ਭਾਰਤ ਦੀਆਂ ਉੱਘੀਆਂ ਸਖਸ਼ੀਅਤਾਂ ਨੇ ਪਿੰਡ ਬਾਦਲ ਵਿਖੇ ਪਹੁੰਚ ਕੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਕੀਤੇ ਸ਼ਰਧਾ ਦੇ ਫੁੱਲ ਭੇਟ
ਅਸ਼ੋਕ ਵਰਮਾ
- ਗਵਰਨਰ ਪੰਜਾਬ, ਮੁੱਖ ਮੰਤਰੀ ਪੰਜਾਬ,ਜੇ.ਪੀ.ਨੱਢਾ, ਸਪੀਕਰ ਪੰਜਾਬ ਵਿਧਾਨ ਸਭਾ, ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਅਤੇ ਅਮਨ ਅਰੋੜਾ ਨੇ ਉਚੇਚੇ ਤੌਰ ਤੇ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ
- ਹਜ਼ਾਰਾਂ ਦੀ ਗਿਣਤੀ ਵਿੱਚ ਆਮ ਲੋਕਾਂ ਨੇ ਵੀ ਕੀਤੇ ਅੰਤਿਮ ਦਰਸ਼ਨ
ਸ੍ਰੀ ਮੁਕਤਸਰ ਸਾਹਿਬ 27 ਅਪ੍ਰੈਲ 2023 - ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਪ੍ਰਕਾਸ਼ ਸਿੰਘ ਬਾਦਲ ਨੂੰ ਪੰਜਾਬ ਦੀਆਂ ਅਹਿਮ ਸਿਆਸੀ, ਧਾਰਮਿਕ ਅਤੇ ਸਮਾਜਿਕ ਸ਼ਖ਼ਸੀਅਤਾਂ ਤੋਂ ਇਲਾਵਾ ਹਜ਼ਾਰਾਂ ਦੀ ਤਦਾਦ ਵਿੱਚ ਇਲਾਕਾ ਵਾਸੀਆਂ ਦੀ ਮੌਜੂਦਗੀ ਵਿੱਚ ਹੰਝੂਆਂ ਭਰੀ ਅੰਤਿਮ ਵਿਦਾਇਗੀ ਦਿੱਤੀ ਗਈ। ਅੱਜ ਬਾਅਦ ਦੁਪਹਿਰ ਕਰੀਬ ਢਾਈ ਵਜੇ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਵਿੱਚ ਜਦੋਂ ਪੂਰੇ ਧਾਰਮਿਕ ਰੀਤੀ ਰਿਵਾਜਾਂ ਅਤੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਗਿਆ ਤਾਂ ਮੌਕੇ ਤੇ ਮੌਜੂਦ ਹਰ ਕੋਈ ਗ਼ਮਗੀਨ ਸੀ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਬੀਤੀ 25 ਅਪਰੈਲ ਦੀ ਰਾਤ 8 ਵਜੇ ਮੁਹਾਲੀ ਦੇ ਫੋਰਟਿਸ ਹਸਪਤਾਲ ਵਿਚ ਦਿਹਾਂਤ ਹੋ ਗਿਆ ਸੀ।
