ਅੰਮ੍ਰਿਤਸਰ ਵਿੱਚ 445 ਨਵੇਂ ਪਾਜ਼ੀਟਿਵ ਕੇਸ ਆਏ, 220 ਠੀਕ ਹੋ ਪਰਤੇ ਘਰਾਂ ਨੂੰ
ਅੰਮ੍ਰਿਤਸਰ, 11 ਮਈ 2021 - ਜ਼ਿਲ੍ਹਾ ਅੰਮ੍ਰਿਤਸਰ ਵਿੱਚ ਅੱਜ 445 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ੀਟਿਵ ਆਈ ਹੈ ਅਤੇ 220 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ ਅਤੇ ਹੁਣ ਤੱਕ ਕੁਲ 31216 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਚਰਨਜੀਤ ਸਿੰਘ ਸਿਵਲ ਸਰਜਨ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 5892 ਐਕਟਿਵ ਕੇਸ ਹਨ। ਉਨਾ ਦੱਸਿਆ ਕਿ ਉਨਾਂ ਦੱਸਿਆ ਕਿ ਅੱਜ 17 ਵਿਅਕਤੀ ਦੀ ਮੌਤ ਹੋਈ ਹੈ ਅਤੇ ਹੁਣ ਤੱਕ 1139 ਲੋਕਾਂ ਦੀ ਕਰੋਨਾ ਪਾਜੀਟਿਵ ਹੋਣ ਨਾਲ ਮੌਤ ਹੋ ਚੁੱਕੀ ਹੈ।