ਅਧਿਆਪਕ ਜੱਥੇਬੰਦੀਆਂ ਨੇ ਸਰਕਾਰ ਦੇ "ਲਾਰਿਆਂ ਦੀ ਪੰਡ" ਫ਼ੂਕ ਕੇ ਰੋਸ ਜ਼ਾਹਰ ਕੀਤਾ
- ਕਿਹਾ,ਆਪ ਸਰਕਾਰ ਵੀ ਪਹਿਲੀਆਂ ਸਰਕਾਰਾਂ ਵਾਂਗ ਮੀਟਿੰਗਾਂ ਦੀ "ਡੰਗ ਟਪਾਊ" ਨੀਤੀ ਅਪਣਾਉਣ ਲੱਗੀ
ਨਿਰਮਲ ਦੋਸਤ
ਰਾਏਕੋਟ/ਲੁਧਿਆਣਾ 10ਅਗਸਤ 2024 - ਸਥਾਨਕ ਸ਼ਹਿਰ ਦੇ ਪ੍ਰਮੁੱਖ ਚੌਂਕ ਸਰਦਾਰ ਹਰੀ ਸਿੰਘ ਨਲਵਾ ਚੌਂਕ ਵਿਖੇ ਪੰਜਾਬ- ਯੂ.ਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਸੱਦੇ 'ਤੇ ਇਕੱਤਰ ਹੋਏ ਮੁਲਾਜ਼ਮਾਂ ਨੇ ਮੁੱਖ ਮੰਤਰੀ ਪੰਜਾਬ ਵਲੋਂ ਫਰੰਟ ਨਾਲ ਮੀਟਿੰਗਾਂ ਤੋਂ ਭੱਜਣ ਦਾ ਦੋਸ਼ ਲਗਾਇਆ ਤੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਦੀ ਅਣਦੇਖੀ ਕਰ ਰਹੀ ਹੈ।
ਮੁਲਾਜ਼ਮ ਆਗੂਆਂ ਡੀ.ਟੀ.ਐਫ.ਦੇ ਬਲਾਕ ਪ੍ਰਧਾਨ ਜੰਗਪਾਲ ਸਿੰਘ, ਪ੍ਰਭਜੋਤ ਸਿੰਘ, ਰਾਜਨ ਸਿੰਘ, ਬੀਐਡ ਫਰੰਟ ਦੇ ਬਲਾਕ ਪ੍ਰਧਾਨ ਸੁਭਾਸ਼ ਚੰਦਰ, ਈਟੀਟੀ ਯੂਨੀਅਨ ਦੇ ਬਲਾਕ ਪ੍ਰਧਾਨ ਸੁਖਪਾਲ ਸਿੰਘ, ਸ਼ਿੰਗਾਰਾ ਸਿੰਘ ਤੇ ਹਰਜਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਨਾ ਤਾਂ ਕੱਚੇ ਮੁਲਾਜ਼ਮਾਂ ਦਾ ਹੱਲ ਕੀਤਾ, ਨਾ ਪੁਰਾਣੀ ਪੈਨਸ਼ਨ ਬਹਾਲ ਕੀਤੀ ਸਗੋਂ ਪਿਛਲੀਆਂ ਸਰਕਾਰਾਂ ਵਾਂਗ ਡੀ ਏ ਦੀਆਂ ਕਿਸ਼ਤਾਂ ਵੀ ਜਾਰੀ ਨਹੀਂ ਕੀਤੀਆਂ। ਆਗੂਆਂ ਨੇ ਕਿਹਾ ਕਿ ਮਿਡ ਡੇ ਮੀਲ ਵਰਕਰਾਂ, ਆਸ਼ਾ ਵਰਕਰਾਂ ਅਤੇ ਆਂਗਨਵਾੜੀ ਵਰਕਰਾਂ ਨੂੰ ਨਿਗੁਣਾ ਮਾਣ ਭੱਤਾ ਦੇ ਕੇ ਸੋਸ਼ਣ ਕੀਤਾ ਜਾ ਰਿਹਾ ਹੈ। ਹਜ਼ਾਰਾਂ ਖਾਲੀ ਅਸਾਮੀਆਂ ਨੂੰ ਭਰਨਾ ਵਿੱਚ ਦੇਰੀ ਕੀਤੀ ਜਾ ਰਹੀ ਹੈ। ਸਰਕਾਰੀ ਸੰਸਥਾਵਾਂ ਦਾ ਨਿੱਜੀਕਰਨ ਕੀਤਾ ਜਾ ਰਿਹਾ ਹੈ। ਮਹਿੰਗਾਈ, ਬੇਰੁਜਗਾਰੀ ਅਤੇ ਗੁੰਡਾਗਰਦੀ ਨੂੰ ਨੱਥ ਨਹੀਂ ਪਾਈ ਜਾ ਰਹੀ। ਮੁਲਾਜ਼ਮਾਂ ਦੀਆਂ ਤਰੱਕੀਆਂ ਵਿੱਚ ਬੇਲੋੜੀ ਦੇਰੀ ਕੀਤੀ ਗਈ ਹੈ, 4/9/14 ਏ ਸੀ ਪੀ ਸਕੀਮ ਅਤੇ ਭੱਤਿਆਂ ਦੀ ਕਟੌਤੀ ਨੂੰ ਬਹਾਲ ਨਹੀਂ ਕੀਤਾ ਜਾ ਰਿਹਾ, ਬਲਕਿ ਧੱਕੇਸ਼ਾਹੀ ਨਾਲ ਪੰਜਾਬ ਦੇ ਮੁਲਾਜ਼ਮਾਂ ਉੱਪਰ ਵੀ ਕੇਂਦਰ ਦਾ ਪੇ ਸਕੇਲ ਲਾਗੂ ਕਰਕੇ ਵਿਤਕਰਾ ਕੀਤਾ ਜਾ ਰਿਹਾ ਹੈ।
ਆਗੂਆਂ ਨੇ ਸਰਕਾਰ ਵਿਰੁੱਧ ਪੁਤਲਾ ਫੂਕ ਕੇ ਰੋਸ ਜਾਹਰ ਕੀਤਾ ਅਤੇ ਕਿਹਾ ਕਿ ਜੇਕਰ 22 ਅਗਸਤ ਦੀ ਮੀਟਿੰਗ ਕਰਕੇ ਮਸਲੇ ਹੱਲ ਨਾ ਕੀਤੇ ਤਾਂ ਸੂਬਾ ਪੱਧਰੀ ਸੰਘਰਸ਼ ਕੀਤਾ ਜਾਵੇਗਾ। ਇਸ ਸਮੇਂ ਜਸਵਿੰਦਰ ਸਿੰਘ, ਅਜੇ ਕੁਮਾਰ ਡਾਬਰ, ਰਾਜਵਿੰਦਰ ਸਿੰਘ, ਨਰਿੰਦਰ ਸਿੰਘ, ਬਲਜੀਤ ਸਿੰਘ, ਬਲਵੀਰ ਸਿੰਘ, ਜਗਜੀਵਨ ਸਿੰਘ, ਗੁਰਮੀਤ ਸਿੰਘ, ਗੁਰਸੇਵਕ ਸਿੰਘ, ਜਗਜੀਤ ਸਿੰਘ, ਭਾਰਤ ਭੂਸ਼ਣ, ਰਮਾਂ ਅਗਰਵਾਲ, ਅਮਰਜੀਤ ਕੌਰ, ਰਾਮ ਲਾਲ, ਜਤਿੰਦਰ ਸਿੰਘ, ਬਲਜੀਤ ਸਿੰਘ, ਗੁਰਜੀਤ ਸਿੰਘ, ਸੁਖਬੀਰ ਕੌਰ, ਰੇਣੁਕਾ ਸ਼ੁਕਲਾ, ਮਨਜੀਤ ਕੌਰ, ਰੁਪਿੰਦਰ ਕੌਰ, ਨੀਰੂ ਬਾਲਾ, ਮਨਜਿੰਦਰ ਕੌਰ, ਮਨਦੀਪ ਕੌਰ, ਰੁਪਿੰਦਰ ਸਿੰਘ ਕਲਸੀਆਂ, ਹਰਪ੍ਰੀਤ ਕੌਰ, ਹਰਿੰਦਰ ਸਿੰਘ, ਦੁਪਿੰਦਰਪਾਲ ਕੌਰ, ਜੋਤੀ ਮਾਹੀ, ਜਤਿੰਦਰ ਕੌਰ ਹਾਜਰ ਸਨ।