'ਆਪ' ਸਰਕਾਰ ਲੋਕਾਂ ਨੂੰ ਦਿੱਤੀਆਂ ਗਰੰਟੀਆਂ ਕਰ ਰਹੀ ਪੂਰੀਆਂ: ਕੁਲਦੀਪ ਧਾਲੀਵਾਲ
- ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਵੱਡੀ ਗਿਣਤੀ ਵਿੱਚ ਵੱਖ ਵੱਖ ਪਾਰਟੀਆਂ ਦੇ ਆਗੂਆਂ 'ਤੇ ਸਮਰਥਕਾਂ ਨੇ ਫੜ੍ਹਿਆ 'ਆਪ' ਦਾ ਝਾੜੂ
- ਜਲੰਧਰ ਪਾਰਟੀ ਦਫ਼ਤਰ ਵਿਖੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਰਵਾਇਆ ਪਾਰਟੀ ਵਿੱਚ ਸ਼ਾਮਿਲ, ਕੀਤਾ ਸਵਾਗਤ
- ਆਮ ਆਦਮੀ ਪਾਰਟੀ ਦੀ ਸਰਕਾਰ ਹੀ ਸੂਬੇ ਨੂੰ ਖੁਸ਼ਹਾਲ ਬਣਾ ਸਕਦੀ ਹੈ: ਕੁਲਦੀਪ ਸਿੰਘ ਧਾਲੀਵਾਲ
ਜਲੰਧਰ, 30 ਅਪਰੈਲ 2023 - ਆਮਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਸੂਬੇ ਵਿੱਚ ਕਰਵਾਏ ਜਾ ਰਹੇ ਕੰਮਾਂ ਤੋਂ ਪ੍ਰਭਾਵਿਤ ਹੋਕੇ ਵੱਖ ਵੱਖ ਪਾਰਟੀਆਂ ਦੇ ਅਹੁਦੇਦਾਰਾਂ 'ਤੇ ਵਰਕਰਾਂ ਦਾ 'ਆਪ' ਪਾਰਟੀ ਵਿੱਚ ਸ਼ਾਮਲ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਜਲੰਧਰ ਲੋਕ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡੀ ਮਜ਼ਬੂਤੀ ਮਿਲੀ ਜਦੋਂ ਵੱਖ ਵੱਖ ਪਾਰਟੀਆਂ ਦੇ ਲਗਪਗ 60 ਜਣੇ 'ਆਪ' ਵਿੱਚ ਸ਼ਾਮਲ ਹੋ ਗਏ।
ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਵੱਖ ਵੱਖ ਪਾਰਟੀਆਂ ਦੇ ਅਹੁਦੇਦਾਰਾਂ 'ਤੇ ਵਰਕਰਾਂ ਨੇ 'ਆਪ' ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋਕੇ ਜਲੰਧਰ ਜ਼ਿਮਨੀ ਚੋਣ ਲਈ 'ਆਪ' ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੂੰ ਵੱਡੇ ਫ਼ਰਕ ਨਾਲ ਜਿਤਾਉਣ ਦਾ ਦਾਅਵਾ ਕੀਤਾ। ਜਲੰਧਰ ਸਥਿਤ ਪਾਰਟੀ ਦੇ ਚੋਣ ਦਫ਼ਤਰ ਵਿਖੇ ਕੈਬਿਨੇਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇਨ੍ਹਾਂ ਸਾਰੀਆਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ ਅਤੇ ਸਵਾਗਤ ਕੀਤਾ।
