ਪ੍ਰਚਾਰ ਦੌਰਾਨ ਛਾਤੀ 'ਚ ਦਰਦ ਹੋਣ ਕਾਰਨ ਗੋਵਿੰਦਾ ਨੂੰ ਮੁੰਬਈ ਦੇ ਹਸਪਤਾਲ ਕਰਵਾਇਆ ਗਿਆ ਦਾਖ਼ਲ
ਮੁੰਬਈ, 17 ਨਵੰਬਰ 2024 - ਲੱਤ 'ਚ ਗੋਲੀ ਲੱਗਣ ਕਾਰਨ ਪਿਛਲੇ ਕੁਝ ਦਿਨਾਂ ਤੋਂ ਸੁਰਖੀਆਂ 'ਚ ਰਹੇ ਗੋਵਿੰਦਾ ਦੀ ਤਬੀਅਤ ਅਚਾਨਕ ਵਿਗੜ ਗਈ ਹੈ। ਹਾਲ ਹੀ 'ਚ ਗੋਵਿੰਦਾ ਸ਼ਿਵ ਸੈਨਾ ਸ਼ਿੰਦੇ ਧੜੇ ਦੇ ਉਮੀਦਵਾਰਾਂ ਦੇ ਪ੍ਰਚਾਰ ਲਈ ਇਕ ਰੋਡ ਸ਼ੋਅ ਦਾ ਹਿੱਸਾ ਸਨ ਪਰ ਇਸ ਦੌਰਾਨ ਉਨ੍ਹਾਂ ਨੂੰ ਛਾਤੀ 'ਚ ਦਰਦ ਹੋ ਗਿਆ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਗੋਵਿੰਦਾ ਨੂੰ ਹਵਾਈ ਜਹਾਜ਼ ਰਾਹੀਂ ਮੁੰਬਈ ਦੇ ਹਸਪਤਾਲ ਲਿਜਾਇਆ ਗਿਆ।
ਦੱਸ ਦਈਏ ਕਿ ਗੋਵਿੰਦਾ ਸ਼ਿਵ ਸੈਨਾ (ਸ਼ਿੰਦੇ ਧੜੇ) ਦੇ ਸ਼ਿਵ ਸੈਨਾ (ਸ਼ਿੰਦੇ ਧੜੇ) ਦੇ ਉਮੀਦਵਾਰਾਂ ਦੇ ਸਮਰਥਨ ਵਿੱਚ ਪਚੋਰਾ ਵਿੱਚ ਇੱਕ ਰੋਡ ਸ਼ੋਅ ਦਾ ਹਿੱਸਾ ਸਨ। ਰੈਲੀ ਅਜੇ ਜਲਗਾਓਂ ਪਹੁੰਚੀ ਹੀ ਸੀ ਕਿ ਉਸ ਨੂੰ ਛਾਤੀ ਵਿੱਚ ਤੇਜ਼ ਦਰਦ ਹੋਇਆ। ਜਦੋਂ ਉਨ੍ਹਾਂ ਦੀ ਸਿਹਤ ਵਿਗੜ ਗਈ ਤਾਂ ਗੋਵਿੰਦਾ ਰੈਲੀ ਅੱਧ ਵਿਚਾਲੇ ਛੱਡ ਕੇ ਹਸਪਤਾਲ ਪਹੁੰਚ ਗਏ।
ਫਿਲਹਾਲ ਉਨ੍ਹਾਂ ਦੀ ਸਿਹਤ ਨਾਲ ਜੁੜੀ ਕੋਈ ਅਪਡੇਟ ਸਾਹਮਣੇ ਨਹੀਂ ਆਈ ਹੈ। ਕੁਝ ਰਿਪੋਰਟਾਂ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਗੋਵਿੰਦਾ ਦੇਰ ਰਾਤ ਘਰ ਪਹੁੰਚੇ ਹਨ। ਤੁਹਾਨੂੰ ਦੱਸ ਦੇਈਏ ਕਿ ਗੋਵਿੰਦਾ ਖੁਦ ਕਾਂਗਰਸ ਦੇ ਸਾਬਕਾ ਲੋਕ ਸਭਾ ਮੈਂਬਰ ਰਹਿ ਚੁੱਕੇ ਹਨ।