ਫਿਰੋਜ਼ਪੁਰ 12 ਮਈ 2020 : ਕੇਂਦਰ ਸਰਕਾਰ ਵੱਲੋਂ ਕੋਵਿਡ 19 ਸਬੰਧੀ ਪੰਜਾਬ ਸਰਕਾਰ ਨੂੰ ਭੇਜੇ ਫੰਡਾ ਵਿਚ ਵੱਡਾ ਘਪਲਾ ਹੋਣ ਸਬੰਧੀ ਅਵਾਜ ਬੁਲੰਦ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਦਿਹਾਤੀ ਅਤੇ ਸ਼ਹਿਰੀ ਆਗੂਆਂ ਵਲੋਂ ਵੱਖ ਵੱਖ ਵਫਦ ਦੇ ਰੂਪ ਚ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਕੁਲਵੰਤ ਸਿੰਘ ਨੂੰ ਮਿਲ ਕੇ ਮੈਮੋਰੰਡਮ ਦਿੱਤਾ। ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਰੋਹਿਤ ਕੁਮਾਰ ਮਾਂਟੂ ਵੋਹਰਾ, ਸ਼ੋਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਅਵਤਾਰ ਸਿੰਘ ਮਿੰਨਾ ਅਤੇ ਭਾਜਪਾ ਜ਼ਿਲ੍ਹਾ ਪ੍ਰਧਾਨ ਦਵਿੰਦਰ ਬਜਾਜ ਤੋਂ ਇਲਾਵਾ ਜੋਗਿੰਦਰ ਸਿੰਘ ਜਿੰਦੂ ਸਾਬਕਾ ਵਿਧਾਇਕ, ਵਰਦੇਵ ਸਿੰਘ ਨੋਨੀ ਮਾਨ ਇੰਚਾਰਜ ਅਕਾਲੀ ਦਲ ਹਲਕਾ ਗੁਰੂਹਰਸਹਾਏ, ਸੁਰਿੰਦਰ ਸਿੰਘ ਬੱਬੂ ਪ੍ਰਧਾਨ ਯੂਥ ਅਕਾਲੀ ਦਲ ਜ਼ਿਲ੍ਹਾ ਫ਼ਿਰੋਜ਼ਪੁਰ ਦਿਹਾਤੀ, ਮਾਸਟਰ ਗੁਰਨਾਮ ਸਿੰਘ ਮੈਂਬਰ ਜਰਨਲ ਕੌਂਸਲ ਅਕਾਲੀ ਦਲ, ਡੀਪੀ ਚੰਦਨ ਆਦਿ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਰਾਹਤ ਫੰਡ ਲੋੜਵੰਦਾਂ ਵਿਚ ਵਰਤਾਉਣ ਸਮੇਂ ਪੱਖਪਾਤ ਕੀਤਾ ਜਾ ਰਿਹਾ ਹੈ। ਜਿਸ ਨੂੰ ਬੰਦ ਕੀਤਾ ਜਾਵੇ ਤੇ ਹਰੇਕ ਜ਼ਰੂਰਤਮੰਦ ਤੱਕ ਰਾਸ਼ਨ ਪਹੁੰਚਦਾ ਕੀਤਾ ਜਾਵੇ।