ਅੱਜ ਵਿਜੀਲੈਂਸ ਬਿਊਰੋ ਅੱਗੇ ਪੇਸ਼ ਨਹੀਂ ਹੋਣਗੇ ਚਰਨਜੀਤ ਚੰਨੀ
ਮੋਹਾਲੀ, 12 ਅਪ੍ਰੈਲ, 2023: ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ 12 ਅਪ੍ਰੈਲ ਨੂੰ ਵਿਜੀਲੈਂਸ ਦੇ ਸਾਹਮਣੇ ਪੇਸ਼ ਨਹੀਂ ਹੋਣਗੇ ਉਹਨਾਂ ਵਲੋਂ ਵਿਜੀਲੈਂਸ ਤੋਂ ਹੋਰ ਸਮਾਂ ਮੰਗਿਆ ਗਿਆ ਹੈ ਤੇ ਉਹਨਾਂ ਨੂੰ ਵਿਜੀਲੈਂਸ ਵਲੋਂ 20 ਅਪ੍ਰੈਲ ਤੱਕ ਪੇਸ਼ ਹੋਣ ਲਈ ਟਾਈਮ ਦੇ ਦਿੱਤਾ ਗਿਆ ਹੈ ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ.....
ਅੱਜ ਵਿਜੀਲੈਂਸ ਅੱਗੇ ਪੇਸ਼ ਨਹੀਂ ਹੋਣਗੇ ਚੰਨੀ (ਵੀਡੀਓ ਵੀ ਦੇਖੋ)
ਸਾਬਕਾ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸਮਨ ਭੇਜੇ ਗਏ ਸੀ ਜਿਸ ਵਿਚ ਉਨ੍ਹਾਂ ਨੂੰ ਅੱਜ 12 ਅਪ੍ਰੈਲ ਮੋਹਾਲੀ ਹੈੱਡ ਆਫਿਸ ਵਿਚ ਪੇਸ਼ ਹੋਣ ਲਈ ਆਖਿਆ ਗਿਆ ਸੀ । ਚਰਨਜੀਤ ਚੰਨੀ ਸਾਬਕਾ ਮੁੱਖ ਮੰਤਰੀ ਪੰਜਾਬ ਵਿਜੀਲੈਂਸ ਦਫ਼ਤਰ ਮੁਹਾਲੀ ਦੇ ਵਿੱਚ ਪੇਸ਼ ਹੋਣਾ ਸੀ। ਵਿਜੀਲੈਂਸ ਬਿਊਰੋ ਵੱਲੋਂ ਲਗਾਤਾਰ ਪੰਜਾਬ ਦੇ ਸਾਬਕਾ ਮੰਤਰੀਆਂ, ਮੁੱਖ ਮੰਤਰੀ ਤੇ ਅਧਿਕਾਰੀਆਂ ਦੇ ਖ਼ਿਲਾਫ਼ ਸ਼ਿਕੰਜ਼ਾ ਕੱਸਿਆ ਜਾ ਰਿਹਾ ਹੈ। ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਨੇ ਆਮਦਨ ਤੋਂ ਵੱਧ ਜਾਇਦਾਦ ਬਣਾਈ ਗਈ ।
ਇਸੇ ਤਹਿਤ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚੰਨੀ ਨੂੰ ਵਿਜੀਲੈਂਸ ਦਫ਼ਤਰ ਮੁਹਾਲੀ ਵਿਖੇ ਬੁਲਾਇਆ ਗਿਆ ਸੀ । ਜਿਥੇ ਉਨ੍ਹਾਂ ਨੂੰ ਵੀ ਇਸ ਗੱਲ ਨੂੰ ਲੈ ਕੇ ਪੁੱਛਗਿੱਛ ਕੀਤੀ ਜਾਣੀ ਹੈ ਕਿ ਆਮਦਨ ਦੇ ਨਾਲੋਂ ਜਿਆਦਾ ਜਾਇਦਾਦ ਉਹਨਾਂ ਕਿਵੇਂ ਬਣਾਈ ਹੈ । ਪੰਜਾਬ ਦੇ ਕਈ ਸਾਬਕਾ ਮੰਤਰੀ ਵਿਜੀਲੈਂਸ ਦੇ ਪੁੱਛਗਿਛ ਤੋਂ ਬਾਅਦ ਜੇਲ੍ਹ ਵੀ ਚੁੱਕੇ ਹਨ। ਹੁਣ ਵੇਖਣਾ ਹੋਵੇਗਾ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚੰਨੀ 20 ਅਪ੍ਰੈਲ ਨੂੰ ਹੋਣਗੇ ਜਾਂ ਨਹੀਂ ।