← ਪਿਛੇ ਪਰਤੋ
ਮਨਪ੍ਰੀਤ ਸਿੰਘ ਜੱਸੀ
ਅੰਮ੍ਰਿਤਸਰ, 30 ਅਪ੍ਰੈਲ 2020 - ਅੱਜ ਸ੍ਰੀ ਹਜ਼ੂਰ ਸਾਹਿਬ ਤੋਂ ਪਰਤੇ ਸ਼ਰਧਾਲੂਆਂ 'ਚੋਂ 23 ਮਰੀਜ਼ ਪਾਜ਼ੀਟਿਵ ਪਾਏ ਗਏ ਹਨ। ਇਸਦੇ ਨਾਲ ਹੀ ਅੰਮ੍ਰਿਤਸਰ ਅੱਜ ਵੱਡੇ ਪੱਧਰ 'ਤੇ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਵਿਚ ਵਾਧਾ ਹੋ ਗਿਆ ਹੈ ਅਤੇ ਅੰਮ੍ਰਿਤਸਰ ਵਿੱਚ ਕੁੱਲ ਮਰੀਜ਼ਾਂ ਦੀ ਗਿਣਤੀ 37 ਹੋ ਚੁੱਕੀ ਹੈ, ਅੰਮ੍ਰਿਤਸਰ 'ਚ 2 ਮਰੀਜ਼ਾਂ ਦੀ ਮੌਤ ਵੀ ਹੋ ਗਈ ਹੈ। ਅਜੇ ਤੱਕ 6 ਮਰੀਜ਼ਾਂ ਨੂੰ ਛੁੱਟੀ ਦੇ ਦਿੱਤੀ ਗਈ ਹੈ ਅਤੇ 6 ਮਰੀਜ਼ ਅਜੇ ਇਲਾਜ ਅਧੀਨ ਹਨ।
Total Responses : 267