'ਆਪ' ਸਰਕਾਰ ਨੇ ਮੁਫ਼ਤ ਬਿਜਲੀ ਦੀ ਗਾਰੰਟੀ ਪਹਿਲੇ ਤਿੰਨ ਮਹੀਨੇ ਵਿੱਚ ਹੀ ਕੀਤੀ ਪੂਰੀ – ਹਰਚੰਦ ਸਿੰਘ ਬਰਸਟ
….ਭਾਜਪਾ ਨੇ ਅਡਾਨੀ ਅੰਬਾਨੀ 'ਤੇ ਜਨਤਾ ਦੇ ਟੈਕਸ ਦਾ ਪੈਸਾ ਲੁਟਾਇਆ –ਹਰਚੰਦ ਸਿੰਘ ਬਰਸਟ
ਜਲੰਧਰ 9 ਅਪ੍ਰੈਲ 2023 - ਆਮ ਆਦਮੀ ਪਾਰਟੀ ਦੇ ਪ੍ਰਦੇਸ਼ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਐਤਵਾਰ ਨੂੰ ਜਲੰਧਰ ਉੱਤਰੀ ਦੇ ਹਲਕਾ ਇੰਚਾਰਜ ਦਿਨੇਸ਼ ਢੱਲ ਵੱਲੋਂ ਆਯੋਜਨ ਕੀਤੀ ਇੱਕ ਵੱਡੀ ਰੈਲੀ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪਿਛਲੇ ਵਿਧਾਨ ਸਭਾ ਚੋਣਾਂ ਦੌਰਾਨ ‘ਆਪ’ ਪਾਰਟੀ ਸੁਪਰੀਮੋ ਅਰਵਿੰਦਰ ਕੇਜਰੀਵਾਲ ਵੱਲੋਂ ਸੂਬੇ ਦੀ ਜਨਤਾ ਨਾਲ ਕੀਤੇ ਮੁਫ਼ਤ ਬਿਜਲੀ ਦੇ ਵਾਅਦੇ ਨੂੰ ਸਰਕਾਰ ਬਣਨ ਤੋਂ ਤਿੰਨ ਮਹੀਨੇ ਬਾਅਦ ਹੀ ਪੂਰਾ ਕਰ ਦਿੱਤਾ ਸੀ ।
ਹਰਚੰਦ ਬਰਸਟ ਨੇ ਜਲੰਧਰ ਦੇ ਸਾਬਕਾ ਸੰਸਦ ਸਵ. ਸੰਤੋਖ ਸਿੰਘ ਚੌਧਰੀ ਨੂੰ ਸ਼ਰਧਾਂਜਲੀ ਦਿੰਦੇ ਹੋਏ ਕਿਹਾ ਕਿ ਇਹ ਉਪ ਚੋਣ ਬਹੁਤ ਮਹੱਤਵਪੂਰਨ ਹੈ । ਉਨ੍ਹਾਂ ਨੇ ਕਿਹਾ ਕਿ ਜਿਸ ਤਰ੍ਹਾਂ ਪੰਜਾਬ ਦੀ ਜਨਤਾ ਨੇ ਵਿਧਾਨ ਸਭਾ ਚੋਣਾਂ ਵਿੱਚ ਭਾਰੀ ਬਹੁਮਤ ਨਾਲ ਆਪ ਦੇ 92 ਵਿਧਾਇਕਾਂ ਨੂੰ ਜਿਤਾ ਕੇ ਵਿਧਾਨ ਸਭਾ ਭੇਜਿਆ ਸੀ ਉਸੀ ਤਰ੍ਹਾਂ ਇਸ ਉਪ ਚੋਣ ਨੂੰ ਵੀ ਭਾਰੀ ਵੋਟਾਂ ਨਾਲ ਜਿਤਾਉਣਾ ਹੈ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਦੀ ਸਰਕਾਰ ਅਤੇ ਕਾਂਗਰਸੀ ਵਿਧਾਇਕ ਅਤੇ ਸੰਸਦ ਹੁੰਦੇ ਹੋਏ ਵੀ ਇਹ ਹਲਕਾ ਪਛੜਿਆ ਹੀ ਰਿਹਾ । ਇੱਥੇ ਕੋਈ ਵਿਕਾਸ ਨਹੀਂ ਹੋਇਆ ਸੀ, ਪਰੰਤੂ ਦਿਨੇਸ਼ ਢੱਲ ਨੇ ਆਪਣੇ ਕੋਸ਼ਿਸ਼ਾਂ ਨਾਲ ਇਸ ਹਲਕੇ ਵਿੱਚ ਕਾਫ਼ੀ ਕੰਮ ਕਰਵਾਏ ਹਨ। ਇਸ ਲਈ ਦਿਨੇਸ਼ ਢੱਲ ਵਧਾਈ ਦੇ ਪਾਤਰ ਹਨ।
