕਾਰ ਪ੍ਰਾਪਤ ਕੀਤੇ। ਇਸੇ ਤਰ੍ਹਾਂ ਮਨਜਿੰਦਰ ਸਿੰਘ, ਸੇਲੇਸ ਕਾਵਿਆ ਜੀ., ਅਤੇ ਅਯਾਨਾ ਮੋਹਨ ਨੂੰ ਪੀਐਚ.ਡੀ. ਵਿੱਚ ਸਭ ਤੋਂ ਵੱਧ ਓ ਸੀ ਪੀ ਏ ਪ੍ਰਾਪਤ ਕਰਨ ਲਈ ਸਨਮਾਨਿਤ ਕੀਤਾ ਗਿਆ।
ਵਿਭਾਗ ਦੇ ਮੁਖੀ ਡਾ: ਕੁਲਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਉਹ ਆਪਣੇ ਭਵਿੱਖ ਵਿਚ ਵੀ ਖੇਤੀ ਸੇਵਾ ਲਈ ਯਤਨਸ਼ੀਲ ਰਹਿਣ ਦੀ ਕੋਸ਼ਿਸ਼ ਕਰਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਨਾਲ ਪਾਠਕ੍ਰਮ ਤੋਂ ਬਾਹਰਲੀਆਂ ਗਤੀਵਿਧੀਆਂ ਦੋਵਾਂ ਵਿੱਚ ਸ਼ਾਮਲ ਹੋਣ ਲਈ ਵੀ ਪ੍ਰੇਰਿਤ ਕੀਤਾ।
ਵੱਖ-ਵੱਖ ਵਿਭਾਗੀ ਗਤੀਵਿਧੀਆਂ ਜਿਵੇਂ ਕਿ ਪੋਸਟਰ ਬਣਾਉਣ ਮੁਕਾਬਲੇ, ਮੁਹਿੰਮਾਂ, ਯੁਵਕ ਮੇਲਿਆਂ ਆਦਿ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ।
ਨਿਰਦੇਸ਼ਕ ਵਿਦਿਆਰਥੀ ਭਲਾਈ ,ਡਾ ਨਿਰਮਲ ਜੋੜਾ ਅਤੇ ਵਧੀਕ ਨਿਰਦੇਸ਼ਕ ਸੰਚਾਰ ਨੇ ਸਨਮਾਨਿਤ ਵਿਦਿਆਰਥੀਆਂ ਨੂੰ ਵਧਾਈ ਦਿੱਤੀ।
ਅੰਤ ਵਿੱਚ ਡਾ: ਲਖਵਿੰਦਰ ਕੌਰ ਨੇ ਸਭ ਦਾ ਧੰਨਵਾਦ ਕੀਤਾ।