ਅੰਮ੍ਰਿਤਸਰ ਤੋਂ ਭਾਜਪਾ ਦੇ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਆਪਣੀ ਵੋਟ ਪਾਈ
ਗੁਰਪ੍ਰੀਤ ਸਿੰਘ
- ਅੰਮ੍ਰਿਤਸਰ ਸ਼ਹਿਰ ਵਾਸੀਆਂ ਨੂੰ ਵੋਟ ਪਾਉਣ ਲਈ ਕੀਤੀ ਅਪੀਲ
ਅੰਮ੍ਰਿਤਸਰ, 1 ਜੂਨ 2024 - ਅਮਰੀਕਾ ਦੇ ਵਿੱਚ ਲੰਮਾ ਸਮਾਂ ਆਪਣੇ ਸੇਵਾ ਨਿਭਾਉਣ ਤੋਂ ਬਾਅਦ ਅੰਮ੍ਰਿਤਸਰ ਪਹੁੰਚੇ ਤਰਨਜੀਤ ਸਿੰਘ ਸੰਧੂ ਵੱਲੋਂ ਆਪਣੀ ਮੱਤ ਦਾ ਇਸਤੇਮਾਲ ਕਰਦੇ ਹੋਏ ਵੋਟ ਕਾਸਟ ਕੀਤੀ ਗਈ ਜਿਸ ਤੋਂ ਬਾਅਦ ਉਹਨਾਂ ਵੱਲੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹੱਕ ਦੇ ਵਿੱਚ ਅਪੀਲ ਕਰਦੇ ਹੋਏ ਲੋਕਾਂ ਨੂੰ ਕਿਹਾ ਗਿਆ ਕਿ ਉਹ ਵੱਧ ਚੜ ਕੇ ਆਪਣੀ ਵੋਟ ਦਾ ਇਸਤੇਮਾਲ ਕੀਤਾ ਜਾਵੇ ਤਰਨਜੀਤ ਸਿੰਘ ਸੰਧੂ ਵੱਲੋਂ ਗਰੀਨ ਐਵਨਿਊ ਸਥਿਤ ਇੱਕ ਸਰਕਾਰੀ ਕਾਲਜ ਦੇ ਵਿੱਚ ਆਪਣੀ ਵੋਟ ਦਾ ਇਸਤੇਮਾਲ ਕਰਦੇ ਹੋਏ ਲੋਕਾਂ ਨੂੰ ਵੱਧ ਚੜ ਕੇ ਵੋਟ ਕਾਸਟ ਕਰਨ ਵਾਸਤੇ ਕਿਹਾ ਗਿਆ ਉਥੇ ਹੀ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਤਰਨਜੀਤ ਸਿੰਘ ਸੰਧੂ ਉਰਫ ਸਮੁੰਦਰੀ ਨੇ ਕਿਹਾ ਕਿ ਅੱਜ ਨੌਜਵਾਨ ਉੱਠ ਖੜਿਆ ਹੈ ਤੇ ਉਹ ਭਾਰਤੀ ਜਨਤਾ ਪਾਰਟੀ ਦੇ ਹੱਕ ਦੇ ਵਿੱਚ ਵੋਟ ਪਾਉਂਦਾ ਹੋਇਆ ਵੀ ਨਜ਼ਰ ਆਵੇਗਾ ਅੱਗੇ ਬੋਲਦੇ ਹੋਏ ਉਹਨਾਂ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰੇੰਦਰ ਮੋਦੀ ਵੱਲੋਂ ਜੋ ਦੇਸ਼ ਲਈ ਵਧੀਆ ਨੀਤੀਆਂ ਬਣਾਏ ਹੈਗੀਆਂ ਹਨ ਉਸ ਨੂੰ ਲੈ ਕੇ ਲੋਕ ਜਾਗਰੂਕ ਹਨ ਅਤੇ ਉਹਨਾਂ ਨੂੰ ਪੂਰੀ ਉਮੀਦ ਹੈ ਕਿ ਇਸ ਵਾਰ ਲੋਕ ਤੀਸਰੀ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਤੇ ਆਪਣਾ ਭਰੋਸਾ ਜਿਤਾਉਣਗੇ ਉਹਨਾਂ ਨੇ ਕਿਹਾ ਕਿ ਜੋ ਨਵੇਂ ਵੋਟਰ ਹਨ ਉਹਨਾਂ ਨੂੰ ਵੀ ਵੱਧ ਚੜ ਕੇ ਆਪਣੀ ਵੋਟ ਦਾ ਇਸਤੇਮਾਲ ਕਰਨਾ ਚਾਹੀਦਾ ਹੈ।
ਇੱਥੇ ਦੱਸਣ ਯੋਗ ਹੈ ਕਿ ਲਗਾਤਾਰ ਦੋ ਵਾਰ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਪੰਜਾਬ ਵਿੱਚ ਹਾਰ ਦਾ ਸਾਹਮਣਾ ਕਰ ਚੁੱਕੇ ਹਨ ਅਤੇ ਇਸ ਵਾਰ ਇੱਕ ਵਾਰ ਫਿਰ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਵੱਲੋਂ ਆਪਣੇ ਹੱਕ ਦੇ ਵਿੱਚ ਵੋਟ ਪਾਉਣ ਲਈ ਲੋਕਾਂ ਨੂੰ ਅਪੀਲ ਕੀਤੀ ਗਈ ਹਾਲਾਂਕਿ ਇਸ ਤੋਂ ਪਹਿਲਾਂ ਅਰੁਣ ਜੇਤਲੀ ਅਤੇ ਉਸ ਤੋਂ ਬਾਅਦ ਹਰਦੀਪ ਸਿੰਘ ਪੁਰੀ ਦੇ ਉੱਪਰ ਭਾਰਤ ਜਨਤਾ ਪਾਰਟੀ ਵੱਲੋਂ ਭਰੋਸਾ ਜਤਾਇਆ ਗਿਆ ਸੀ ਲੇਕਿਨ ਉਹਨਾਂ ਵੱਲੋਂ ਚੋਣਾਂ ਵਿਚਹਾਰ ਮਿਲੀ ਸੀ ਜਿਸ ਤੋਂ ਬਾਅਦ ਇਸ ਵਾਰ ਤੀਜੀ ਵਾਰ ਤਰਨਜੀਤ ਸਿੰਘ ਸੰਧੂ ਉੱਤੇ ਭਾਰਤੀ ਜਨਤਾ ਪਾਰਟੀ ਵੱਲੋਂ ਆਪਣਾ ਦਾ ਖੇਡਿਆ ਗਿਆ ਹੈ ਹੁਣ ਵੇਖਣਾ ਹੋਵੇਗਾ ਕਿ ਭਾਰਤੀ ਜਨਤਾ ਪਾਰਟੀ ਕੀ ਆਪਣੀ ਉਸ ਹਾਰ ਨੂੰ ਤੋੜ ਪਾਉਂਦੀ ਹੈ ਜਾਂ ਗੁਰਜੀਤ ਸਿੰਘ ਇਸ ਵਾਰ ਹੈ ਹੈਟਰਿਕ ਮਾਰਦੇ ਹਨ ਇਹ ਤਾਂ ਸਮਾਜ ਦੱਸੇਗਾ ਲੇਕਿਨ ਕਿਤੇ ਨਾ ਕਿਤੇ ਅੱਜ ਲੋਕ ਵੱਧ ਚੜ ਕੇ ਆਪਣੀ ਵੋਟ ਦਾ ਇਸਤੇਮਾਲ ਕਰ ਰਹੇ ਹਨ।