ਅਰੋੜਾ ਨੇ ਧੰਨ ਗੁਰੂ ਰਾਮ ਦਾਸ ਜੀ ਸਾਹਿਬ ਲੰਗਰ ਸੇਵਾ ਸੋਸਾਇਟੀ ਨੂੰ 11 ਲੱਖ 1 ਹਜ਼ਾਰ ਰੁਪਏ ਦਾ ਦਿੱਤਾ ਯੋਗਦਾਨ
ਕਿਹਾ, ਜ਼ਿਲ•ੇ ਦਾ ਕੋਈ ਵੀ ਜ਼ਰੂਰਤਮੰਦ ਵਿਅਕਤੀ ਭੁੱਖਾ ਨਹੀਂ ਸੌਣ ਦਿੱਤਾ ਜਾਵੇਗਾ
ਹੁਸ਼ਿਆਰਪੁਰ, 30 ਮਾਰਚ 2020: ਕੋਵਿਡ-19 ਦੇ ਪ੍ਰਭਾਵ ਨੂੰ ਰੋਕਣ ਲਈ ਜ਼ਿਲ•ੇ ਵਿੱਚ ਲਗਾਏ ਗਏ ਕਰਫ਼ਿਊ ਦੌਰਾਨ ਉਦਯੋਗ ਤੇ ਵਣਜ ਮੰਤਰੀ ਪੰਜਾਬ ਅਤੇ ਸਥਾਨਕ ਵਿਧਾਇਕ ਸ਼੍ਰੀ ਸੁੰਦਰ ਸ਼ਾਮ ਅਰੋੜਾ ਵਲੋਂ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ, ਤਾਂ ਜੋ ਹਰ ਜ਼ਰੂਰਤਮੰਦ ਵਿਅਕਤੀ ਦਾ ਪੇਟ ਭਰਿਆ ਜਾ ਸਕੇ। ਸ਼੍ਰੀ ਅਰੋੜਾ ਵਲੋਂ ਵੱਖ-ਵੱਖ ਧਾਰਮਿਕ ਸੰਸਥਾਵਾਂ ਦੇ ਸਹਿਯੋਗ ਨਾਲ ਰੋਜ਼ਾਨਾ 50 ਹਜ਼ਾਰ ਲੋਕਾਂ ਤੱਕ ਭੋਜਨ ਪਹੁੰਚਾਇਆ ਜਾ ਰਿਹਾ ਹੈ। ਅੱਜ ਉਨ•ਾਂ ਵਲੋਂ ਜ਼ਿਲ•ੇ ਦੀ ਸਭ ਤੋਂ ਵੱਡੀ ਕਮਿਊਨਿਟੀ ਕੀਚਨ ਧੰਨ ਗੁਰੂ ਰਾਮ ਦਾਸ ਜੀ ਸਾਹਿਬ ਲੰਗਰ ਸੇਵਾ ਸੋਸਾਇਟੀ ਨੂੰ ਜ਼ਰੂਰਤਮੰਦ ਵਿਅਕਤੀਆਂ ਤੱਕ ਨਿਰੰਤਰ ਭੋਜਨ ਪਹੁੰਚਾਉਣ ਲਈ 11 ਲੱਖ 1 ਹਜ਼ਾਰ ਰੁਪਏ ਦਾ ਯੋਗਦਾਨ ਦਿੱਤਾ ਗਿਆ। ਇਸ ਮੌਕੇ 'ਤੇ ਉਨ•ਾਂ ਕਿਹਾ ਕਿ ਕਿਸੇ ਵੀ ਜ਼ਰੂਰਤਮੰਦ ਵਿਅਕਤੀ ਨੂੰ ਭੁੱਖਾ ਨਹੀਂ ਸੌਣ ਦਿੱਤਾ ਜਾਵੇਗਾ ਅਤੇ ਹਰ ਜ਼ਰੂਰਤਮੰਦ ਤੱਕ ਭੋਜਨ ਪਹੁੰਚਾਇਆ ਜਾਵੇਗਾ।
ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੂਬਾ ਵਾਸੀਆਂ ਨੂੰ ਜ਼ਰੂਰੀ ਵਸਤੂਆਂ ਮੁਹੱਇਆ ਕਰਵਾਉਣ ਲਈ ਵਚਨਬੱਧ ਹਨ ਅਤੇ ਇਸ ਵਚਨਬੱਧਤਾ ਨੂੰ ਦੁਹਰਾਉਂਦਿਆਂ ਜ਼ਰੂਰਤਮੰਦਾਂ ਦਾ ਹੱਥ ਫੜਿਆ ਜਾ ਰਿਹਾ ਹੈ। ਉਨ•ਾਂ ਕਿਹਾ ਕਿ ਇਸ ਨਾਜ਼ੁਕ ਘੜੀ ਵਿੱਚ ਪੰਜਾਬ ਸਰਕਾਰ ਜਨਤਾ ਦੇ ਨਾਲ ਹੈ ਅਤੇ ਜਨਤਾ ਨੂੰ ਉਨ•ਾਂ ਦੇ ਘਰਾਂ ਵਿੱਚ ਹੀ ਸੁਵਿਧਾਵਾਂ ਪ੍ਰਦਾਨ ਕਰਨ ਲਈ ਪੂਰੇ ਯਤਨ ਕੀਤੇ ਜਾ ਰਹੇ ਹਨ। ਉਨ•ਾਂ ਐਨ.ਆਰ.ਆਈ ਸ਼੍ਰੀ ਮਨਜੀਤ ਸਿਘ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ•ਾਂ ਦੇ ਸਹਿਯੋਗ ਦੇ ਚੱਲਦੇ ਧੰਨ ਗੁਰੂ ਰਾਮ ਦਾਸ ਜੀ ਸਾਹਿਬ ਲੰਗਰ ਸੇਵਾ ਸੋਸਾਇਟੀ ਜ਼ਰੂਰਤਮੰਦਾਂ ਦਾ ਪੇਟ ਭਰ ਰਹੀ ਹੈ। ਉਨ•ਾਂ ਕਿਹਾ ਕਿ ਸ਼੍ਰੀ ਮਨਜੀਤ ਸਿੰਘ ਉਨ•ਾਂ ਦੇ ਪਰਮ ਮਿੱਤਰ ਹਨ ਅਤੇ ਇਸ ਮੁਸ਼ਕਿਲ ਸਮੇਂ ਵਿੱਚ ਜ਼ਰੂਰਤਮੰਦਾਂ ਦਾ ਸਾਥ ਦੇ ਰਹੇ ਹਨ। ਜਿਕਰਯੋਗ ਹੈ ਕਿ ਬੀਤੇ ਦਿਨ ਵੀ ਕੈਬਨਿਟ ਮੰਤਰੀ ਅਰੋੜਾ ਨੇ ਧੰਨ ਗੁਰੂ ਰਾਮ ਦਾਸ ਜੀ ਸਾਹਿਬ ਲੰਗਰ ਸੇਵਾ ਸੋਸਾਇਟੀ ਨੂੰ 1 ਲੱਖ 1 ਹਜ਼ਾਰ ਰੁਪਏ ਦਾ ਯੋਗਦਾਨ ਦਿੱਤਾ ਸੀ। ਇਸ ਮੌਕੇ 'ਤੇ ਦਾ ਵੁੱਡ ਵੈਲਫੇਅਰ ਐਸੋਸੀਏਸ਼ਨ ਹੁਸ਼ਿਆਰਪੁਰ ਦੇ ਚੇਅਰਮੈਨ ਸ਼੍ਰੀ ਸੁਨੀਲ ਗਾਂਧੀ, ਆਲ ਇੰਡੀਆ ਪਲਾਈਵੁੱਡ ਐਸੋਸੀਏਸ਼ਨ ਦੇ ਚੇਅਰਮੈਨ ਸ਼੍ਰੀ ਨਰੇਸ਼ ਤਿਵਾੜੀ, ਪੀਲਿੰਗ ਐਸੋਸੀਏਸ਼ਨ ਦੇ ਮੈਂਬਰ ਸ਼੍ਰੀ ਖੁਰਸ਼ੀਦ ਅਹਿਮਦ, ਨੰਬਰਦਾਰ ਸ਼੍ਰੀ ਗੁਰਮੀਤ ਸਿੱਧੂ ਅਤੇ ਸ਼੍ਰੀ ਵਿਪਨ ਗੁਪਤਾ ਵੀ ਹਾਜ਼ਰ ਸਨ।