ਚੰਡੀਗੜ੍ਹ, 7 ਅਗਸਤ 2020 - ਅਕਾਲੀ ਆਗੂ ਬਿਕਰਮ ਮਜੀਠੀਆ ਅਤੇ ਹੋਰ ਲੀਡਰਾਂ ਨੂੰ ਉਨ੍ਹਾਂ ਨੂੰ ਪੁਲਿਸ ਵੱਲੋਂ ਹਿਰਾਸਤ 'ਚ ਲੈ ਲਿਆ ਗਿਆ ਹੈ। ਅਕਾਲੀ ਆਗੂ ਜ਼ਹਿਰੀਲੀ ਸ਼ਰਾਬ ਮਾਮਲੇ 'ਚ ਚੰਡੀਗੜ੍ਹ ਰਾਜ ਭਵਨ ਨੇੜੇ ਪ੍ਰਦਰਸ਼ਨ ਕਰ ਰਹੇ ਸਨ।
ਸ਼੍ਰੋਮਣੀ ਅਕਾਲੀ ਦਲ ਵੱਲੋਂ ਬਿਕਰਮ ਮਜੀਠੀਆ ਦੀ ਅਗਵਾਈ 'ਚ ਜ਼ਹਿਰੀਲੀ ਸ਼ਰਾਬ ਵੇਚਣ ਵਾਲਿਆਂ ਖਿਲਾਫ ਪਰਚਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਚੰਡੀਗੜ੍ਹ ਰਾਜ ਭਵਨ ਨੇੜੇ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਵੱਲੋਂ ਜ਼ਹਿਰੀਲੀ ਸ਼ਰਾਬ ਮਾਮਲੇ ਦੀ ਜਾਂਚ ਸੀ.ਬੀ.ਆਈ. ਕੋਲੋਂ ਕਰਾਉਣ ਦੀ ਮੰਗ ਕੀਤੀ ਜਾ ਰਹੀ ਹੈ।
ਪ੍ਰਦਰਸ਼ਨ ਦੌਰਾਨ ਮਜੀਠੀਆ ਦੀ ਅਗਵਾਈ 'ਚ ਜਦੋਂ ਅਕਾਲੀ ਦਲ ਦੇ ਵਰਕਰਾਂ ਵੱਲੋਂ ਰਾਜ ਭਵਨ ਵੱਲੋਂ ਕੂਚ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਅਕਾਲੀ ਆਗੂ ਬਿਕਰਮ ਮਜੀਠੀਆ ਅਤੇ ਹੋਰ ਲੀਡਰਾਂ ਨੂੰ ਉਨ੍ਹਾਂ ਨੂੰ ਪੁਲਿਸ ਵੱਲੋਂ ਹਿਰਾਸਤ 'ਚ ਲੈ ਲਿਆ ਗਿਆ ਹੈ।