ਅਗਲੇ ਕੁੱਝ ਘੰਟਿਆਂ ਦੌਰਾਨ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਤੇਜ ਤੂਫ਼ਾਨ ਤੇ ਅਸਮਾਨੀ ਬਿਜਲੀ ਡਿੱਗਣ ਦਾ ਅਲਰਟ
ਚੰਡੀਗੜ੍ਹ, 2 ਮਾਰਚ 2024- ਮੌਸਮ ਵਿਭਾਗ ਦੇ ਵਲੋਂ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਤੇਜ ਤੂਫ਼ਾਨ ਤੇ ਅਸਮਾਨੀ ਬਿਜਲੀ ਡਿੱਗਣ ਦਾ ਅਲਰਟ ਜਾਰੀ ਕੀਤਾ ਹੈ। ਮਾਨਸਾ, ਸੰਗਰੂਰ , ਬਰਨਾਲਾ, ਪਟਿਆਲਾ, ਬਠਿੰਡਾ, ਫਾਜ਼ਿਲਕਾ, ਸ਼੍ਰੀ ਮੁਕਤਸਰ ਸਾਹਿਬ, ਫਰੀਦਕੋਟ, ਤਰਨ ਤਾਰਨ, ਮੋਗਾ, ਫਿਰੋਜ਼ਪੁਰ ਵਿੱਚ ਦਰਮਿਆਨੀ ਤੂਫਾਨ (ਹਵਾ ਦੀ ਗਤੀ 50- 60 ਕਿਲੋਮੀਟਰ) ਬਿਜਲੀ ਅਤੇ ਗੜੇ ਦੇ ਨਾਲ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਲੁਧਿਆਣਾ, ਜਲੰਧਰ, ਕਪੂਰਥਲਾ ਐਸ.ਬੀ.ਐਸ.ਨਗਰ, ਹੁਸ਼ਿਆਰਪੁਰ ਦੇ ਕੁਝ ਹਿੱਸਿਆਂ ਵਿੱਚ ਬਿਜਲੀ ਅਤੇ ਗੜੇਮਾਰੀ ਦੇ ਨਾਲ ਤੇਜ਼ ਝੱਖੜ (ਹਵਾ ਦੀ ਰਫ਼ਤਾਰ 60-80 ਕਿਲੋਮੀਟਰ ਪ੍ਰਤੀ ਘੰਟਾ) ਦੀ ਸੰਭਾਵਨਾ ਹੈ।