ਅਸ਼ੋਕ ਕੁਮਾਰ ਸਿੰਗਲਾ ਨੇ ਚੇਅਰਮੈਨ ਪੰਜਾਬ ਗਊ ਸੇਵਾ ਕਮਿਸ਼ਨ ਵਜੋਂ ਸੰਭਾਲਿਆ ਅਹੁਦਾ
ਹਰਜਿੰਦਰ ਸਿੰਘ ਭੱਟੀ
- ਕੈਬਨਿਟ ਮੰਤਰੀ ਹਰਪਾਲ ਚੀਮਾ, ਲਾਲਜੀਤ ਭੁੱਲਰ ਅਤੇ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸਮਾਗਮ ਵਿੱਚ ਕੀਤੀ ਗਈ ਸ਼ਿਰਕਤ
ਐਸ.ਏ.ਐਸ ਨਗਰ 7 ਸਤੰਬਰ 2022 - ਗਾਵਾਂ ਦੀ ਸੇਵਾ-ਸੰਭਾਲ ਅਤੇ ਉਨ੍ਹਾਂ ਦੀ ਭਲਾਈ ਵਾਸਤੇ ਕੰਮ ਕਰਨ ਲਈ ਸ੍ਰੀ ਅਸ਼ੋਕ ਕੁਮਾਰ ਸਿੰਗਲਾ (ਲੱਖਾ) ਨੇ ਚੇਅਰਮੈਨ ਪੰਜਾਬ ਗਊ ਸੇਵਾ ਕਮਿਸ਼ਨ ਵਜੋਂ ਅੱਜ ਵਣ ਕੰਪਲੈਕਸ ਸੈਕਟਰ 68 ਮੋਹਾਲੀ ਵਿਖੇ ਅਹੁੱਦਾ ਸੰਭਾਲਿਆ । ਇਸ ਤੋਂ ਪਹਿਲਾ ਉਹ ਸਮਾਜ ਸੇਵੀ ਵਜੋਂ ਅਪਣੀਆਂ ਸੇਵਾਵਾਂ ਨਿਭਾ ਰਹੇ ਸਨ । ਇਸ ਮੌਕੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਮਾਤਾ ਹਰਪਾਲ ਕੌਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ । ਇਸ ਤੋਂ ਇਲਾਵਾ ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਲਾਲਜੀਤ ਭੁੱਲਰ ,ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਵੀ ਚਾਰਜ ਸੰਭਾਲ ਸਮਾਗਮ ਵਿੱਚ ਸ਼ਿਰਕਤ ਕੀਤੀ ਗਈ ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰੋ.....
ਅਸ਼ੋਕ ਕੁਮਾਰ ਸਿੰਗਲਾ ਨੇ ਚੇਅਰਮੈਨ ਪੰਜਾਬ ਗਊ ਸੇਵਾ ਕਮਿਸ਼ਨ ਵਜੋਂ ਸੰਭਾਲਿਆ ਅਹੁਦਾ (ਵੀਡੀਓ ਵੀ ਦੇਖੋ)
ਜਾਣਕਾਰੀ ਦਿੰਦੇ ਹੋਏ ਸ੍ਰੀ ਅਸ਼ੋਕ ਕੁਮਾਰ ਸਿੰਗਲਾ (ਲੱਖਾ) ਨੇ ਦੱਸਿਆ ਕਿ ਗਾਂ ਭਾਰਤੀ ਸੱਭਿਆਚਾਰ ਦੀ ਰੀੜ੍ਹ ਦੀ ਹੱਡੀ ਹੈ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਾਈ ਕਮਾਂਡ ਵੱਲੋਂ ਗਊਆਂ ਦੀ ਸਾਂਭ ਸੰਭਾਲ ਲਈ ਮੇਰੀ ਜ਼ਿੰਮੇਵਾਰੀ ਲਗਾਈ ਗਈ ਹੈ । ਉਨ੍ਹਾਂ ਕਿਹਾ ਕਿ ਮੈਂ ਆਪਣਾ ਕੰਮ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਕਰਾਂਗਾ ।ਉਨ੍ਹਾਂ ਦੱਸਿਆ ਮੈਨੂੰ ਖ਼ੁਸ਼ੀ ਹੈ ਕਿ ਮੈਨੂੰ ਗਊਆਂ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ । ਉਨ੍ਹਾਂ ਦੱਸਿਆ ਸਾਡਾ ਇਹ ਪ੍ਰਮੁੱਖ ਕੰਮ ਹੋਵੇਗਾ ਕਿ ਗਊਆਂ ਦੀ ਸਾਂਭ-ਸੰਭਾਲ, ਹਰਾ ਚਾਰਾ, ਸਾਫ਼ ਪਾਣੀ, ਬਿਜਲੀ ਅਤੇ ਖਾਸ ਕਰਕੇ ਗਊਆਂ ਦੇ ਮੈਡੀਕਲ ਸਬੰਧੀ ਹੋਰ ਪੁਖਤਾ ਪ੍ਰਬੰਧ ਕੀਤੇ ਜਾਣ ।
ਉਨ੍ਹਾਂ ਕਿਹਾ ਕਿ ਬਤੌਰ ਚੇਅਰਮੈਨ ਪੰਜਾਬ ਗਊ ਸੇਵਾ ਕਮਿਸ਼ਨ ਹੋਣ ਦੇ ਨਾਤੇ ਮੇਰਾ ਇਹ ਪ੍ਰਮੁੱਖ ਕੰਮ ਹੋਵੇਗਾ ਕਿ ਸੜਕਾਂ ਉਪਰ ਘੁੰਮ ਰਹੇ ਆਵਾਰਾ ਪਸ਼ੂਆਂ ਦੀ ਸਾਂਭ ਸੰਭਾਲ ਅਤੇ ਉਨ੍ਹਾਂ ਨੂੰ ਗਊਸ਼ਾਲਾ ਵਿੱਚ ਵਧੇਰੇ ਸਹੂਲਤਾਂ ਦੇਣ ਨੂੰ ਯਕੀਨੀ ਬਣਾਇਆ ਜਾਵੇ । ਇਸ ਦੌਰਾਨ ਉਨ੍ਹਾਂ ਪੰਜਾਬ ਸਰਕਾਰ ਹਾਈ ਕਮਾਨ ਦਾ ਧੰਨਵਾਦ ਕੀਤਾ ।
ਇਸ ਮੌਕੇ ਹਲਕਾ ਵਿਧਾਇਕ ਮਹਿਲ ਕਲਾਂ ਸ੍ਰੀ ਕੁਲਵੰਤ ਸਿੰਘ ਪੰਡੋਰੀ, ਹਲਕਾ ਵਿਧਾਇਕ ਬਲਾਚੌਰ ਸ੍ਰੀ ਸੰਤੋਸ਼ ਕਟਾਰੀਆ,ਹਲਕਾ ਵਿਧਾਇਕ ਸੰਗਰੂਰ ਸ੍ਰੀਮਤੀ ਨਰਿੰਦਰ ਕੌਰ ਭਰਾਜ ਅਤੇ ਹੋਰ ਅਧਿਕਾਰੀ ਹਾਜ਼ਰ ਸਨ ।