ਉਨ੍ਹਾਂ ਦੀ ਚਿਖਾ ਨੂੰ ਅਗਨੀ ਉਨ੍ਹਾਂ ਦੇ ਸਪੁੱਤਰ ਸੁਖਬੀਰ ਸਿੰਘ ਬਾਦਲ ਨੇ ਦਿਖਾਈ। ਉਨ੍ਹਾਂ ਦੀ ਅੰਤਿਮ ਯਾਤਰਾ ਘਰ ਤੋਂ ਸੁਰੂ ਹੋਣ ਸਮੇਂ ਉਨਂ੍ਹਾਂ ਦੇ ਸਪੁੱਤਰ ਸੁਖਬੀਰ ਸਿੰਘ ਬਾਦਲ ਤੇ ਭਤੀਜੇ ਮਨਪ੍ਰੀਤ ਸਿੰਘ ਬਾਦਲ ਨੇ ਅਰਥੀ ਨੂੰ ਮੋਢਾ ਦਿੱਤਾ। ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਘਰ ਤੋਂ ਅੰਤਿਮ ਸੰਸਕਾਰ ਵਾਲੀ ਜਗਾ ਤੱਕ ਇਕ ਟਰਕੈਟਰ ਟਰਾਲੀ ਜੋ ਫੁੱਲਾਂ ਨਾਲ ਸਜਾਈ ਹੋਈ ਸੀ ਵਿਚ ਲਿਆਂਦਾ ਗਿਆ, ਜਿਸ ਵਿਚ ਸੁਖਬੀਰ ਸਿੰਘ ਬਾਦਲ , ਨੂੰਹ ਬੀਬਾ ਹਰਸਿਮਰਤ ਕੌਰ ਬਾਦਲ, ਪੋਤਰਾ ਅਨੰਤਵੀਰ ਸਿੰਘ ਬਾਦਲ, ਬੇਟੀ ਪ੍ਰਨੀਤ ਕੌਰ, ਜੁਆਈ ਆਦੇਸ਼ ਪ੍ਰਤਾਪ ਸਿੰਘ ਕੈਰੋਂ, ਮਨਪ੍ਰੀਤ ਸਿੰਘ ਬਾਦਲ, ਅਰਜਨ ਬਾਦਲ ਤੇ ਹੋਰ ਵੀ ਮੈਂਬਰ ਵੀ ਮੌਜੂਦ ਸਨ।
ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਪ੍ਰਕਾਸ਼ ਸਿੰਘ ਬਾਦਲ ਨੂੰ ਜਿੱਥੇ ਭਾਰਤ ਦੀਆਂ ੳੁੱਘੀਆਂ ਸਖਸ਼ੀਅਤਾਂ ਨੇ ਪਿੰਡ ਬਾਦਲ ਪਹੁੰਚ ਕੇ ਅੰਤਿਮ ਦਰਸ਼ਨ ਕੀਤੇ, ਉਥੇ ਨਾਲ ਹੀ ਹਜ਼ਾਰਾਂ ਦੀ ਗਿਣਤੀ ਵਿੱਚ ਆਮ ਲੋਕ ਸਿਆਸਤਦਾਨ, ਉਘੇ ਵਿਦਵਾਨ ਅਤੇ ਵੱਖ ਵੱਖ ਧਾਰਮਿਕ ਸੰਸਥਾਵਾਂ ਨਾਲ ਜੁੜੇ ਮਹਾਂਪੁਰਸਾਂ ਨੇ ਵੀ ਬਾਦਲ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
ਬਾਦਲ ਦੀ ਮ੍ਰਿਤਕ ਦੇਹ ਨੂੰ ਬੁੱਧਵਾਰ ਦੇਰ ਸ਼ਾਮ ਚੰਡੀਗੜ੍ਹ ਤੋਂ ਗੱਡੀਆਂ ਦੇ ਵੱਡੇ ਕਾਫਲੇ ਦੇ ਰੂਪ ਵਿੱਚ ਉਹਨਾਂ ਦੇ ਜੱਦੀ ਪਿੰਡ ਬਾਦਲ ਲਿਆਂਦਾ ਗਿਆ। ਵੀਰਵਾਰ ਪਹੁ ਫੁੱਟੇ ਤੇ ਹੀ ਭਾਰੀ ਇਕੱਠ ਦੇ ਰੂਪ ਵਿੱਚ ਦੁੱਖੀ ਹਿਰਦਿਆਂ ਅਤੇ ਨਮ ਅੱਖਾਂ ਨਾਲ ਪਹੁੰਚ ਕੇ ਸੋਗ ਜਾਹਿਰ ਕੀਤਾ।