ਬਰਸਟ ਨੇ ਕਿਹਾ ਕਿ ਆਮ ਆਦਮੀ ਆਪਣੇ ਬੱਚਿਆਂ ਲਈ ਰੋਜ਼ਗਾਰ ਚਾਹੁੰਦਾ ਹੈ ਜਿਸ ਨੂੰ ਪੂਰਾ ਕਰਨ ਲਈ 'ਆਪ' ਸਰਕਾਰ ਨੇ ਪਿਛਲੇ ਇੱਕ ਸਾਲ ਵਿੱਚ ਜਾਤਪਾਤ ਅਤੇ ਧਰਮ ਤੋਂ ਉੱਪਰ ਉੱਠ ਕੇ 28 ਹਜ਼ਾਰ ਲੋਕਾਂ ਨੂੰ ਰੋਜ਼ਗਾਰ ਦਿੱਤਾ ਅਤੇ 30 ਹਜ਼ਾਰ ਲੋਕਾਂ ਨੂੰ ਪੱਕਾ ਕੀਤਾ ਗਿਆ ਹੈ । ਉਨ੍ਹਾਂ ਨੇ ਕਿਹਾ ਕਿ ਦਿੱਲੀ ਦੇ ਸਕੂਲਾਂ ਵਿੱਚ ਅਮੀਰ ਅਤੇ ਗ਼ਰੀਬ ਲੋਕਾਂ ਦੇ ਬੱਚੇ ਇਕੱਠੇ ਸਿੱਖਿਆ ਹਾਸਿਲ ਕਰਦੇ ਹਨ । ਉਸੇ ਤਰਜ਼ ਉੱਤੇ ਪੰਜਾਬ ਵਿੱਚ ਵੀ ਸਕੂਲਾਂ ਵਿੱਚ ਸੁਧਾਰ ਕੀਤੇ ਜਾ ਰਹੇ ਹਨ । ਉਨ੍ਹਾਂ ਨੇ ਕਿਹਾ ਕਿ 'ਆਪ' ਸਰਕਾਰ ਵੱਲੋਂ ਬਣਾਏ ਮੁਹੱਲਾ ਕਲੀਨਿਕਾਂ ਵਿੱਚ ਲੋਕਾਂ ਨੂੰ ਫ਼ਰੀ ਇਲਾਜ ਅਤੇ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ।
ਹਰਚੰਦ ਬਰਸਟ ਨੇ ਕਿਹਾ ਕਿ ਭਾਜਪਾ ਦੇ ਆਗੂਆਂ ਨੇ ਦੇਸ਼ ਨੂੰ ਬੁਰੀ ਤਰ੍ਹਾਂ ਨਾਲ ਲੁੱਟਿਆ ਹੈ । ਜਿਨ੍ਹਾਂ ਨੇ ਸਾਡੇ ਟੈਕਸ ਦਾ ਪੈਸਾ ਕੇਵਲ ਦੋ ਪਰਿਵਾਰਾਂ ਨੂੰ ਅਮੀਰ ਬਣਾਉਣ ਵਿੱਚ ਲੁਟਾ ਦਿੱਤਾ। ਉਨ੍ਹਾਂ ਨੇ ਕਿਹਾ ਕਿ ਭਾਜਪਾ ਨੇ ਅਡਾਨੀ ਅਤੇ ਅੰਬਾਨੀ ਦਾ ਸਾਢੇ ਚੌਦਾਂ ਲੱਖ ਕਰੋੜ ਰੁਪਏ ਦਾ ਕਰਜ਼ ਮੁਆਫ਼ ਕਰ ਦਿੱਤਾ ਹੈ । ਜਿਸ ਤਰ੍ਹਾਂ ਪੰਜਾਬ ਵਿੱਚ ਅਕਾਲੀ ਦਲ ਨੇ ਪਬਲਿਕ ਸੈਕਟਰ ਦੀਆਂ ਸੰਪਤੀਆਂ ਨੂੰ ਆਪਣੇ ਚਹੇਤੀਆਂ ਨੂੰ ਵੇਚ ਦਿੱਤਾ ਸੀ ਉਸੀ ਪ੍ਰਕਾਰ ਮੋਦੀ ਸਰਕਾਰ ਨੇ ਵੀ ਰੇਲਵੇ , ਹਵਾਈ ਅੱਡੇ , ਸੀ - ਪੋਰਟ ਅਤੇ ਕੋਲੇ ਦੀਆਂ ਖਦਾਨਾਂ ਆਪਣੇ ਚਹੇਤੇ ਅਡਾਨੀਆਂ ਨੂੰ ਵੇਚ ਦਿੱਤੀਆਂ ਹਨ।
ਇਸ ਮੌਕੇ ਰੈਲੀ ਵਿਚ ਹਰਚੰਦ ਸਿੰਘ ਬਰਸਟ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੀ ਧਰਮ ਪਤਨੀ ਸ਼੍ਰੀਮਤੀ ਸੁਨੀਤਾ ਰਿੰਕੂ , ਪ੍ਰਦੇਸ਼ ਸਕੱਤਰ ਰਾਜਵਿੰਦਰ ਕੌਰ ਥਿਆੜਾ ਹਲਕਾ ਉੱਤਰੀ ਇੰਚਾਰਜ ਦਿਨੇਸ਼ ਢੱਲ ਵੀ ਮੌਜੂਦ ਸਨ।