'ਆਪ' ਪੰਜਾਬ ਦੇ ਸੀਨੀਅਰ ਬੁਲਾਰੇ ਨੀਲ ਗਰਗ ਨੇ ਜੇਪੀ ਨੱਡਾ ਦੇ ਬਿਆਨ 'ਤੇ ਦਿੱਤਾ ਜਵਾਬ
ਚੰਡੀਗੜ੍ਹ, 21 ਸਤੰਬਰ 2024 : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਬੁਲਾਰੇ ਨੀਲ ਗਰਗ ਨੇ ਜੇ.ਪੀ. ਨੱਡਾ ਵੱਲੋਂ ਦਿੱਤੇ ਬਿਆਨ ਦਾ ਜਵਾਬ ਦਿੰਦਿਆਂ ਕਿਹਾ ਕਿ 376 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਵਿੱਚੋਂ 220 ਕਰੋੜ ਰੁਪਏ ਕੇਂਦਰ ਦੇ ਹਨ ਅਤੇ ਕੇਂਦਰ ਸਰਕਾਰ ਨੇ ਪਿਛਲੇ ਦੋ ਸਾਲਾਂ ਤੋਂ ਪੰਜਾਬ ਦੇ ਨੈਸ਼ਨਲ ਹੈਲਥ ਮਿਸ਼ਨ ਦੇ 800 ਕਰੋੜ ਰੁਪਏ ਤੋਂ ਵੱਧ ਦੇ ਫੰਡ ਰੋਕੇ ਹੋਏ ਹਨ।
ਸੀਨੀਅਰ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਕੇਂਦਰ ਵੱਲੋਂ ਵੱਖ-ਵੱਖ ਸਕੀਮਾਂ ਦੇ ਪੰਜਾਬ ਦੇ ਹਿੱਸੇ ਦੇ 8000 ਕਰੋੜ ਰੁਪਏ ਤੋਂ ਵੱਧ ਦੇ ਫੰਡਾਂ ਨੂੰ ਰੋਕ ਦਿੱਤਾ ਗਿਆ ਹੈ। ਪਿਛਲੇ ਦੋ ਸਾਲਾਂ ਤੋਂ ਪੰਜਾਬ ਸਰਕਾਰ ਕੇਂਦਰ ਤੋਂ ਲਗਾਤਾਰ ਆਪਣੇ ਹੱਕਾਂ ਦੀ ਮੰਗ ਕਰ ਰਹੀ ਹੈ ਪਰ ਕੇਂਦਰ ਕੋਈ ਸੁਣਵਾਈ ਨਹੀਂ ਕਰ ਰਿਹਾ।
ਨੀਲ ਗਰਗ ਨੇ ਕਿਹਾ ਕਿ ਨੱਡਾ ਜੀ ਸਾਨੂੰ 8000 ਕਰੋੜ ਰੁਪਏ ਦੀ ਬਣਦੀ ਰਕਮ ਦੇਵੇ। ਗਰਗ ਨੇ ਕਿਹਾ ਕਿ ਜੇਕਰ ਪੰਜਾਬ ਲਈ ਉਹ ਇੰਨੇ ਹੀ ਫਿਕਰਮੰਦ ਹਨ ਤਾਂ ਸਾਡੇ (ਪੰਜਾਬ) ਦੇ ਪੈਸੇ ਕਿਉਂ ਰੋਕੇ ਹੋਏ ਹਨ ?