← ਪਿਛੇ ਪਰਤੋ
ਮਨਪ੍ਰੀਤ ਸਿੰਘ ਜੱਸੀ
ਅੰਮ੍ਰਿਤਸਰ, 25 ਮਾਰਚ 2020 - ਕੋਰੋਨਾ ਵਾਇਰਸ ਦੇ ਕਾਰਨ ਲਗਾਏ ਗਏ ਕਰਫਿਊ ਤੋਂ ਬਾਅਦ ਲੋਕਾਂ ਦੀ ਸਹੂਲਤ ਦੇ ਮੱਦੇਨਜ਼ਰ ਅੱਜ ਜ਼ਿਲ੍ਹਾ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਵੱਲੋਂ ਖਾਸ ਤੌਰ 'ਤੇ ਸਿਹਤ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਮੈਡੀਕਲ ਸਟੋਰਾਂ ਦੇ ਨੰਬਰ ਜਨਤਕ ਕੀਤੇ ਗਏ ਹਨ। ਜਿੱਥੇ ਲੋਕ ਆਪਣੀ-ਆਪਣੀ ਦਵਾਈ ਸਬੰਧੀ ਆਰਡਰ ਦੇ ਸਕਦੇ ਹਨ ਅਤੇ ਮੈਡੀਕਲ ਸਟੋਰ ਉਨ੍ਹਾਂ ਨੂੰ ਘਰ ਬੈਠੇ ਹੀ ਸਬੰਧਤ ਦਵਾਈ ਮੁਹੱਈਆ ਕਰਵਾਉਣਗੇ। ਇਸ ਦੌਰਾਨ ਖਾਸ ਖਿਆਲ ਰੱਖਿਆ ਜਾਵੇਗਾ ਕਿ ਕੋਈ ਵੀ ਵਿਅਕਤੀ ਮੈਡੀਕਲ ਸਟੋਰ ਦੇ ਉੱਪਰ ਨਹੀਂ ਆਵੇਗਾ।
Total Responses : 267