ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਹਾਈਕੋਰਟ 'ਚ ਹੈਬੀਅਸ ਕਾਰਪਸ ਪਟੀਸ਼ਨ ਦਾਖ਼ਲ
ਚੰਡੀਗੜ੍ਹ, 19 ਮਾਰਚ 2023 - ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਹਾਈ ਕੋਰਟ 'ਚ ਪਟੀਸ਼ਨ ਦਾਇਰ ਅੰਮ੍ਰਿਤਪਾਲ ਨੂੰ ਪੇਸ਼ ਕਰਨ ਦੀ ਮੰਗ ਕੀਤੀ ਗਈ ਹੈ।
ਹਾਈ ਕੋਰਟ 'ਚ 'ਹੈਬੀਅਸ ਕਾਰਪਸ' ਪਟੀਸ਼ਨ ਦਾਇਰ ਕੀਤੀ ਗਈ ਸੀ। ਅੰਮ੍ਰਿਤਪਾਲ ਵੱਲੋਂ ਈਮਾਨ ਸਿੰਘ ਖਾਰਾ ਨੇ ਪਟੀਸ਼ਨ ਦਾਖਲ ਕੀਤੀ ਹੈ। ਹਾਲਾਂਕਿ ਪਰ ਹਾਈਕੋਰਟ ਨੇ ਫਿਲਹਾਲ ਵਾਰੰਟ ਅਫਸਰ ਨਿਯੁਕਤ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ ਜਿਸ ਦੇ ਮੁਤਾਬਕ ਪਰਸੋਂ ਯਾਨੀ 21 ਮਾਰਚ ਨੂੰ ਇਸ ਮਾਮਲੇ ਦੀ ਸੁਣਵਾਈ ਕੀਤੀ ਜਾਵੇਗੀ।
ਹਾਈ ਕੋਰਟ ਦੇ ਜਸਟਿਸ ਸ਼ੇਖਾਵਤ ਦੇ ਘਰ ਸੁਣਵਾਈ ਹੋਈ। ਇਸ ਦੌਰਾਨ ਪੰਜਾਬ ਦੇ ਵੱਲੋਂ ਏਜੀ ਵਿਨੋਦ ਘਈ ਪੇਸ਼ ਹੋਏ। ਹੁਣ ਇਸ ਮਾਮਲੇ ਦੀ ਸੁਣਵਾਈ 21 ਮਾਰਚ ਨੂੰ ਕੀਤੀ ਜਾਵੇਗੀ।