'ਜਲੰਧਰ ਵਿਖੇ ਪਾਰਟੀ ਦੇ ਚੋਣ ਦਫ਼ਤਰ ਵਿੱਚ ਕੀਤੇ ਗਏ ਇੱਕ ਪ੍ਰੋਗਰਾਮ ਦੌਰਾਨ ਆਪ' ਦਾ ਲੜ ਫੜ੍ਹਨ ਵਾਲਿਆਂ ਵਿੱਚ ਫਿਲੌਰ ਹਲਕਾ ਕੋਆਪ੍ਰੇਟਿਵ ਸੋਸਾਇਟੀ ਦੇ ਅਧੀਨ ਪਿੰਡ ਲੇਹਲ ਦੇ ਪ੍ਰਧਾਨ ਗੁਰਬਕਸ਼ ਸਿੰਘ 'ਤੇ ਮੀਤ ਪ੍ਰਧਾਨ ਮੱਖਣ ਸਿੰਘ, ਪਿੰਡ ਚੱਕ ਦੇਸ ਰਾਜ ਦੇ ਪ੍ਰਧਾਨ ਸੰਤੋਖ ਸਿੰਘ' ਤੇ ਮੀਤ ਪ੍ਰਧਾਨ ਗੁਰਦੀਪ ਸਿੰਘ, ਪਿੰਡ ਪੱਟੀ ਖਾਲਸਾ ਦੇ ਪ੍ਰਧਾਨ ਜੈਪਾਲ ਸਿੰਘ 'ਤੇ ਮੀਤ ਪ੍ਰਧਾਨ ਪਰਮਜੀਤ ਸਿੰਘ ਸਮੇਤ ਕਰਤਾਰਪੁਰ ਹਲਕਾ ਕੋਆਪ੍ਰੇਟਿਵ ਸੋਸਾਇਟੀ ਦੇ ਪਿੰਡ ਕੋਹਾਲਾ ਦੇ ਪ੍ਰਧਾਨ ਅਮਰੀਕ ਸਿੰਘ, ਪਿੰਡ ਅਖੌਲ ਦੇ ਪ੍ਰਧਾਨ ਸੁਰਿੰਦਰ ਸਿੰਘ, ਪਿੰਡ ਚਮਿਆਰਾ ਦੇ ਪ੍ਰਧਾਨ ਹਰਜਿੰਦਰ ਸਿੰਘ, ਪਿੰਡ ਹੇਲਰ ਦੇ ਪ੍ਰਧਾਨ ਇੰਦਰਜੀਤ ਸਿੰਘ ਅਤੇ ਗੱਖਲ ਦੇ ਪ੍ਰਧਾਨ ਜਸਵੀਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਵੱਖ ਵੱਖ ਪਾਰਟੀਆਂ ਦੇ ਹੋਰ ਅਹੁਦੇਦਾਰਾਂ 'ਤੇ ਸਮਰਥਕ ਸ਼ਾਮਿਲ ਸਨ।
ਕੈਬਿਨੇਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸੂਬੇ ਨੂੰ ਕੇਵਲ ਆਮ ਆਦਮੀ ਪਾਰਟੀ ਹੀ ਖੁਸ਼ਹਾਲ ਬਣਾ ਸਕਦੀ ਹੈ। 'ਆਪ' ਦੀ ਭਗਵੰਤ ਮਾਨ ਸਰਕਾਰ ਨੇ ਆਪਣੇ ਇੱਕ ਸਾਲ ਦੇ ਹੀ ਸ਼ਾਸਨ ਵਿੱਚ ਲੋਕਾਂ ਨੂੰ ਦਿੱਤੀਆਂ ਲਗਪਗ ਸਾਰੀਆਂ ਗਰੰਟੀਆਂ ਪੂਰੀਆਂ ਕਰ ਦਿੱਤੀਆਂ ਹਨ। ਆਉਣ ਵਾਲੇ ਸਮੇਂ ਵਿੱਚ ਵੀ ਲੋਕ ਭਲਾਈ ਦੀਆਂ ਹੋਰ ਸਕੀਮਾਂ ਲਾਗੂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸੂਬੇ ਵਿੱਚ 'ਆਪ' ਸਰਕਾਰ ਵਲੋਂ ਕੀਤੇ ਜਾ ਰਹੇ ਕਾਰਜਾਂ ਨੂੰ ਲੈਕੇ ਜਲੰਧਰ ਹਲਕੇ ਦੇ ਲੋਕਾਂ ਦਾ 'ਆਪ' ਨੂੰ ਭਰਪੂਰ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਿੱਚ ਹਰ ਤਬਕੇ ਦੇ ਲੋਕਾਂ ਦਾ ਬਿਨਾਂ ਕੋਈ ਵਿਤਕਰਾ ਕੀਤੇ ਇੱਕ ਸਾਰ ਸਤਿਕਾਰ ਕੀਤਾ ਜਾਂਦਾ ਹੈ। ਉਨ੍ਹਾਂ ਪਾਰਟੀ ਵਿੱਚ ਸ਼ਾਮਲ ਵਾਲਿਆਂ ਨੂੰ ਕਿਹਾ ਕਿ ਉਨਾਂ ਦਾ ਪਾਰਟੀ ਵਿੱਚ ਪੂਰਾ ਸਤਿਕਾਰ ਕੀਤਾ ਜਾਵੇਗਾ।
'ਆਪ' ਵਿੱਚ ਸ਼ਾਮਲ ਹੋਣ ਵਾਲੇ ਹੋਰਨਾਂ ਪਾਰਟੀਆਂ ਦੇ ਅਹੁਦੇਦਾਰਾਂ ਅਤੇ ਸਮਰਥਕਾਂ ਨੇ ਕਿਹਾ ਕਿ ਉਹ ਜਲੰਧਰ ਜ਼ਿਮਨੀ ਚੋਣ ਨੂੰ ਲੈਕੇ 'ਆਪ' ਉਮੀਦਵਾਰ ਰਿੰਕੂ ਲਈ ਪੂਰੇ ਜ਼ੋਰਦਾਰ ਤਰੀਕੇ ਨਾਲ ਚੋਣ ਪ੍ਰਚਾਰ ਕਰਨਗੇ ਅਤੇ ਰਿੰਕੂ ਨੂੰ ਵੱਡੇ ਫ਼ਰਕ ਨਾਲ ਜੇਤੂ ਬਣਾ ਜਲੰਧਰ ਲੋਕ ਸਭਾ ਦੀ ਸੀਟ ਪਾਰਟੀ ਦੀ ਝੋਲੀ ਵਿੱਚ ਪਾਉਣਗੇ। ਉਨ੍ਹਾਂ ਜਲੰਧਰ ਜ਼ਿਮਨੀ ਚੋਣ ਲਈ 'ਆਪ' ਉਮੀਦਵਾਰ ਰਿੰਕੂ ਨੂੰ ਵੱਡੇ ਫ਼ਰਕ ਨਾਲ ਜਿਤਾਉਣ ਦਾ ਦਾਅਵਾ ਕੀਤਾ।