'ਆਪ' MP ਡਾ: ਸੰਦੀਪ ਪਾਠਕ ਨੇ ਜਲੰਧਰ 'ਚ ਮੰਤਰੀਆਂ, ਵਿਧਾਇਕਾਂ, ਪਾਰਟੀ ਅਹੁਦੇਦਾਰਾਂ ਅਤੇ ਵਰਕਰਾਂ ਨਾਲ ਕੀਤੀ ਮੀਟਿੰਗ
....ਪਾਰਟੀ ਆਗੂਆਂ ਨੂੰ ਘਰ-ਘਰ ਜਾ ਕੇ ਪ੍ਰਚਾਰ ਕਰਨ ਅਤੇ ਮਾਨਯੋਗ ਮਾਨ ਸਰਕਾਰ ਦੇ ਕੰਮਾਂ ਤੋਂ ਲੋਕਾਂ ਨੂੰ ਜਾਣੂ ਕਰਵਾਉਣ ਲਈ ਕੀਤਾ ਪ੍ਰੇਰਿਤ
... ਕਿਹਾ- ਸਰਕਾਰ ਵੱਲੋਂ ਲਏ ਗਏ ਪੰਜਾਬ ਪੱਖੀ ਫ਼ੈਸਲਿਆਂ ਬਾਰੇ ਲੋਕਾਂ ਨੂੰ ਦੱਸੋ, ਰਵਾਇਤੀ ਸਿਆਸੀ ਪਾਰਟੀਆਂ ਦੇ ਆਗੂਆਂ ਵੱਲੋਂ ਲੋਕਾਂ ਨੂੰ ਗੁੰਮਰਾਹ ਨਾ ਹੋਣ ਦੇਵੋ
ਜਲੰਧਰ, 11 ਅਪ੍ਰੈਲ 2023 - ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਅਤੇ ਪੰਜਾਬ ਦੇ ਸਹਿ-ਇੰਚਾਰਜ ਡਾ: ਸੰਦੀਪ ਪਾਠਕ ਨੇ ਮੰਗਲਵਾਰ ਨੂੰ ਪਾਰਟੀ ਦੇ ਮੰਤਰੀਆਂ, ਵਿਧਾਇਕਾਂ, ਅਹੁਦੇਦਾਰਾਂ ਅਤੇ ਵਲੰਟੀਅਰਾਂ ਨਾਲ ਮੀਟਿੰਗ ਕਰਕੇ ਜਲੰਧਰ ਜ਼ਿਮਨੀ ਚੋਣ ਸਬੰਧੀ ਚੋਣ ਪ੍ਰਚਾਰ ਰਣਨੀਤੀ 'ਤੇ ਚਰਚਾ ਕੀਤੀ।
ਰਾਜ ਸਭਾ ਮੈਂਬਰ ਡਾ. ਪਾਠਕ ਨੇ ਪਾਰਟੀ ਆਗੂਆਂ ਅਤੇ ਅਹੁਦੇਦਾਰਾਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਅਤੇ ਸਾਰਿਆਂ ਨੂੰ ‘ਆਪ’ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੇ ਹੱਕ ਵਿੱਚ ਘਰ-ਘਰ ਜਾ ਕੇ ਪ੍ਰਚਾਰ ਕਰਨ ਲਈ ਪ੍ਰੇਰਿਤ ਕੀਤਾ। ਡਾ: ਪਾਠਕ ਨੇ ਕਿਹਾ ਕਿ ਮਾਨ ਸਰਕਾਰ ਦੀਆਂ ਇਕ ਸਾਲ ਦੀਆਂ ਪ੍ਰਾਪਤੀਆਂ ਅਤੇ ਲੋਕ ਪੱਖੀ ਨੀਤੀਆਂ ਤੋਂ ਲੋਕਾਂ ਨੂੰ ਜਾਣੂ ਕਰਵਾਉਣਾ ਹਰ ਆਗੂ ਅਤੇ ਵਰਕਰ ਦੀ ਜ਼ਿੰਮੇਵਾਰੀ ਹੈ | ਉਹਨਾਂ ਕਿਹਾ ਕਿ ਇਹ ਵੀ ਦੱਸੋ ਕਿ ਕਿਵੇਂ ਰਵਾਇਤੀ ਸਿਆਸੀ ਪਾਰਟੀਆਂ ਅਤੇ ਉਨ੍ਹਾਂ ਦੇ ਆਗੂਆਂ ਨੇ ਪੰਜਾਬ ਨੂੰ ਲੁੱਟਿਆ ਹੈ। ਸਾਨੂੰ ਰਵਾਇਤੀ ਸਿਆਸੀ ਪਾਰਟੀਆਂ ਦੇ ਆਗੂਆਂ ਨੂੰ ਕਿਸੇ ਵੀ ਕੀਮਤ 'ਤੇ ਲੋਕਾਂ ਨੂੰ ਗੁੰਮਰਾਹ ਨਾ ਹੋਣ ਦੇਵੋ।
ਰਾਜ ਸਭਾ ਮੈਂਬਰ ਡਾ. ਪਾਠਕ ਨੇ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਵੱਡੇ ਫ਼ਰਕ ਨਾਲ ਜਿਤਾਉਣ ਲਈ ਤਨਦੇਹੀ ਨਾਲ ਕੰਮ ਕਰਨ ਤਾਂ ਜੋ ਸੁਸ਼ੀਲ ਕੁਮਾਰ ਰਿੰਕੂ ਲੋਕ ਪੱਖੀ ਅਤੇ ਪੰਜਾਬ ਪੱਖੀ ਆਵਾਜ਼ ਬਣ ਕੇ ਸੰਸਦ ਵਿੱਚ ਬੁਲੰਦ ਕਰ ਸਕਣ।
- ਇਸ ਮੌਕੇ ਬੈਠਕ ਵਿਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਅਤੇ ਪੰਜਾਬ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਵੀ ਸ਼ਿਰਕਤ ਕੀਤੀ।