ਇਸ ਉਪਰੰਤ ਸਿਵਿਲ ਅਤੇ ਪੁਲਿਸ ਪ੍ਰਸਾਸ਼ਨ ਦੇ ਸਹਿਯੋਗ ਨਾਲ ਬਣਾਈ ਗਈ ਇੱਕ ਖਾਸ ਜਗ੍ਹਾਂ ਤੇ ਭਾਰੀ ਇਕੱਠ ਵਿੱਚ ਉਹਨਾਂ ਦੇ ਸਪੁੱਤਰ ਅਤੇ ਪ੍ਰਧਾਨ ਅਕਾਲੀ ਦਲ ਸ.ਸੁਖਬੀਰ ਸਿੰਘ ਬਾਦਲ ਨੇ ਸ.ਬਾਦਲ ਦੀ ਮ੍ਰਿਤਕ ਦੇਹ ਨੂੰ ਅਗਨੀ ਭੇਟ ਕੀਤਾ।
ਸ਼ੋਕ ਸਮਾਗਮ ਦੌਰਾਨ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਹਵਾਈ ਫਾਇਰ ਕਰਕੇ ਸਲਾਮੀ ਦਿੱਤੀ ਗਈ ਅਤੇ ਇਸ ਮੌਕੇ ਧਾਰਮਿਕ ਜੱਥੇ ਵਲੋਂ ਗੁਰਬਾਣੀ ਦੇ ਸਬਦ ਕੀਰਤਨ ਦੇ ਗਾਇਨ ਕੀਤੇ ਗਏ।
ਕੁਲਤਾਰ ਸਿੰਘ ਸੰਧਵਾ ਸਪੀਕਰ ਪੰਜਾਬ ਵਿਧਾਨ ਸਭਾ ਨੇ ਕਿਹਾ ਕਿ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਸਸਕਾਰ ਸਮਾਰੋਹ ‘ਚ ਸ਼ਿਰਕਤ ਕਰਕੇ ਪਰਿਵਾਰ ਦੇ ਦੁੱਖ ਦੀ ਘੜੀ ‘ਚ ਸ਼ਰੀਕ ਹੋਏ, ਸਾਡੇ ਸੰਸਕਾਰ ਸਾਨੂੰ ਇਹ ਸਿੱਖਿਆ ਦਿੰਦੇ ਹਨ ਕਿ ਅੰਤਿਮ ਯਾਤਰਾ ਸਮੇਂ ਇਨਸਾਨ ਦੇ ਗੁਣਾਂ ਨੂੰ ਚਿਤਾਰਿਆ ਜਾਵੇ, ਮਿੱਠੀ ਬੋਲੀ,ਨਿਮਰਤਾ, ਖੇਤਰੀ ਪਾਰਟੀ ਦੇ ਰੂਪ ‘ਚ ਅਕਾਲੀ ਦਲ ਨੂੰ ਅਹਿਮ ਦਰਜਾ ਦਿਵਾਉਣ ਚ ਉਹਨਾਂ ਦਾ ਯੋਗਦਾਨ ਹਮੇਸ਼ਾ ਯਾਦ ਰੱਖਿਆ ਜਾਵੇਗਾ।
ਇਸ ਮੌਕੇ ਸ੍ਰੀ ਬਨਵਾਰੀ ਲਾਲ ਪਰੋਹਿਤ ਗਵਰਨਰ, ਸ.ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ, ਸ੍ਰੀ ਅਮਨ ਅਰੋੜਾ ਅਤੇ ਡਾ.ਬਲਜੀਤ ਕੌਰ ਕੈਬਨਿਟ ਮੰਤਰੀ, ਸ.ਜਗਦੀਪ ਸਿੰਘ ਕਾਕਾ ਬਰਾੜ ਹਲਕਾ ਵਿਧਾਇਕ ਸ੍ਰੀ ਮੁਕਤਸਰ ਸਾਹਿਬ ਹਾਜ਼ਰ ਸਨ।
ਇਹਨਾਂ ਤੋਂ ਇਲਾਵਾ ਸ੍ਰੀ ਭੁਪਿੰਦਰ ਸਿੰਘ ਹੁੱਡਾ ਸਾਬਕਾ ਮੁੱਖ ਮੰਤਰੀ ਹਰਿਆਣਾ, ਸ੍ਰੀ ਉਮਰ ਅਬਦੁਲਾ ਸਾਬਕਾ ਮੁੱਖ ਮੰਤਰੀ ਜੰਮੂ-ਕਸਮੀਰ, ਸ੍ਰੀ ਪਵਨ ਬਾਂਸਲ ਸਾਬਕਾ ਕੇਂਦਰੀ ਮੰਤਰੀ, ਸ੍ਰੀ ਸਰਦ ਪਵਾਰ ਸਾਬਕਾ ਮੁੱਖ ਮੰਤਰੀ ਮਹਾਰਾਸ਼ਟਰ, ਸ੍ਰੀ ਜੇ.ਪੀ.