ਆਈ.ਈ.ਟੀ. ਭੱਦਲ ਟੈਕਨੀਕਲ ਕੈਂਪਸ ਨੇ 27ਵਾਂ ਸਥਾਪਨਾ ਦਿਵਸ ਮਨਾਇਆ
ਦਰਸ਼ਨ ਸਿੰਘ ਗਰੇਵਾਲ
ਰੂਪਨਗਰ 22 ਨਵੰਬਰ 2024: ਅੱਜ ਆਈ.ਈ.ਟੀ. ਭੱਦਲ ਟੈਕਨੀਕਲ ਕੈਂਪਸ ਨੇ ਆਪਣਾ 27ਵਾਂ ਸਥਾਪਨਾ ਦਿਵਸ ਮਨਾਇਆ। ਇਸ ਮੌਕੇ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ। ਉਪਰੰਤ ਵਿਦਿਆਰਥੀਆਂ, ਮਾਪਿਆਂ, ਸਟਾਫ਼ ਅਤੇ ਇਲਾਕੇ ਦੀ ਤੰਦਰੁਸਤੀ ਤੇ ਖੁਸ਼ਹਾਲੀ ਲਈ ਅਰਦਾਸ ਵੀ ਕੀਤੀ ਗਈ। ਇਸ ਮੌਕੇ ਕਾਲਜ ਦੇ ਚੇਅਰਮੈਨ ਸ. ਤਜਿੰਦਰ ਸਿੰਘ ਨੇ ਕਾਲਜ ਦੇ ਸ਼ਾਨਦਾਰ 26 ਸਾਲ ਪੂਰੇ ਹੋਣ ਦੀ ਖੁਸ਼ੀ ਵਿੱਚ ਸਾਰਿਆ ਨੂੰ ਵਧਾਈ ਦਿੱਤੀ ਅਤੇ ਵੱਖ-ਵੱਖ ਤਰ੍ਹਾਂ ਦੇ ਬੂਟੇ ਲਗਾਂ ਕੇ ਵਾਤਾਵਰਣ ਨੂੰ ਬਚਾਉਣ ਸੰਬੰਧੀ ਵਿਦਿਆਰਥੀਆਂ ਨੂੰ ਜਾਗਰੂਕ ਵੀ ਕੀਤਾ। ਆਈ.ਈ.ਟੀ. ਭੱਦਲ ਟੈਕਨੀਕਲ ਕੈਂਪਸ ਦੇ ਰਜਿਸਟਰਾਰ-ਕਮ-ਡਾਇਰੈਕਟਰ ਡਾ. ਐਸ.ਐਸ. ਬਿੰਦਰਾ ਜੀ ਵੱਲੋਂ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਕਾਲਜ ਦੇ 27ਵੇਂ ਸਥਾਪਨਾ ਦਿਵਸ ਦੀ ਵਧਾਈ ਦਿੰਦਿਆਂ ਕਾਲਜ ਦੀਆਂ ਉਪਲੱਬਧੀਆਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਕਾਲਜ ਦੇ ਫਾਊਂਡਰ ਚੇਅਰਮੈਨ ਇੰਜ. ਗੁਰਚਰਨ ਸਿੰਘ ਜੀ ਵੱਲੋਂ ਲਗਾਇਆ ਗਿਆ ਇਹ ਬੂਟਾ ਅੱਜ ਇੱਕ ਫ਼ਲਦਾਰ ਦਰਖਤ ਬਣ ਚੁੱਕਾ ਹੈ ਅਤੇ ਪਿਛਲੇ 26 ਸਾਲ ਤੋਂ ਕੰਡੀ ਇਲਾਕੇ ਦੀ ਸੇਵਾ ਕਰਦਾ ਆ ਰਿਹਾ ਹੈ। ਇਸ ਮੌਕੇ ਇੰਜੀਨੀਅਰਿੰਗ ਕਾਲਜ ਦੇ ਪ੍ਰਿੰਸੀਪਲ ਡਾ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਕੈਂਪਸ ਦੀ ਸ਼ੁਰੂਆਤ ਬੀ.ਟੈੱਕ ਕੋਰਸ ਨਾਲ ਕੀਤੀ ਗਈ ਸੀ, ਪਰੰਤੂ ਸਮੇਂ ਦੇ ਨਾਲ-2 ਇਨ੍ਹਾਂ ਕੋਰਸਾਂ ਵਿੱਚ ਵਾਧਾ ਕੀਤਾ ਜਾਂਦਾ ਰਿਹਾ ਅਤੇ ਅੱਜ ਇਸ ਕੈਂਪਸ ਵਿੱਚ ਐਮ.ਟੈੱਕ, ਐਮ.ਬੀ.ਏ., ਐਮ.ਸੀ.ਏ., ਐਮ. ਆਰਚੀਟੈਕਚਰ, ਬੀ.ਆਰਚੀਟੈਕਚਰ, ਬੀ.ਟੈੱਕ, ਬੀ.ਫਾਰਮੈਸੀ, ਬੀ-ਐਚ.ਐਮ.ਸੀ.ਟੀ, ਬੀ.ਬੀ.ਏ., ਬੀ.ਸੀ.ਏ., ਬੀ.ਕਾਮ, ਬੀ.ਐਸ.ਸੀ ਐਮ ਐਲ ਐਸ ਤੋਂ ਇਲਾਵਾ ਡਿਪਲੋਮਾ ਕੋਰਸ ਵੀ ਚਲਾਏ ਜਾ ਰਹੇ। ਉਨ੍ਹਾਂ ਦੱਸਿਆਂ ਭਵਿੱਖ ਵਿੱਚ ਮੈਨੇਜਮੈਂਟ ਵੱਲੋਂ ਹੋਰ ਨਵੇਂ ਕੋਰਸਾਂ ਦੀ ਸ਼ੁਰੂਆਤ ਕਰਨ ਦੀ ਯੋਜਨਾ ਹੈ। ਇਸ ਮੌਕੇ ਕਾਲਜ ਦੇ ਡੀਨ ਅਕਾਦਮਿਕ ਵਿਸ਼ਾਲ ਅਰੌੜਾ ਨੇ ਕਾਲਜ ਵੱਲੋਂ ਵਿਦਿਆਰਥੀਆਂ ਲਈ ਚਲਾਈਆਂ ਜਾ ਰਹੀਆਂ ਵੱਖ-2 ਸਕਾਲਰਸ਼ੀਪਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਮੌਕੇ ਡਾ. ਕੰਚਨ ਸ਼ਰਮਾਂ, ਡਾ. ਪ੍ਰਵਨੀਤ ਕੌਰ, ਆਰਚੀਟੈਕਟਰ ਗੁਰਪ੍ਰੀਤ ਸਿੰਘ, ਉਂਕਾਰ ਸਿੰਘ, ਇਸ਼ਾਨੀ, ਭਵਨਪ੍ਰੀਤ ਕੌਰ, ਨਿਲੇਸ਼ਵਰ ਟਾਕ, ਕਮਲਜੀਤ ਸਿੰਘ ਆਦਿ ਹਾਜ਼ਰ ਸਨ। ਅੰਤ ਵਿੱਚ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਲੰਗਰ ਛੱਕਿਆ ਗਿਆ।