ਅਜਿਹੇ ਮੁਕਾਬਲਿਆਂ ਰਾਹੀਂ ਵਿਦਿਆਰਥੀ ਪੜ੍ਹਾਈ ਦੇ ਨਾਲ- ਨਾਲ ਸਮਾਜਿਕ ਕੁਰੀਤੀਆਂ ਅਤੇ ਮਹਾਂਮਾਰੀਆਂ ਦੇ ਖਾਤਮੇ ਲਈ ਜਾਗਰੂਕਤਾ ਫੈਲਾਉਣ 'ਚ ਆਪਣਾ ਯੋਗਦਾਨ ਪਾਉਂਦੇ ਹਨ
ਮਿਤੀ 19.04.2020 ਨੂੰ ਅਕਾਲ ਅਕੈਡਮੀ ਧੁੱਗਾ ਕਲਾਂ ਵੱਲੋਂ ਕਰੋਨਾ ਵਾਇਰਸ ਪ੍ਰਤੀ ਬੱਚਿਆਂ ਨੂੰ ਜਾਗਰੂਕ ਕਰਨ ਅਤੇ ਇਸ ਦੀ ਰੋਕਥਾਮ ਪ੍ਰਤੀ ਜਾਣੂ ਕਰਵਾਉਣ ਲਈ ਵਿਦਿਆਰਥੀਆਂ ਵਿੱਚ ਪੋਸਟਰ-ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਿਸ ਵਿੱਚ ਲਾਕਡਾਊਨ ਸਬੰਧੀ ਪੰਜਾਬ ਸਰਕਾਰ ਦੇ ਦਿੱਤੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਅਕੈਡਮੀ ਵਲੋਂ ਅਧਿਆਪਕਾਂ ਦੀ ਨਿਗਰਾਨੀ ਹੇਠ ਇਹ ਆਨਲਾਈਨ ਮੁਕਾਬਲਾ ਕਰਵਾਇਆ ਗਿਆ । ਇਹ ਸਾਰੀ ਐਕਟੀਵਿਟੀ ਮੈਡਮ ਸੰਦੀਪ ਕੌਰ ਦੀ ਅਗਵਾਈ ਵਿੱਚ ਤੀਸਰੀ ਕਲਾਸ ਦੇ ਵਿਦਿਆਰਥੀਆਂ ਦੀ ਕਰਵਾਈ ਗਈ, ਜਿਸ ਵਿੱਚ ਬੱਚਿਆਂ ਨੇ ਬੜੇ ਹੀ ਉਤਸ਼ਾਹ ਨਾਲ ਭਾਗ ਲਿਆ । ਬੱਚਿਆਂ ਨੇ ਕਰੋਨਾ ਦੀ ਰੋਕਥਾਮ ਸਬੰਧੀ ਪੇਂਟਿੰਗਾਂ ਬਣਾਈਆ ਅਤੇ ਸਲੋਗਨ ਬਣਾਏ ।
ਇਸ ਆਨਲਾਈਨ ਮੁਕਾਬਲੇ ਵਿੱਚ ਬੱਚਿਆਂ ਨੇ ਬੜੀ ਹੀ ਰੁਚੀ ਦਿਖਾਈ । ਇਸ ਮੌਕੇ ਪ੍ਰਿੰਸੀਪਲ ਮੈਡਮ ਪਰਮਿੰਦਰ ਕੌਰ ਨੇ ਕਿਹਾ ਕਿ ਕਰੋਨਾ ਵਾਇਰਸ ਦੀ ਰੋਕਥਾਮ ਲਈ ਸਾਨੂੰ ਸਿਹਤ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਲੋਕਾਂ ਨੂੰ ਵੀ ਇਸ ਪ੍ਰਤੀ ਜਾਗਰੂਕ ਕਰਨਾ ਚਾਹੀਦਾ ਹੈ ਅਤੇ ਅਜਿਹੇ ਮੁਕਾਬਲੇ ਜਿੱਥੇ ਵਿਦਿਆਰਥੀਆਂ ਅੰਦਰ ਲੁਕੀ ਪ੍ਰਤਿਭਾ ਨੂੰ ਸਾਹਮਣੇ ਲਿਆਉਣ ਵਿੱਚ ਸਹਾਈ ਹੁੰਦੇ ਹਨ, ਉੱਥੇ ਸਮਾਜ 'ਚ ਜਾਗ੍ਰਿਤੀ ਲਿਆਉਣ ਲਈ ਵੀ ਸਹਾਈ ਹੁੰਦੇ ਹਨ। ਅਕਾਲ ਅਕੈਡਮੀ ਧੁੱਗਾ ਕਲਾਂ ਦੀ ਇਹ ਪਹਿਲਕਦਮੀ ਹੈ ਜਿਸ ਨਾਲ ਵਿਦਿਆਰਥੀ, ਸਮਾਜ ਅਤੇ ਪੜ੍ਹਾਈ ਨਾਲ ਜੁੜੇ ਰਹਿੰਦੇ ਹਨ ਅਤੇ ਸਮਾਜਿਕ ਕੁਰੀਤੀਆਂ ਅਤੇ ਮਹਾਂਮਾਰੀਆਂ ਦੇ ਖਾਤਮੇ ਲਈ ਜਾਗਰੂਕਤਾ ਫੈਲਾਉਣ ਪੱਖੋਂ ਆਪਣਾ ਯੋਗਦਾਨ ਵੀ ਪਾਉਂਦੇ ਹਨ। ਪ੍ਰਿੰਸੀਪਲ ਮੈਡਮ ਪਰਮਿੰਦਰ ਕੌਰ ਨੇ ਇਹ ਗਤੀਵਿਧੀ ਦਾ ਆਯੋਜਨ ਕਰਨ ਵਾਲੇ ਮੈਡਮ ਸੰਦੀਪ ਕੌਰ ਸਮੇਤ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ ਹੈ।