- ਪਾਰਟੀ ਪੰਜਾਬ ਪ੍ਰਧਾਨ ਦੀ ਅਗਵਾਈ ਵਿੱਚ ਲੁਧਿਆਣਾ ਜਲੰਧਰ ਕੌਮੀ ਸ਼ਾਹਰਾਹ ਕੀਤਾ ਗਿਆ ਜਾਮ
- ਪੰਜਾਬ ਦੇ ਬਹਾਦਰ ਯੋਧਿਆਂ ਦਾ ਰਿਹਾ ਕੁਰਬਾਨੀ ਭਰਿਆ ਇਤਿਹਾਸ -ਰਾਜੀਵ ਕੁਮਾਰ ਲਵਲੀ
- ਪਾਰਲੀਮੈਂਟ ਦੇ ਸੈਸ਼ਨ ਵਿਚ ਖੇਤੀ ਕਾਨੂੰਨ ਰੱਦ ਕਰਕੇ ਕੇਂਦਰ ਸਰਕਾਰ ਕਿਸਾਨਾਂ ਨੂੰ ਦੇਵੇ ਰਾਹਤ-ਆਜ਼ਾਦ ਸਮਾਜ ਪਾਰਟੀ
ਲੁਧਿਆਣਾ 6 ਫ਼ਰਵਰੀ 2021 - ਅੱਜ ਇੱਥੇ ਆਜ਼ਾਦ ਸਮਾਜ ਪਾਰਟੀ ਅਤੇ ਭੀਮ ਆਰਮੀ ਵੱਲੋਂ ਸਾਂਝੇ ਤੌਰ ਤੇ ਲੁਧਿਆਣਾ ਜਲੰਧਰ ਕੌਮੀ ਸ਼ਾਹ ਰਾਹ ਤੇ ਕਿਸਾਨਾਂ ਵੱਲੋਂ ਦਿੱਤੇ ਗਏ ਚੱਕਾ ਜਾਮ ਦੇ ਸੱਦੇ ਦਾ ਸਮਰਥਨ ਕਰਦਿਆਂ ਜਾਮ ਲਾਇਆ ਗਿਆ ਅਤੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਕੇਂਦਰ ਸਰਕਾਰ ਦੇ ਖਿਲਾਫ ਆਪਣੀ ਭੜਾਸ ਕੱਢੀ ਗਈ ਆਜ਼ਾਦ ਸਮਾਜ ਪਾਰਟੀ ਦੇ ਪੰਜਾਬ ਪ੍ਰਧਾਨ ਰਾਜੀਵ ਕੁਮਾਰ ਲਵਲੀ ਦੀ ਅਗਵਾਈ ਦੇ ਵਿੱਚ ਪਾਰਟੀ ਦੇ ਕੌਮੀ ਪ੍ਰਧਾਨ ਸ੍ਰੀ ਚੰਦਰਸ਼ੇਖਰ ਆਜ਼ਾਦ ਦੇ ਦਿਸ਼ਾ ਨਿਰਦੇਸ਼ਾਂ ਹੇਠ ਵੱਡਾ ਇਕੱਠ ਕਰ ਕੇ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ ਗਿਆ...12 ਵਜੇ ਤੋਂ ਲੈ ਕੇ ਦੁਪਹਿਰ 3 ਵਜੇ ