ਅੱਜ ਤੇ ਕੱਲ ਲੱਗਣਗੇ ਵੋਟਰ ਸੁਧਾਈ ਦੇ ਸਪੈਸ਼ਲ ਕੈਂਪ
ਰੂਪਨਗਰ, 22 ਨਵੰਬਰ: ਜਿਲ੍ਹਾ ਚੋਣ ਅਫਸਰ ਸ਼੍ਰੀ ਹਿਮਾਂਸ਼ੂ ਜੈਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 01.01.2025 ਦੇ ਅਧਾਰ ਤੇ ਮਿਤੀ 29.10.2024 ਤੋਂ 28.11.2024 ਤੱਕ ਵੋਟਰ ਸੂਚੀਆਂ ਦੀ ਸੁਧਾਈ ਦੀ ਮੁਹਿੰਮ ਚਲਾਈ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਇਸ ਦੇ ਸਬੰਧ ਵਿਚ ਮੁੱਖ ਚੋਣ ਅਫ਼ਸਰ, ਪੰਜਾਬ ਚੰਡੀਗੜ੍ਹ ਵੱਲੋਂ ਪ੍ਰਾਪਤ ਹਦਾਇਤਾਂ ਅਨੁਸਾਰ ਅੱਜ (ਦਿਨ ਸ਼ਨੀਵਾਰ) ਅਤੇ 24 ਨਵੰਬਰ 2024 (ਦਿਨ ਐਤਵਾਰ) ਨੂੰ ਸਪੈਸ਼ਲ ਕੈਂਪ ਲਗਾਏ ਜਾ ਰਹੇ ਹਨ। ਇਹਨਾਂ ਸਪੈਸ਼ਲ ਕੈਂਪਾਂ ਵਾਲੇ ਦਿਨ ਬੀ.ਐਲ.ਓਜ. ਆਪਣੇ-ਆਪਣੇ ਪੋਲਿੰਗ ਬੂਥਾਂ ਤੇ ਸਵੇਰੇ 10:00 ਵਜੇ ਤੋਂ ਸ਼ਾਮ 5:00 ਵਜੇ ਤੱਕ
ਬੈਠਣਗੇ ਅਤੇ ਆਮ ਜਨਤਾ ਤੋਂ ਫਾਰਮ ਵੀ ਪ੍ਰਾਪਤ ਕਰਨਗੇ।
ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਵਿਅਕਤੀ ਦੀ ਮਿਤੀ 01.01.2025 ਨੂੰ 18 ਸਾਲ ਜਾਂ ਇਸ ਤੋਂ ਵੱਧ ਉਮਰ ਹੋ ਜਾਂਦੀ ਹੈ, ਉਹ ਆਪਣੀ ਵੋਟ ਬਣਵਾ ਸਕਦਾ ਹੈ। ਨਵੀਂ ਵੋਟ ਰਜਿਸਟਰੇਸ਼ਨ ਕਰਨ ਲਈ ਫਾਰਮ ਨੰਬਰ-6, ਨਾਮ ਕਟਵਾਉਣ ਲਈ ਫਾਰਮ ਨੰਬਰ-7 ਵੇਰਵਿਆਂ ਵਿੱਚ ਸੋਧ ਕਰਨ ਲਈ ਜਾਂ www ਆਪਣੀ ਵੋਟ ਬਦਲਣ ਲਈ ਫਾਰਮ ਨੰਬਰ-8 ਭਰ ਕੇ, ਸੰਬੰਧਿਤ ਬੀਐਲਓ ਜਾਂ ਈਆਰਓ ਨੂੰ ਦਿੱਤੇ ਜਾ ਸਕਦੇ ਹਨ।
ਉਨ੍ਹਾਂ ਅੱਗੇ ਕਿਹਾ ਕਿ ਇਸ ਤੋਂ ਇਲਾਵਾ ਇਹ ਫਾਰਮ ਆਨਲਾਈਨ www.voters.eci.gov.in ਜਾਂ ਵੋਟਰ ਹੈਲਪ ਲਾਈਨ ਐਪ ਉਤੇ ਵੀ ਭਰੇ ਜਾ ਸਕਦੇ ਹਨ। ਹੋਰ ਵਧੇਰੇ ਜਾਣਕਾਰੀ ਸਬੰਧੀ ਟੋਲ ਫਰੀ ਨੰਬਰ 1950 ਉਤੇ ਵੀ ਕਾਲ ਕੀਤੀ ਜਾ ਸਕਦੀ ਹੈ।