ਅੰਮ੍ਰਿਤਸਰ, 20 ਅਕਤੂਬਰ 2018 - ਬੀਤੀ ਰਾਤ ਹੋਏ ਦਰਦਨਾਕ ਹਾਦਸੇ ਦਾ ਸ਼ਿਕਾਰ ਹੋਏ ਲੋਕਾਂ ਦੇ ਪਰਿਵਾਰਕ ਮੈਂਬਰਾਂ ਅਤੇ ਜ਼ਖਮੀਆਂ ਦਾ ਹਾ ਜਾਣਨ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੇ ਲੀਡਰ ਅੰਮ੍ਰਿਤਸਰ 'ਚ ਪਹੁੰਚ ਚੁੱਕੇ ਹਨ। ਸੁਖਬੀਰ ਬਾਦਲ, ਬਿਕਰਮ ਮਜੀਠੀਆ ਸਮੇਤ ਸ਼ਮਸ਼ਾਨਘਾਟ 'ਚ ਪਹੁੰਚੇ ਜਿਥੇ ਮ੍ਰਿਤਕਾਂ ਦਾ ਅੰਤਿਮ ਸਸਕਾਰ ਕੀਤਾ ਜਾ ਰਿਹਾ ਹੈ। ਉਥੇ ਹੀ ਸੁਖਪਾਲ ਖਹਿਰਾ ਵੀ ਅੰਮ੍ਰਿਤਸਰ 'ਚ ਘਟਨਾ ਵਾਲੀ ਥਾਂ 'ਤੇ ਪਹੁੰਚੇ ਹਨ। ਖਹਿਰਾ ਨੇ ਕਿਹਾ ਕਿ ਇੰਨੇ ਵੱਡੇ ਹਾਦਸੇ 'ਚ ਰੇਲਵੇ ਦਾ ਵੀ ਬਹੁਤ ਵੱਡਾ ਦੋਸ਼ ਹੈ, ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦਾ ਵੱਡਾ ਫੇਲੀਅਰ ਹੈ ਤੇ ਪੰਜਾਬ ਸਰਕਾਰ ਤਾਂ ਬਿਲਕੁਲ ਹੀ ਨਾਕਾਮਯਾਬ ਰਹੀ ਹੈ ਇਸ ਮਾਮਲੇ 'ਚ ਅਨੁਸ਼ਾਸਨ ਬਣਾਈ ਰੱਖਣ ਲਈ।
ਉਥੇ ਹੀ ਲੋਕ ਇਨਸਾਫ ਪਾਰਟੀ ਦੇ ਲੀਡਰ ਸਿਮਰਜੀਤ ਸਿੰਘ ਬੈਂਸ ਨੇ ਵੀ ਹਸਪਤਾਲ ਪਹੁੰਚ ਕੇ ਲੋਕਾਂ ਦਾ ਹਾਲ ਜਾਣਿਆ। ਉਨ੍ਹਾਂ ਕਿਹਾ ਕਿ ਇਹ ਸਮਾਂ ਰਾਜਨੀਤੀ ਕਰਨ ਦਾ ਨਹੀਂ ਹੈ ਸਗੋਂ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਨਾਲ ਖੜ੍ਹਨ ਦਾ ਸਮਾਂ ਹੈ।