ਅੰਮ੍ਰਿਤਸਰ 'ਚ ਹਜ਼ੂਰ ਸਾਹਿਬ ਨਾਲ ਸਬੰਧਤ 23 ਕੇਸ ਆਏ ਪਾਜ਼ੀਟਿਵ, ਗਿਣਤੀ ਹੋਈ 37
ਅੰਮ੍ਰਿਤਸਰ, 30 ਅਪ੍ਰੈਲ, 2020 : ਅੰਮ੍ਰਿਤਸਰ ਜ਼ਿਲੇ 'ਚ ਹਜ਼ੂਰ ਸਾਹਿਬ ਨਾਲ ਸਬੰਧਤ 23 ਕੇਸ ਪਾਜ਼ੀਟਿਵ ਪਾਏ ਗਏ ਹਨ। ਇਹ ਟੈਸਟ ਰਿਪੋਰਟ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਵੱਲੋਂ ਦਿੱਤੀ ਗਈ ਹੈ। ਸਿਹਤ ਵਿਭਾਗ ਦੇ ਬੁਲਾਰੇ ਨੇ ਕੇਸ ਪਾਜ਼ੀਟਿਵ ਆਉਣ ਦੀ ਪੁਸ਼ਟੀ ਕੀਤੀ ਹੈ।
ਹਿੰਦੁਸਤਾਨ ਟਾਈਮਜ਼ ਦੀ ਇਕ ਰਿਪੋਰਟ ਅਨੁਸਾਰ ਅੱਜ ਦੇ 23 ਕੇਸ ਨਵੇਂ ਆਉਣ ਮਗਰੋਂ ਜ਼ਿਲੇ ਵਿਚ ਕੇਸਾਂ ਦੀ ਗਿਣਤੀ ਵੱਧ ਕੇ 37 ਹੋ ਗਈ ਹੈ ਜਿਸ ਵਿਚੋਂ 29 ਐਕਟਿਵ ਕੇਸ ਹਨ। ਦੋ ਵਿਅਕਤੀਆਂ ਦੀ ਇਸ ਬਿਮਾਰੀ ਨਾਲ ਮੌਤ ਹੋ ਚੁੱਕੀ ਹੈ ਜਦਕਿ ਛੇ ਜਣੇ ਤੰਦਰੁਸਤ ਹੋਣ ਮਗੋਰੋਂ ਹਸਪਤਾਲ ਤੋਂ ਛੁੱਟੀ ਮਿਲਣ ਮਗਰੋਂ ਘਰ ਚਲੇ ਗਏ ਹਨ।
ਜੋ ਸ਼ਰਧਾਲੂ ਅੱਜ ਪਾਜ਼ੀਟਿਵ ਆਏ ਹਨ, ਉਹ ਤਿੰਨ ਦਿਨ ਪਹਿਲਾਂ ਅੰਮ੍ਰਿਤਸਰ ਪੁੱਜੇ ਸਨ ਤੇ ਉਹਨਾਂ ਨੂੰ ਇਥੇ ਸਰਕਾਰੀ ਕੇਂਦਰ ਵਿਚ ਇਕਾਂਤਵਾਸ ਵਿਚ ਰੱਖਿਆ ਗਿਆ ਹੈ। ਉਹਨਾਂ ਦੇ ਸੈਂਪਲ ਲਏ ਗਏ ਸਨ ਜਿਸ ਵਿਚੋਂ 23 ਪਾਜ਼ੀਟਿਵ ਆਏ ਹਨ। ਉਹਨਾਂ ਨੂੰ ਹੁਣ ਸਰਕਾਰੀ ਮੈਡੀਕਲ ਕਾਲਜ ਦੇ ਆਈਸੋਲੇਸ਼ਨ ਵਾਰਡ ਵਿਚ ਸ਼ਿਫਟ ਕਰ ਦਿੱਤਾ ਗਿਆ ਹੈ। ਇਹਨਾਂ ਦੇ ਸੰਪਰਕ ਵਿਚ ਆਏ ਵਿਅਕਤੀਆਂ ਦੀ ਸ਼ਨਾਖ਼ਤ ਕੀਤੀ ਜਾ ਰਹੀ ਹੈ।