← ਪਿਛੇ ਪਰਤੋ
ਚੰਡੀਗੜ੍ਹ, 18 ਨਵੰਬਰ, 2016 : ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ 20 ਨਵੰਬਰ ਤੋਂ ਪੰਜਾਬ ਦੌਰੇ ਉਤੇ ਹਨ। ਇਸ ਦੌਰਾਨ ਉਹ ਪੂਰੇ ਸੂਬੇ ਵਿੱਚ 21 ਰੈਲੀਆਂ ਨੂੰ ਸੰਬੋਧਨ ਕਰਨਗੇ। ਇਸ ਬਾਰੇ ਜਾਣਕਾਰੀ ਦਿੰਦਿਆਂ ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਨੇ ਕਿਹਾ ਕਿ ਰੈਲੀਆਂ ਦਾ ਆਗਾਜ 20 ਨਵੰਬਰ ਨੂੰ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਦੇ ਗੜ੍ਹ ਜਲਾਲਾਬਾਦ ਤੋਂ ਕੀਤਾ ਜਾਵੇਗਾ ਅਤੇ ਇਸ ਤੋਂ ਮਗਰੋਂ ਇਹ ਸਿਲਸਿਲਾ 30 ਨਵੰਬਰ ਤੱਕ ਪੂਰੇ ਸੂਬੇ ਵਿੱਚ ਜਾਰੀ ਰਹੇਗਾ। ਵੜੈਚ ਨੇ ਦੱਸਿਆ ਕਿ ਇਨਾਂ ਰੈਲੀਆਂ ਵਿੱਚ ਪੰਜਾਬ ਦੇ ਨਾਲ ਸਬੰਧਿਤ ਭਖਵੇਂ ਮੁੱਦਿਆਂ ਸਬੰਧੀ ਚਰਚਾ ਕੀਤੀ ਜਾਵੇਗੀ। ਗੁਰਪ੍ਰੀਤ ਸਿੰਘ ਵੜੈਚ ਨੇ ਕਿਹਾ ਕਿ ਕੇਜਰੀਵਾਲ ਦੀਆਂ ਇਨਾਂ ਰੈਲੀਆਂ ਦਾ ਮੁੱਖ ਮਕਸਦ ਅਕਾਲੀ-ਭਾਜਪਾ ਸਰਕਾਰ ਦੀਆਂ ਮਾਰੂ ਨੀਤੀਆਂ ਅਤੇ ਕਾਂਗਰਸ ਦੀਆਂ ਕੋਝੀਆਂ ਚਾਲਾਂ ਖਿਲਾਫ ਲੋਕਾਂ ਨੂੰ ਜਾਗਰੁਕ ਕਰਨਾ ਹੈ। ਵੜੈਚ ਨੇ ਕਿਹਾ ਕਿ ਰੈਲੀਆਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸੂਬਾ ਲੀਡਰਸ਼ਿੱਪ ਵੱਲੋਂ ਪੂਰੀਆਂ ਤਿਆਰੀਆਂ ਕੀਤੀਆਂ ਗਈਆਂ ਹਨ। ਉਨਾਂ ਕਿਹਾ ਕਿ ਪਾਰਟੀਆਂ ਆਗੂਆਂ ਤੋਂ ਇਲਾਵਾ ਵਲੰਟੀਅਰਾਂ ਅਤੇ ਸਮਰਥਕਾਂ ਵਿੱਚ ਕੇਜਰੀਵਾਲ ਦੀਆਂ ਰੈਲੀਆਂ ਨੂੰ ਲੈ ਕੇ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਵੜੈਚ ਨੇ ਕਿਹਾ ਕਿ ਇਸ ਦੌਰਾਨ ਪਾਰਟੀ ਦੇ ਸੀਨੀਅਰ ਆਗੂ ਅਰਵਿੰਦ ਕੇਜਰੀਵਾਲ ਨਾਲ ਮੌਜੂਦ ਰਹਿਣਗੇ।
Total Responses : 267