← ਪਿਛੇ ਪਰਤੋ
ਅਕਾਲ ਤਖਤ ਦੇ ਜਥੇਦਾਰ ਵੱਲੋਂ ਸ਼ਰਾਬ ਦੇ ਠੇਕੇ ਖੋਲ੍ਹਣ ਦਾ ਜ਼ੋਰਦਾਰ ਵਿਰੋਧ ਜਗਮੋਹਨ ਸਿੰਘ ਅੰਮ੍ਰਿਤਸਰ, 7 ਮਈ, 2020 : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਭਾਈਚਾਰੇ ਨੂੰ ਪਅੀਲ ਕੀਤੀ ਹੈ ਕਿ ਮਨੁੱਖਤਾ ਤੇ ਸਮਾਜ ਦੇ ਭਲੇ ਵਾਸਤੇ ਸਿੱਖ ਕਿਸੇ ਵੀ ਤਰਾਂ ਦੇ ਨਸ਼ੇ ਤੋਂ ਦੂਰ ਰਹਿਣ। ਉਹਨਾਂ ਕਿਹਾ ਕਿ ਸੂਬੇ ਵਿ ਸ਼ਰਾਬ ਦੇ ਠੇਕੇ ਖੁ ਲ੍ਹਣ ਨਾਲ ਘਰੇਲੂ ਹਿੰਸਾ ਦੇ ਮਾਮਲੇ ਉਭਰਨਗੇ ਅਤੇ ਪਰਿਵਾਰ ਦੇ ਮਾਹੌਲ ਵਿਚ ਬੇਚੈਨੀ ਵਧੇਗੀ। ਹਾਲ ਹੀ ਵਿਚ ਮਹਾਰਾਸ਼ਟਰ ਤੋਂ ਵਾਪਸ ਪਰਤੇ ਸ਼ਰਧਾਲੂਆਂ ਦੀ ਗੱਲ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਹਨਾਂ ਸਾਰਿਆਂ ਨੂੰ ਕੁਝ ਡੇਰਿਆਂ ਦੀ ਥਾਂ ਅੰਮ੍ਰਿਤਸਰ ਵਿਚ ਸਿੱਖ ਗੁਰਦੁਆਰਾ ਸਾਹਿਬ ਵਿਚਲੀਆਂ ਸਰਾਵਾਂ ਵਿਚ ਭੇਜ ਦਿੱਤਾ ਜਾਣਾ ਚਾਹੀਦਾ ਹੈ। ਇਸ ਦੌਰਾਨ ਜ਼ਿਲਾ ਪ੍ਰਸ਼ਾਸਨ ਨੇ ਅੱਜ ਸ਼ਹਿਰ ਵਿਚ ਠੇਕੇ ਖੁਲ੍ਹਣ ਨਹੀਂ ਦਿੱਤੇ ਭਾਵੇਂ ਕਿ ਕਰ ਤੇ ਆਬਕਾਰੀ ਵਿਭਾਗ ਦੇ ਡਿਪਟੀ ਕਮਿਸ਼ਨਰ ਹਰਿੰਦਰਪਾਲ ਸਿੰਘ ਨੇ ਅੱਜ ਸ਼ਰਾਬ ਦੇ ਠੇਕੇ ਖੋਲ੍ਹਣ ਤੇ ਹੋਮ ਡਲੀਵਰੀ ਵਾਸਤੇ ਪ੍ਰਵਾਨਗੀ ਦਿੱਤੀ ਸੀ। ਤਰਨਤਾਰਨ ਵਿਚ ਡਿਪਟੀ ਕਮਿਸ਼ਨਰ ਪਰਦੀਪ ਸਭਰਵਾਲ ਨੇ ਠੇਕੇ ਖੋਲ੍ਹਣ ਦੀ ਪ੍ਰਵਾਨਗੀ ਦੇ ਦਿੱਤੀ।
Total Responses : 267