← ਪਿਛੇ ਪਰਤੋ
ਕਲਗੀਧਰ ਟ੍ਰੱਸਟ, ਬੜੂ ਸਾਹਿਬ ਦੀ ਸ਼ਾਖਾ ਅਕਾਲ ਅਕੈਡਮੀ ਥੇਹ ਕਲੰਦਰ ਦੇ ਬੱਚਿਆਂ ਵੱਲੋਂ ਆਪਣੀ ਕਾਲਪਨਿਕ ਚਿੱਤਰਕਾਰੀ ਨਾਲ ਕੋਰੋਨਾ ਵਾਇਰਸ ਤੋਂ ਬਚਾਅ ਲਈ ਸਮਾਜ ਨੂੰ ਸੁਨੇਹਾ ਦਿੱਤਾ ਹੈ। ਦੇਸ਼ ਭਰ ਵਿਚ ਲਾਕਡਾਊਨ ਦੇ ਕਾਰਣ ਅਕਾਲ ਅਕੈਡਮੀ ਦੁਆਰਾ ਚਲਾਈ ਜਾ ਰਹੀ ਆਨਲਾਈਨ ਐਜੂਕੇਸ਼ਨ ਦੇ ਦੌਰਾਨ ਬੱਚਿਆਂ ਨੇ ਘਰ ਰਹਿ ਕੇ ਅਲੱਗ-ਅਲੱਗ ਪੋਸਟਰ ਤਿਆਰ ਕੀਤੇ । ਉਹਨਾਂ ਸੁਨੇਹਾ ਦਿੱਤਾ ਕਿ ਸਾਨੂੰ ਭੀੜ ਵਾਲੀਆਂ ਥਾਵਾਂ 'ਤੇ ਨਾ ਜਾ ਕੇ ਆਪਣੇ ਘਰ ਵਿੱਚ ਹੀ ਸੁਰੱਖਿਅਤ ਰਹਿਣਾ ਚਾਹੀਦਾ ਹੈ। ਖਾਂਸੀ, ਜ਼ੁਕਾਮ ਦੇ ਦੌਰਾਨ ਮਾਸਕ ਦਾ ਪ੍ਰਯੋਗ ਕਰੋ ਅਤੇ ਵਾਰ-ਵਾਰ ਆਪਣੇ ਹੱਥਾਂ ਨੂੰ ਸਾਬਣ ਜਾਂ ਸੈਨੀਟਾਈਜ਼ਰ ਨਾਲ ਸਾਫ ਕਰੋ। ਹਮੇਸ਼ਾ ਆਪਣੇ ਗਲੇ ਨੂੰ ਗਿੱਲਾ ਰੱਖੋ ਅਤੇ ਦੂਜਿਆਂ ਨਾਲ ਹੱਥ ਨਾ ਮਿਲਾਓ। ਅਕੈਡਮੀ ਦੇ ਪ੍ਰਿੰਸੀਪਲ ਸ਼੍ਰੀਮਤੀ ਗੁਰਜੀਤ ਕੌਰ ਸਿੱਧੂ ਵੱਲੋਂ ਬੱਚਿਆਂ ਦੇ ਇਸ ਯਤਨ ਦੀ ਪ੍ਰਸ਼ੰਸ਼ਾ ਕੀਤੀ ਗਈ। ਉਨ੍ਹਾਂ ਕਿਹਾ ਕਿ ਅਕੈਡਮੀ ਵੱਲੋਂ ਬੱਚਿਆਂ ਨੂੰ ਗੁਰਮਤਿ ਵਿੱਦਿਆ ਦੇ ਨਾਲ-ਨਾਲ ਪ੍ਰੈਕਟੀਕਲ 'ਤੇ ਆਧਾਰਤ ਅਲੱਗ-ਅਲੱਗ ਗਤੀਵਿਧੀਆਂ ਵਿੱਚ ਹਰ ਪੱਖੋਂ ਨਿਪੁੰਨ ਕਰਨ ਦਾ ਯਤਨ ਕੀਤਾ ਜਾਂਦਾ ਹੈ। ਇਸ ਦੌਰਾਨ ਉਨ੍ਹਾਂ ਨੇ ਇਹ ਵੀ ਕਿਹਾ ਕਿ ਅਜਿਹੇ ਹਾਲਾਤਾਂ ਵਿਚ ਸਾਨੂੰ ਸਮਝਦਾਰੀ ਤੋਂ ਕੰਮ ਲੈਣਾ ਚਾਹੀਦਾ ਹੈ ਅਤੇ ਸਮਾਜਿਕ ਦੂਰੀ ਬਣਾ ਕੇ ਆਪਣੇ ਘਰਾਂ ਵਿੱਚ ਹੀ ਰਹਿਣਾ ਚਾਹੀਦਾ ਹੈ।
Total Responses : 267