ਨਵੀਂ ਦਿੱਲੀ, 8 ਦਸੰਬਰ 2020 - ਆਮ ਆਦਮੀ ਪਾਰਟੀ ਨੇ ਟਵੀਟ ਕਰਦਿਆਂ ਦਿੱਲੀ ਪੁਲਿਸ 'ਤੇ ਇਲਜ਼ਾਮ ਲਾਏ ਹਨ ਕਿ ਜਦੋਂ ਤੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕਿਸਾਨਾਂ ਨੂੰ ਦਿੱਲੀ ਦੇ ਬਾਰਡਰ 'ਤੇ ਮਿਲ ਕੇ ਆਏ ਹਨ ਉਦੋਂ ਤੋਂ ਹੀ ਪੁਲਿਸ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਘਰ 'ਚ ਨਜ਼ਰਬੰਦ ਕੀਤਾ ਹੋਇਆ ਹੈ।
ਉਨ੍ਹਾਂ ਇਲਜ਼ਾਮ ਲਾਏ ਕਿ ਦਿੱਲੀ ਦੇ ਮੁੱਖ ਮੰਤਰੀ ਦੇ ਘਰ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਹੁਣ ਉਨ੍ਹਾਂ ਨੂੰ ਬਾਹਰ ਨਹੀਂ ਨਿੱਕਲਣ ਦਿੱਤਾ ਜਾ ਰਿਹਾ ਜਿਸ ਕਾਰਨ ਉਨ੍ਹਾਂ ਦੀਆਂ ਕਈ ਬੈਠਕਾਂ ਰੱਦ ਹੋ ਗਈਆਂ ਹਨ। ਨਾ ਹੀ ਉਨ੍ਹਾਂ ਨੂੰ ਬਾਹਰ ਜਾਣ ਦਿੱਤਾ ਜਾ ਰਿਹਾ ਹੈ ਅਤੇ ਨਾ ਹੀ ਕਿਸੇ ਨੂੰ ਅੰਦਰ ਜਾਣ ਦਿੱਤਾ ਜਾ ਰਿਹਾ ਹੈ।