ਨੱਢਾ ਪ੍ਰਧਾਨ ਭਾਰਤੀ ਜਨਤਾ ਪਾਰਟੀ,ਦੁਸ਼ਯੰਤ ਚੌਟਾਲਾ ਉਪ ਮੁੱਖ ਮੰਤਰੀ ਹਰਿਆਣਾ, ਸ੍ਰੀਮਤੀ ਹਰਸਿਮਰਤ ਕੌਰ ਬਾਦਲ, ਸ੍ਰੀ ਬਿਕਰਮਜੀਤ ਸਿੰਘ ਮਜੀਠੀਆ, ਪ੍ਰੋਫੈਸਰ ਬੂਟਾ ਸਿੰਘ ਸਿੱਧੂ ਵਾਇਸ ਚਾਂਸਲਰ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ, ਰਜਿਸਟਰਾਰ ਗੁਰਿੰਦਰਪਾਲ ਸਿੰਘ ਬਰਾੜ ਪੰਜਾਬ ਯੂਨੀਵਰਸਿਟੀ,
ਵਿਨੀਤ ਕੁਮਾਰ ਡਿਪਟੀ ਕਮਿਸ਼ਨਰ, ਸ੍ਰੀ ਹਰਮਨਬੀਰ ਸਿੰਘ ਗਿੱਲ ਐਸ.ਐਸ.ਪੀ ਵੀ ਹਾਜ਼ਰ ਸਨ।
ਧਾਰਮਿਕ ਆਗੂਆਂ ਵਿੱਚ ਗਿਆਨੀ ਹਰਪ੍ਰੀਤ ਸਿੰਘ ਜੱਥੇਦਾਰ ਅਕਾਲ ਤਖਤ, ਹੈਡ ਗ੍ਰੰਥੀ ਸ੍ਰੀ ਹਰਮੰਦਰ ਸਾਹਿਬ ਗਿਆਨੀ ਜਗਤਾਰ ਸਿੰਘ, ਹਰਮੀਤ ਸਿੰਘ ਕਾਲਕਾ ਪ੍ਰਧਾਨ ਡੀ.ਐਸ.ਜੀ.ਐਮ.ਸੀ. ਨੇ ਵੀ ਅੰਤਿਮ ਯਾਤਰਾ ਵਿੱਚ ਸ਼ਾਮਿਲ ਹੋ ਕੇ ਆਪਣੀ ਹਾਜ਼ਰੀ ਲਗਵਾਈ।
ਅੰਤਿਮ ਯਾਤਰਾ ਦੌਰਾਨ ਦਸ਼ਮੇਸ ਗਰਲਜ ਕਾਲਜ, ਦਸ਼ਮੇਸ ਬੀ ਐਡ ਕਾਲਜ, ਦਸਮੇਸ ਗਰਲਜ਼ ਸਕੂਲ ਦੇ ਸਟਾਫ ਮੈਂਬਰਾਂ ਤੇ ਵਿਦਿਆਰਥੀਆਂ ਤੋਂ ਇਲਾਵਾ ਮਹਾਰਾਜਾ ਰਣਜੀਤ ਸਿੰਘ ਕਾਲਜ ਦੇ ਸਟਾਫ ਤੇ ਬੱਚਿਆਂ ਨੇ ਫੁੱਲਾਂ ਦੀ ਵਰਖਾ ਕੀਤੀ। ਸਾਬਕਾ ਮੁੱਖ ਮੰਤਰੀ ਨੂੰ ਅੰਤਿਮ ਵਿਦਾਇਗੀ ਦੇਣ ਵਾਲਿਆਂ ਵਿਚ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਡਾ: ਬਰਜਿੰਦਰ ਸਿੰਘ ਹਮਦਰਦ, ਕੈਬਨਿਟ ਮੰਤਰੀ ਪੰਜਾਬ ਡਾ: ਬਲਜੀਤ ਕੌਰ, ਕੈਬਨਿਟ ਮੰਤਰੀ ਅਮਨ ਅਰੋੜਾ, ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਾਂ, ਕੇਂਦਰੀ ਮੰਤਰੀ ਸੋਮ ਪ੍ਰਕਾਸ, ਹਰਦੀਪ ਸਿੰਘ ਪੁਰੀ ਕੇਂਦਰੀ ਮੰਤਰੀ, ਜੇ.ਪੀ.