ਅਜੈਬੀਰ ਪਾਲ ਸਿੰਘ ਰੰਧਾਵਾ ਭਾਜਪਾ ਸੂਬਾ ਕਾਰਜਕਾਰਨੀ ਮੈਂਬਰ ਬਣਾਏ ਗਏ
- ਤਰਨਜੀਤ ਸਿੰਘ ਸੰਧੂ ਸਮੁੰਦਰੀ ਦੇ ਸਲਾਹਕਾਰ ਟਿੱਕਾ ਅਤੇ ਪ੍ਰੋ. ਖਿਆਲਾ ਨੇ ਸ. ਰੰਧਾਵਾ ਨੂੰ ਕੀਤਾ ਸਨਮਾਨਿਤ
ਅੰਮ੍ਰਿਤਸਰ 4 ਮਈ 2024 - ਭਾਰਤੀ ਜਨਤਾ ਪਾਰਟੀ ਨੇ ਸੂਬਾ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੇ ਅਜੈਬੀਰ ਪਾਲ ਸਿੰਘ ਰੰਧਾਵਾ ਸਾਬਕਾ ਸੀਨੀਅਰ ਡਿਪਟੀ ਮੇਅਰ ਅੰਮ੍ਰਿਤਸਰ ਨੂੰ ਸੂਬਾ ਕਾਰਜਕਾਰਨੀ ਮੈਂਬਰ ( State executive member punjab ) ਬਣਾਇਆ ਹੈ। ਸ. ਰੰਧਾਵਾ ਰਾਜ ’ਚ ਸਭ ਤੋਂ ਘਟ ਉਮਰ ਦੇ ਸੀਨੀਅਰ ਡਿਪਟੀ ਮੇਅਰ ਰਹੇ ਹਨ। ਉਨ੍ਹਾਂ ਦੋ ਵਾਰ ਕੌਂਸਲਰ ਅਤੇ ਯੂਥ ਅਕਾਲੀ ਦਲ ਦੇ ਲੰਮਾ ਸਮਾਂ ਜਨਰਲ ਸਕੱਤਰ ਰਹਿਣ ਉਪਰੰਤ ਉਨ੍ਹਾਂ ਨੇ ਭਾਜਪਾ ਵਿਚ ਸ਼ਮੂਲੀਅਤ ਕੀਤੀ ।
ਰੰਧਾਵਾ ਦੀ ਨਿਯੁਕਤੀ ’ਤੇ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਸਮੁੰਦਰੀ ਦੇ ਸਿਆਸੀ ਸਲਾਹਕਾਰ ਗੁਰਪ੍ਰਤਾਪ ਸਿੰਘ ਟਿੱਕਾ ਅਤੇ ਨਿੱਜੀ ਸਲਾਹਕਾਰ ਅਤੇ ਸੂਬਾਈ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਸ. ਰੰਧਾਵਾ ਦੀ ਨਿਯੁਕਤੀ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਨੇਤਾਵਾਂ ਨੇ ਇਸ ਅਹਿਮ ਨਿਯੁਕਤੀ ਲਈ ਸ. ਰੰਧਾਵਾ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਆਸ ਪ੍ਰਗਟਾਈ ਕਿ ਉਹ ਇਸ ਜ਼ਿੰਮੇਵਾਰੀ ਸੰਜੀਦਗੀ ਨਾਲ ਨਿਭਾਉਣਗੇ।
ਇਸ ਮੌਕੇ ਸਰਦਾਰ ਰੰਧਾਵਾ ਨੇ ਨਿਯੁਕਤੀ ਲਈ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਸ੍ਰੀ ਜੇ ਪੀ ਨੱਢਾ ਜੀ, ਪੰਜਾਬ ਪ੍ਰਧਾਨ ਸ੍ਰੀ ਸੁਨੀਲ ਜਾਖੜ ਜੀ, ਪੰਜਾਬ ਦੇ ਸੰਗਠਨ ਮੰਤਰੀ ਮੰਥਰੀ ਸ੍ਰੀ ਨਿਵਾਸੁਲੂ ਜੀ, ਅੰਮ੍ਰਿਤਸਰ ਤੋਂ ਪਾਰਟੀ ਉਮੀਦਵਾਰ ਤਰਨਜੀਤ ਸਿੰਘ ਸੰਧੂ ਸਮੁੰਦਰੀ ਅਤੇ ਸਮੁੱਚੀ ਹਾਈ ਕਮਾਂਡ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਦਿੱਤੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਵੇਗਾ। ਇਸ ਮੌਕੇ ਸੁਖਪਾਲ ਸਿੰਘ ਲਾਲੀ ਧਨੋਆ, ਪ੍ਰਮਜੀਤ ਸਿੰਘ ਪੰਮੀ, ਗੋਬਿੰਦ ਸਿੰਘ, ਹਰਪ੍ਰੀਤ ਸਿੰਘ ਚਾਹਲ ਅਤੇ ਗੋਲਡੀ ਬਲ ਰਾਜਾਸਾਂਸੀ ਵੀ ਮੌਜੂਦ ਸਨ।