← ਪਿਛੇ ਪਰਤੋ
ਕਰਤਾਰਪੁਰ, 17 ਨਵੰਬਰ, 2016 : ਅਕਾਲੀ ਵਿਧਾਇਕ ਸਰਵਨ ਸਿੰਘ ਫਿਲੌਰ ਨੇ ਪਾਰਟੀ ਤੋਂ ਅਸਤੀਫਾ ਦਿੱਤਾ ਹੈ। ਅਸਤੀਫੇ ਦਾ ਕਾਰਨ ਅਕਾਲੀ ਦਲ ਵਲੋਂ ਜਾਰੀ ਕੀਤੀ ਗਈ ਉਮੀਦਵਾਰਾਂ ਦੀ ਪਹਿਲੀ ਲਿਸਟ 'ਚ ਸਰਵਨ ਸਿੰਘ ਫਿਲੌਰ ਨੂੰ ਟਿਕਟ ਨਾ ਮਿਲਣਾ ਹੈ। ਸਰਵਨ ਸਿੰਘ ਫਿਲੌਰ ਦੇ ਬੇਟੇ ਦਮਨਵੀਰ ਸਿੰਘ ਨੇ ਇਸ ਖਬਰ ਦੀ ਪੁਸ਼ਟੀ ਕੀਤੀ ਹੈ। ਪਿਛਲੀਆਂ ਚੋਣਾਂ 'ਚ 800 ਵੋਟਾਂ ਨਾਲ ਜਿੱਤ ਦਰਜ ਕਰਵਾਉਣ ਵਾਲੇ ਫਿਲੌਰ ਉਸ ਸਮੇਂ ਮੰਤਰੀ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ, ਜਦੋਂ ਫਿਲੌਰ ਦੇ ਬੇਟੇ ਦਮਨਵੀਰ ਸਿੰਘ ਨਾਲ ਇਨਫੋਰਸਮੈਂਟ ਡਾਇਰੈਕਟੋਰੇਟ ਵਲੋਂ ਪੁੱਛਗਿੱਛ ਦਾ ਦੌਰ ਸ਼ੁਰੂ ਹੋਇਆ ਸੀ।
Total Responses : 267