ਨੱਢਾ ਭਾਜਪਾ ਦੇ ਰਾਸ਼ਟਰੀ ਪ੍ਰਧਾਨ, ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸਯੰਤ ਚੌਟਾਲਾ, ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ, ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ,ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸੁਖਜਿੰਦਰ ਸਿੰਘ ਰੰਧਾਵਾ ਸਾਬਕਾ ਮੰਤਰੀ, ਸੰਸਦ ਮੈਂਬਰ ਦੁਪਿੰਦਰ ਸਿੰਘ ਹੁੱਡਾ, ਹਰਿਆਣਾ ਦੇ ਕੈਬਨਿਟ ਮੰਤਰੀ ਚੌਧਰੀ ਰਣਜੀਤ ਸਿੰਘ, ਰਾਜ ਸਭਾ ਮੈਂਬਰ ਬਲਵੀਰ ਸਿੰਘ ਸੀਚੇਵਾਲ, ਮਨੋਰੰਜਨ ਕਾਲੀਆ, ਪ੍ਰੇਮ ਸਿੰਘ ਚੰਦੂ ਮਾਜਰਾ, ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਾਬਕਾ ਪ ਪ੍ਰਧਾਨ ਐਸਜੀਪੀਸੀ, ਗੋਬਿੰਦ ਸਿੰਘ ਲੌਂਗੋਵਾਲ, ਸਾਬਕਾ ਪ੍ਰਧਾਨ ਐਸਜੀਪੀਸੀ, ਬੀਬੀ ਜੰਗੀਰ ਕੌਰ, ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਸਾਬਕਾ ਮੰਤਰੀ, ਵਿਧਾਇਕ ਮਨਪ੍ਰੀਤ ਸਿੰਘ ਇਆਲੀ, ਸਾਬਕਾ ਵਿਧਾਇਕ ਮੋਹਨ ਲਾਲ , ਐਸ ਜੀ ਪੀ ਸੀ ਦੇ ਜਰਨਲ ਸਕੱਤਰ ਗੁਰਚਰਨ ਸਿੰਘ ਗਰੇਵਾਲ, ਸਾਬਕਾ ਮੰਤਰੀ ਵਿਜੇ ਸਾਂਪਲਾ, ਸਾਬਕਾ ਅਕਾਲੀ ਵਿਧਾਇਕ ਸੁਰਜੀਤ ਸਿੰਘ ਰੱਖੜਾ , ਬਹੁਜਨ ਸਮਾਜ ਪਾਰਟੀ ਦੇ ਪ੍ਰਧਾਨ ਡਾ: ਜਸਵੀਰ ਸਿੰਘ ਗੜ੍ਹੀ, ਮਨਜਿੰਦਰ ਸਿੰਘ ਸਿਰਸਾ, ਪਰਮਜੀਤ ਸਿੰਘ ਸ਼ਰਨਾ ਸਾਬਕਾ ਪ੍ਰਧਾਨ ਐਸਜੀਪੀਸੀ ਦਿੱਲੀ, ਹਰਮੀਤ ਸਿੰਘ ਕਾਲੇਕੇ ਤੋਂ ਇਲਾਵਾ ਅਕਾਲੀ ਲੀਡਰਸ਼ਿਪ ਵਿਚ ਡਾ ਦਲਜੀਤ ਸਿੰਘ ਚੀਮਾ, ਬਲਵਿੰਦਰ ਸਿੰਘ ਭੂੰਦੜ, ਬਿਕਰਮਜੀਤ ਸਿੰਘ ਮਜੀਠੀਆ,ਸ਼ਰਨਜੀਤ ਸਿੰਘ ਢਿੱਲੋਂ, ਸਿਕੰਦਰ ਸਿੰਘ ਮਲੂਕਾ, ਜਨਮੇਜਾ ਸਿੰਘ ਸੇਖੋਂ, ਪ੍ਰੇਮ ਸਿੰਘ ਚੰਦੂਮਾਜਰਾ ਅਤੇ ਤੇਜਿੰਦਰ ਸਿੰਘ ਮਿੱਡੂਖੇੜਾ ਤੋਂ ਇਲਾਵਾ ਹੋਰ ਵੀ ਸਿਆਸੀ, ਧਾਰਮਿਕ ਤੇ ਸਮਾਜਿਕ ਆਗੂ ਸ਼ਾਮਲ ਸਨ।