← ਪਿਛੇ ਪਰਤੋ
ਮਨਪ੍ਰੀਤ ਸਿੰਘ ਜੱਸੀ
ਅੰਮ੍ਰਿਤਸਰ, 12 ਅਗਸਤ 2020 - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 53 ਹੋਰ ਮਾਮਲੇ ਆਏ ਹਨ ਅਤੇ ਤਿੰਨ ਹੋਰ ਮਰੀਜ਼ਾਂ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ ਹੈ। ਇਨ੍ਹਾਂ ਨਵੇਂ ਮਾਮਲਿਆਂ ਦੇ ਸਾਹਮਣੇ ਆਉਣ ਨਾਲ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 2574 ਹੋ ਗਈ ਹੈ, ਜਿਨ੍ਹਾਂ 'ਚੋਂ 514 ਸਰਗਰਮ ਮਾਮਲੇ ਹਨ। ਉੱਥੇ ਹੀ ਕੋਰੋਨਾ ਕਾਰਨ ਹੁਣ ਤੱਕ ਜ਼ਿਲ੍ਹੇ 'ਚ 101 ਮੌਤਾਂ ਵੀ ਹੋ ਚੁੱਕੀਆਂ ਹਨ।
Total Responses : 267