ਹਲਕਾ ਆਦਮਪੁਰ ਵਿਖੇ ਕਾਂਗਰਸ ਆਗੂ ਸਿਧਾਰਥ ਸੋਨਪਾਲ 'ਤੇ ਭਾਜਪਾ ਆਗੂ ਰਕੇਸ਼ ਲਾਲ ਨੇ ਫੜ੍ਹਿਆ ਆਪ ਦਾ ਝਾੜੂ
- 'ਆਪ' ਆਗੂ ਮੰਗਲ ਸਿੰਘ ਬਾਸੀ ਨੇ ਕਰਵਾਇਆ ਪਾਰਟੀ ਵਿੱਚ ਸ਼ਾਮਲ, ਕੀਤਾ ਸਵਾਗਤ
- 'ਆਪ' ਉਮੀਦਵਾਰ ਰਿੰਕੂ ਨੂੰ ਵੱਡੇ ਫਰਕ ਨਾਲ ਜਿਤਾਉਣ ਦਾ ਕੀਤਾ ਦਾਅਵਾ
ਜਲੰਧਰ, 29 ਅਪਰੈਲ 2023 - ਆਮ ਆਦਮੀ ਪਾਰਟੀ ਦੀਆਂ ਨੀਤੀਆਂ 'ਤੇ ਸੂਬੇ ਦੀ ਭਗਵੰਤ ਮਾਨ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋਕੇ ਹੋਰਨਾਂ ਪਾਰਟੀਆਂ ਦੇ ਆਗੂਆਂ 'ਤੇ ਵਰਕਰਾਂ ਵਲੋਂ 'ਆਪ' ਵਿੱਚ ਸ਼ਾਮਲ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਅੱਜ ਇਥੇ ਹਲਕੇ ਅਧੀਨ ਪੈਂਦੇ ਆਦਮਪੁਰ ਵਿਖੇ ਕਾਂਗਰਸ ਦੇ ਆਗੂ ਸਿਧਾਰਥ ਸੋਨਪਾਲ (ਸਰਪੰਚ) ਅਤੇ ਭਾਜਪਾ ਆਗੂ ਰਕੇਸ਼ ਲਾਲ (ਸਰਪੰਚ) ਆਪਣੇ ਸਮਰਥਕਾਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। 'ਆਪ' ਵਲੋਂ ਜਲੰਧਰ ਲੋਕ ਸਭਾ ਹਲਕੇ ਦੇ ਇੰਚਾਰਜ ਮੰਗਲ ਸਿੰਘ ਬਾਸੀ ਨੇ ਇਨ੍ਹਾਂ ਨੂੰ ਗੁਰੂ ਰਵਿਦਾਸ ਚੌਕ ਸਥਿਤ ਪਾਰਟੀ ਦਫ਼ਤਰ ਵਿਖੇ ਪਾਰਟੀ ਵਿੱਚ ਸ਼ਾਮਲ ਕਰਵਾਇਆ ਅਤੇ ਸਵਾਗਤ ਕੀਤਾ।
'ਆਪ' ਆਗੂ ਮੰਗਲ ਸਿੰਘ ਬਾਸੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਿਚ ਇਮਾਨਦਾਰੀ ਅਤੇ ਮਿਹਨਤ ਕਰਨ ਵਾਲਿਆਂ ਦਾ ਸਵਾਗਤ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋ ਲਈ ਸਰਪੰਚਾਂ, ਪੰਚਾਂ, ਹੋਰ ਉੱਘੇ ਲੀਡਰਾ ਸਮੇਤ ਆਮ ਲੋਕਾਂ ਦਾ ਦਿਲ ਖੋਲ ਕੇ ਸਵਾਗਤ ਹੈ। ਉਨ੍ਹਾਂ ਅੱਗੇ ਕਿਹਾ ਕਿ 'ਆਪ' ਸਰਪ੍ਰਸਤ ਅਰਵਿੰਦ ਕੇਜਰੀਵਾਲ 'ਤੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਲੋਕ ਭਲਾਈ ਅਤੇ ਸੂਬੇ ਦੀ ਬੇਹਤਰੀ ਲਈ ਲਾਗੂ ਕੀਤੀਆਂ ਜਾ ਰਹੀਆਂ ਨਵੀਂਆਂ ਤੋਂ ਪ੍ਰਭਾਵਿਤ ਹੋਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਹੋਰ ਨਵੇਂ ਲੋਕਾਂ ਨੂੰ ਵੀ ਆਪਣੇ ਦਿਲਾਂ ਵਿਚ 'ਤੇ ਪਾਰਟੀ ਵਿਚ ਥਾਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਬਿਨਾਂ ਕੋਈ ਵਿਤਕਰਾ ਕੀਤੇ ਹਰ ਵਰਗ ਦੇ ਲੋਕਾਂ ਨੂੰ ਨਾਲ ਲੈਕੇ ਚਲਣਗੇ।
'ਆਪ' ਵਿੱਚ ਸ਼ਾਮਲ ਹੋਏ ਕਾਂਗਰਸ ਅਤੇ ਭਾਜਪਾ ਦੇ ਆਗੂਆਂ ਸਮੇਤ ਉਨ੍ਹਾਂ ਦੇ ਸਮਰਥਕਾਂ ਨੇ 'ਆਪ' ਵਲੋਂ ਸੂਬੇ ਵਿੱਚ ਕਰਵਾਏ ਜਾ ਰਹੇ ਕੰਮਾਂ ਦੀ ਸਲਾਘਾਂ ਕੀਤੀ। ਉਨ੍ਹਾਂ ਜਲੰਧਰ ਜ਼ਿਮਨੀ ਚੋਣ ਵਿੱਚ 'ਆਪ' ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੂੰ ਵੱਡੇ ਫਰਕ ਨਾਲ ਜਿਤਾਉਣ ਦਾ ਦਾਅਵਾ ਕੀਤਾ। ਉਨ੍ਹਾਂ ਇਹ ਵੀ ਯਕੀਨ ਦਿਲਵਾਇਆ ਕਿ ਜਲੰਧਰ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਵਡੇ ਫਰਕ ਨਾਲ ਚੋਣ ਜਿੱਤ ਕੇ ਇੱਕ ਨਵਾਂ ਇਤਿਹਾਸ ਸਿਰਜੇਗੀ।