ਚੰਡੀਗੜ੍ਹ : ਬੀਤੀ ਰਾਤ ਚੰਡੀਗੜ੍ਹ ਅਤੇ ਆਸਪਾਸ ਦੇ ਇਲਾਕਿਆਂ ਵਿਚ ਬਾਰਸ਼ ਪਈ ਅਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ। ਇਹੀ ਸੰਭਾਵਨਾ ਹੈ ਕਿ ਅੱਜ ਵੀ ਪੰਜਾਬ ਅਤੇ ਚੰਡੀਗੜ੍ਹ ਵਿਚ ਬਾਰਸ਼ ਪਵੇਗੀ। ਦਰਅਸਲ ਪੰਜਾਬ ਵਿੱਚ ਅੱਜ ਵੀਰਵਾਰ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਕੱਲ੍ਹ ਚੰਡੀਗੜ੍ਹ ਵਿੱਚ ਕਰੀਬ 31 ਮਿਲੀਮੀਟਰ ਮੀਂਹ ਪਿਆ। ਚੰਡੀਗੜ੍ਹ ਦੇ ਨਾਲ ਲੱਗਦੇ ਪੰਜਾਬ ਦੇ ਜ਼ਿਲ੍ਹਿਆਂ ਵਿੱਚ ਵੀ ਹਲਕੀ ਬਾਰਿਸ਼ ਹੋਈ। ਜਿਸ ਕਾਰਨ ਸਥਾਨਕ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ ਅਤੇ ਤਾਪਮਾਨ ਵਿੱਚ ਔਸਤਨ 0.7 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ।
ਮੌਸਮ ਵਿਭਾਗ ਅਨੁਸਾਰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ 'ਚ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਜਦਕਿ ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਕਪੂਰਥਲਾ, ਜਲੰਧਰ, ਮੋਗਾ, ਲੁਧਿਆਣਾ, ਬਰਨਾਲਾ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਹਲਕੀ ਬਾਰਿਸ਼ ਦੀ ਸੰਭਾਵਨਾ ਹੈ।