ਅਬਦੁਲ ਰਹਿਮਾਨ ਡਾਇਰੈਕਟਰ ਸੰਗਰੂਰ ਆਯੁਰਵੈਦਿਕ ਕਾਲਜ ਨੇ ਜਲੰਧਰ ਚੋਣ ਨਤੀਜੇ ਆਉਣ ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਡਾ.ਜਮੀਲ ਉਰ ਰਹਿਮਾਨ ਦਾ ਮੂੰਹ ਮਿੱਠਾ ਕਰਾਵਾਇਆ
- ਕਿਹਾ ਵਿਧਾਇਕ ਡਾਕਟਰ ਜਮੀਲ ਰਹਿਮਾਨ ਵੱਲੋਂ ਕੀਤੀ ਦਿਨ ਰਾਤ ਮਿਹਨਤ ਲਈ ਉਨ੍ਹਾਂ ਦੇ ਤਮਾਮ ਵਲੰਟੀਅਰ ਅਤੇ ਆਗੂਆਂ ਦਾ ਜਿੱਤ ਲਈ ਪਾਇਆ ਯੋਗਦਾਨ ਭੁਲਾਇਆ ਨਹੀਂ ਜਾ ਸਕਦਾ
- ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਧਾਇਕ ਡਾਕਟਰ ਜਮੀਲ ਰਹਿਮਾਨ ਸਮੇਤ ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਅਤੇ ਵਲੰਟੀਅਰਾਂ ਨੂੰ ਦਿੱਤੀ ਵਧਾਈ
ਮੁਹੰਮਦ ਇਸਮਾਈਲ ਏਸ਼ੀਆ
ਮਾਲੇਰਕੋਟਲਾ 13 ਜੁਲਾਈ 2024,ਜਲੰਧਰ ਵੈਸਟ ਜਿਮਨੀ ਚੋਣ ਦੇ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਮੋਹਿੰਦਰ ਭਗਤ ਦੀ ਹੋਈ ਸ਼ਾਨਦਾਰ ਜਿੱਤ ''ਤੇ ਮਲੇਰਕੋਟਲਾ ਵਿਖੇ ਪਾਰਟੀ ਦੇ ਫਾਊਂਡਰ ਮੈਂਬਰਾਂ ਵਿੱਚ ਸ਼ਾਮਿਲ ਜਨਾਬ ਅਬਦੁਲ ਰਹਿਮਾਨ ਡਾਇਰੈਕਟਰ ਸੰਗਰੂਰ ਆਯੁਰਵੈਦਿਕ ਕਾਲਜ ਨੇ ਮਾਲੇਰਕੋਟਲਾ ਦੇ ਵਿਧਾਇਕ ਡਾਕਟਰ ਜਮੀਲ ਉਰ ਰਹਿਮਾਨ ਦਾ ਮੂੰਹ ਮਿੱਠਾ ਕਰਾ ਕੇ ਖੁਸ਼ੀ ਦਾ ਇਜ਼ਹਾਰ ਸਾਂਝਾ ਕੀਤਾ ਉਨ੍ਹਾਂ ਇਸ ਮੌਕੇ ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਇਸ ਸ਼ਾਨਦਾਰ ਜਿੱਤ ਲਈ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਅਤੇ ਵਲੰਟੀਅਰਾਂ ਨੂੰ ਵਧਾਈ ਦਿੱਤੀ।
ਉਨ੍ਹਾਂ ਨੇ ਕਿਹਾ ਕਿ ਇਨਾਂ ਚੋਣ ਨਤੀਜਿਆਂ ਦੇ ਨਾਲ ਇੱਕ ਵਾਰ ਫਿਰ ਇਹ ਸਪਸ਼ਟ ਹੋ ਗਿਆ ਹੈ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਢਾਈ ਸਾਲ ਦੀ ਕਾਰਗੁਜ਼ਾਰੀ ਤੋਂ ਬੇਹੱਦ ਸੰਤੁਸ਼ਟ ਹਨ। ਪੰਜਾਬ ਦੇ ਲੋਕਾਂ ਦਾ ਰਵਾਇਤੀ ਪਾਰਟੀਆਂ ਤੋਂ ਮੋਹ ਭੰਗ ਹੋ ਚੁੱਕਾ ਹੈ ਅਤੇ ਪੰਜਾਬ ਅੰਦਰ ਹੁਣ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਹੀ ਪਸੰਦ ਕਰਦੇ ਹਨ। ਇਸ ਮੌਕੇ ਤੇ ਉਨ੍ਹਾਂ ਨੇ ਵਿਧਾਇਕ ਡਾਕਟਰ ਜਮੀਲ ਰਹਿਮਾਨ ਨੂੰ ਮੁਬਾਰਕਬਾਦ ਦਿੰਦਿਆ ਕਿਹਾ ਕਿ ਉਹਨਾਂ ਵੱਲੋਂ ਕੀਤੀ ਦਿਨ ਰਾਤ ਮਿਹਨਤ ਲਈ ਉਨ੍ਹਾਂ ਦੇ ਤਮਾਮ ਵਲੰਟੀਅਰ ਅਤੇ ਆਗੂਆਂ ਦਾ ਜਿੱਤ ਲਈ ਪਾਇਆ ਯੋਗਦਾਨ ਭੁਲਾਇਆ ਨਹੀਂ ਜਾ ਸਕਦਾ। ਇਸ ਮੌਕੇ ਤੇ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਵਰਕਰ ਅਤੇ ਅਹੁਦੇਦਾਰ ਮੌਜੂਦ ਸਨ।