← ਪਿਛੇ ਪਰਤੋ
ਚੰਡੀਗੜ੍ਹ, 25 ਦਸੰਬਰ, 2016 : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਸ੍ਰੀ ਵਿਜੇ ਸਾਂਪਲਾ ਨੇ ਪਾਰਟੀ ਦੇ ਸੀਨੀਅਰ ਤੇ ਅਨੁਭਵੀ ਨੇਤਾ ਸ੍ਰੀ ਅਵਿਨਾਸ਼ ਰਾਏ ਖੰਨਾ ਨੂੰ ਪੰਜਾਬ ਭਾਜਪਾ ਦੀ ਚੋਣ ਕੰਪੇਨ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਸ੍ਰੀ ਖੰਨਾ ਭਾਜਪਾ ਦੇ ਰਾਸ਼ਟਰੀ ਮੀਤ ਪ੍ਰਧਾਨ ਹਨ ਅਤੇ ਇਸਦੇ ਨਾਲ-ਨਾਲ ਜੰਮੂ ਤੇ ਕਸ਼ਮੀਰ ਅਤੇ ਰਾਜਸਥਾਨ ਦੇ ਜਥੇਬੰਦਕ ਇੰਚਾਰਜ ਹਨ। ਭਾਜਪਾ ਦੇ ਸੂਬਾ ਸਕੱਤਰ ਵਿਨੀਤ ਜੋਸ਼ੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਅਵਿਨਾਸ਼ ਰਾਏ ਖੰਨਾ ਦੀ ਸੂਬਾ ਪ੍ਰਧਾਨਗੀ ਹੇਠ ਸਾਲ 2007 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਭਾਰਤੀ ਜਨਤਾ ਪਾਰਟੀ ਨੇ ਆਪਣਾ ਬਿਹਤਰੀਨ ਪ੍ਰਦਰਸ਼ਨ ਕਰਦਿਆਂ 19 ਹਲਕਿਆਂ ਵਿਚ ਜਿੱਤ ਦਰਜ ਕੀਤੀ ਸੀ। ਉਨ੍ਹਾਂ ਦੱਸਿਆ ਕਿ ਸ੍ਰੀ ਖੰਨਾ ਨੇ ਆਪਣਾ ਸਮਾਜਿਕ ਜੀਵਨ 90 ਦੇ ਦਹਾਕੇ ਵਿਚ ਸ਼ੁਰੂ ਕੀਤਾ ਅਤੇ ਸੇਵਾ ਭਾਰਤੀ ਦੀ ਗੜਸ਼ੰਕਰ ਇਕਾਈ ਦੇ ਪ੍ਰਧਾਨ ਬਣੇ। ਇਸ ਤੋਂ ਬਾਅਦ ਉਹ ਪੰਜਾਬ ਭਾਜਪਾ ਦੇ ਸੂਬਾ ਸਕੱਤਰ ਬਣੇ। ਸ੍ਰੀ ਖੰਨਾ ਸਾਲ 2002 ਵਿਚ ਗੜਸ਼ੰਕਰ ਹਲਕੇ ਤੋਂ ਵਿਧਾਇਕ ਚੁਣੇ ਗਏ ਅਤੇ ਵਿਧਾਨ ਸਭਾ 'ਚ ਭਾਜਪਾ ਵਿਧਾਇਕ ਦਲ ਦੇ ਨੇਤਾ ਚੁਣੇ ਗਏ। ਇਸ ਤੋਂ ਬਾਅਦ ਸਾਲ 2003 ਵਿਚ ਸ੍ਰੀ ਖੰਨਾ ਨੂੰ ਭਾਜਪਾ ਪੰਜਾਬ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਅਤੇ ਬਾਅਦ 'ਚ ਸਾਲ 2004 ਵਿਚ ਹੁਸ਼ਿਆਰਪੁਰ ਲੋਕ ਸਭਾ ਹਲਕੇ ਤੋਂ ਚੋਣ ਜਿੱਤੇ। ਉਹ ਸਾਲ 2010 ਵਿਚ ਪੰਜਾਬ ਤੋਂ ਰਾਜ ਸਭਾ ਦੇ ਮੈਂਬਰ ਵੀ ਬਣੇ।
Total Responses : 267