← ਪਿਛੇ ਪਰਤੋ
ਅਸ਼ੋਕ ਵਰਮਾ
ਬਠਿੰਡਾ, 5 ਮਈ 2020 - ਪੁਲਿਸ ਚੌਕੀ ਰਾਮਾ ਰਿਫਾਇਨਰੀ ਦੇ ਇੱਕ ਅਧਿਕਾਰੀ ਵੱਲੋਂ ਇੱਕ ਆਂਗਣਵਾੜੀ ਵਰਕਰ ਅਤੇ ਉਸਦੇ ਪਰਿਵਾਰ ਨਾਲ ਕਥਿਤ ਕੁੱਟਮਾਰ ਕਰਨ ਦੇ ਮਾਮਲੇ ਦੀ ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ਨੇ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਨਿਖੇਧੀ ਕੀਤੀ ਹੈ। ਪ੍ਰੈੱਸ ਬਿਆਨ ਵਿੱਚ ਜ਼ਿਲਾ ਪ੍ਰਧਾਨ ਪ੍ਰਕਾਸ਼ ਕੌਰ ਸੋਹੀ, ਪ੍ਰਤਿਭਾ ਸ਼ਰਮਾ, ਜ਼ਿਲਾ ਬਠਿੰਡਾ ਇੰਚਾਰਜ ਚਰਨਜੀਤ ਕੌਰ ਨੇ ਦੱਸਿਆ ਕਿ ਪਿੰਡ ਰਾਮਸਰਾ ਦੀ ਵਸਨੀਕ ਆਗਣਵਾੜੀ ਵਰਕਰ ਰਣਜੀਤ ਕੌਰ ਅਤੇ ਉਸਦੇ ਪਤੀ ਤੇ ਬੱਚਿਆਂ ਨਾਲ ਪੁਲਿਸ ਚੌਕੀ ਰਾਮਾਂ ਰਿਫੈਨਰੀ ਨੇ ਧੱਕੇਸ਼ਾਹੀ ਕਰਦਿਆਂ ਕੁੱਟਮਾਰ ਕੀਤੀ ਅਤੇ ਨਾਜਾਇਜ਼ ਪਰਚਾ ਦਰਜ ਕੀਤਾ ਹੈ । ਉਨਾਂ ਦੱਸਿਆ ਕਿ ਉਸਦੇ ਪਤੀ ਦੀ ਗਿ੍ਰਫਤਾਰੀ ਕੀਤੀ ਗਈ ਹੈ ਅਤੇ ਕੁੱਟਮਾਰ ਦੇ ਚੱਲਦਿਆਂ ਦੋਵੇਂ ਮਾਂ ਪੁੱਤ ਸਿਵਲ ਹਸਪਤਾਲ ਤਲਵੰਡੀ ਸਾਬੋ ਵਿਖੇ ਜ਼ੇਰੇ ਇਲਾਜ ਹਨ। ਯੂਨੀਅਨ ਨੇ ਇਸ ਲਈ ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਤੇ ਕਾਰਵਾਈ ਦੀ ਮੰਗ ਕੀਤੀ ਹੈ। ਆਗੂਆਂ ਨੇ ਕਿਹਾ ਕਿ ਚੌਕੀ ਇੰਚਾਰਜ ਵੱਲੋਂ ਹਿਰਾਸਤ ਵਿੱਚ ਲਏ ਪਤੀ ਨੂੰ ਰੋਟੀ ਦੇਣ ਗਈ ਰਣਜੀਤ ਕੌਰ ਅਤੇ ਉਸ ਦੇ ਬੇਟੇ ਨਾਲ ਪਹਿਲਾਂ ਕੁੱਟਮਾਰ ਕੀਤੀ ਗਈ ਹੈ ਤੇ ਫਿਰ ਨਾਜਾਇਜ਼ ਪਰਚਾ ਦਿੱਤਾ ਗਿਆ। ਆਗੂਆਂ ਨੇ ਜ਼ਿਲਾ ਪੁਲਿਸ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਇਹ ਪਰਚਾ ਰੱਦ ਕਰਕੇ ਵਰਕਰ ਰਣਜੀਤ ਕੌਰ ਨੂੰ ਇਨਸਾਫ ਨਾ ਦਿੱਤਾ ਗਿਆ ਤਾਂ ਸਰਕਾਰ ਖ਼ਿਲਾਫ਼ ਸੰਘਰਸ਼ ਕਤਾ ਜਾਏਗਾ ਜਿਸਦੀ ਜ਼ਿੰਮੇਵਾਰੀ ਪੁਲਸ ਪ੍ਰਸ਼ਾਸ਼ਨ ਦੀ ਹੋਵੇਗੀ।
Total Responses : 267