ਮੋਹਾਲੀ: 13 ਮੌਤਾਂ, 336 ਨਵੇਂ ਪਾਜ਼ੀਟਿਵ ਕੇਸ ਆਏ ਸਾਹਮਣੇ, 1003 ਕੋਰੋਨਾ ਮਰੀਜ਼ ਸਿਹਤਯਾਬ ਹੋਏ
ਹਰਜਿੰਦਰ ਸਿੰਘ ਭੱਟੀ
ਐਸ.ਏ.ਐਸ ਨਗਰ, 21 ਮਈ 2021 - ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 63612 ਮਿਲੇ ਹਨ ਜਿਨ੍ਹਾਂ ਵਿੱਚੋਂ 56376 ਮਰੀਜ਼ ਠੀਕ ਹੋ ਗਏ ਅਤੇ 6402 ਕੇਸ ਐਕਟੀਵ ਹਨ । ਜਦਕਿ 834 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 1003 ਮਰੀਜ਼ ਠੀਕ ਹੋਏ ਹਨ ਅਤੇ 336 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 13 ਮਰੀਜਾਂ ਦੀ ਮੌਤ ਹੋਈ ।
ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜੇਟਿਵ ਕੇਸਾਂ ਵਿਚ ਡੇਰਾਬੱਸੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 42 ਕੇਸ, ਢਕੌਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 63 ਕੇਸ ,ਲਾਲੜੂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 27, ਬੂਥਗੜ੍ਹ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 18 ਕੇਸ, ਘੜੂੰਆਂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 22 ਕੇਸ ,ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 48 ਕੇਸ ,ਕੁਰਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 8 ਕੇਸ, ਬਨੂੰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 3 ਕੇਸ, ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 105 ਕੇਸ ਸ਼ਾਮਲ ਹਨ।