ਚੰਡੀਗੜ੍ਹ, 5 ਮਈ - ਸ਼੍ਰੋਮਣੀ ਅਕਾਲੀ ਦਲ ਅਤੇ ਹਲਕਾ ਵਿਧਾਇਕ ਐਨ.ਕੇ. ਸ਼ਰਮਾ ਨੂੰ ਅੱਜ ਉਸ ਵੇਲੇ ਵੱਡਾ ਝਟਕਾ ਲੱਗਾ ਜੱਦੋ ਡੇਰਾਬੱਸੀ ਤੋਂ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਅਤੇ ਵਾਰਡ ਨੰਬਰ 6 ਤੋਂ ਪਾਰਟੀ ਦੇ ਕੌਂਸਲਰ ਜਸਪ੍ਰੀਤ ਸਿੰਘ ਲੱਕੀ ਆਪਣੇ ਸੈਂਕੜੇ ਸਮਰਥਕਾਂ ਨਾਲ ਅਕਾਲੀ ਦਲ ਨੂੰ ਅਲਵਿਦਾ ਆਖ ਕੇ ਕਾਂਗਰਸੀ ਆਗੂ ਦੀਪਇੰਦਰ ਸਿੰਘ ਢਿੱਲੋਂ ਦੀ ਅਗਵਾਈ 'ਚ ਕਾਂਗਰਸ 'ਚ ਸ਼ਾਮਿਲ ਹੋ ਗਏ।
ਡੇਰਾਬੱਸੀ ਵਿਖੇ ਵਿਸ਼ੇਸ਼ ਤੌਰ 'ਤੇ ਪੁੱਜੇ ਮਹਾਰਾਣੀ ਪ੍ਰਨੀਤ ਕੌਰ ਨੇ ਜਸਪ੍ਰੀਤ ਸਿੰਘ ਲੱਕੀ ਅਤੇ ਉਸ ਦੇ ਸਾਥੀਆਂ ਦਾ ਪਾਰਟੀ 'ਚ ਸ਼ਾਮਲ ਹੋਣ 'ਤੇ ਸਵਾਗਤ ਕੀਤਾ ਅਤੇ ਭਰੋਸਾ ਦਿੱਤਾ ਕਿ ਉਨ੍ਹਾਂ ਦਾ ਪਾਰਟੀ ਵਿਚ ਬਣਦਾ ਮਾਣ ਦਿੱਤਾ ਜਾਵੇਗਾ।