ਅਰੋੜਾ ਮਹਾਸਭਾ ਫਰੀਦਕੋਟ ਵਲੋਂ ਟੀਕਾਕਰਨ ਕੈਂਪ 30 ਮਈ ਨੂੰ
ਪਰਵਿੰਦਰ ਸਿੰਘ ਕੰਧਾਰੀ
ਫ਼ਰੀਦਕੋਟ, 27 ਮਈ 2021 - ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕੋਵਿਡ-19 ਮਹਾਂਮਾਰੀ ਤੋਂ ਬਚਾਅ ਲਈ ਮੁਫ਼ਤ ਟੀਕਾਕਰਨ ਕੈਂਪ ਅਰੋੜਾ ਮਹਾਂ ਸਭਾ ਫ਼ਰੀਦਕੋਟ ਵੱਲੋਂ ਸ਼੍ਰੀ ਗੇਲਾ ਰਾਮ ਗੇਰਾ ਮੈਮੋਰੀਅਲ ਚੈਰੀਟੇਬਲ ਟਰੱਸਟ ਫਰੀਦਕੋਟ ਵਿਖੇ ਸਿਵਲ ਹਸਪਤਾਲ ਫਰੀਦਕੋਟ ਦੇ ਮਾਹਿਰ ਡਾਕਟਰਾਂ ਦੀ ਅਗਵਾਈ 'ਚ 30 ਮਈ, ਦਿਨ ਐਤਵਾਰ ਨੂੰ ਸਵੇਰੇ 9:00 ਵਜੇ ਤੋਂ ਦੁਪਹਿਰ 2.00 ਵਜੇ ਤੱਕ ਲਗਾਇਆ ਜਾਵੇਗਾ |
ਅਰੋੜਾ ਮਹਾਂ ਸਭਾ ਦੇ ਪ੍ਰਧਾਨ ਰਮੇਸ਼ ਗੇਰਾ, ਸਕੱਤਰ ਦਰਸ਼ਨ ਲਾਲ ਚੁੱਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੈਂਪ 'ਚ ਮੁੱਖ ਮਹਿਮਾਨ ਵਜੋਂ ਸ਼੍ਰੀ ਵਿਮਲ ਕੁਮਾਰ ਸੇਤੀਆ ਡਿਪਟੀ ਕਮਿਸ਼ਨਰ ਫ਼ਰੀਦਕੋਟ ਸ਼ਾਮਲ ਹੋਣਗੇ ਅਤੇ ਵਿਸ਼ੇਸ਼ ਮਹਿਮਾਨ ਵਜੋਂ ਡਾ.ਚੰਦਰ ਸ਼ੇਖਰ ਕੱਕੜ ਸੀਨੀਅਰ ਮੈਡੀਕਲ ਅਫ਼ਸਰ ਸਿਵਲ ਹਸਪਤਾਲ ਸ਼ਾਮਲ ਹੋਣਗੇ | ਕੈਂਪ ਦੇ ਇੰਚਾਰਜ਼ ਡਾ.ਧਰੁਵ ਬਦਵਾਰ ਹੋਣਗੇ | ਇਸ ਮੌਕੇ ਸਿਰਫ ਪਹਿਲੀ ਡੋਜ਼ 18 ਸਾਲ ਤੋਂ ਉੱਪਰ ਵਾਲਿਆਂ ਦੇ ਹੀ ਲਗਾਈ ਜਾਵੇਗੀ | ਕੈਂਪ ਦੀ ਰਜਿਸਟਰੇਸ਼ਨ ਲਈ ਅਧਾਰ ਕਾਰਡ ਅਤੇ ਮੋਬਾਇਲ ਦਾ ਨਾਲ ਲਿਆਉਣਾ ਜ਼ਰੂਰੀ ਹੈ |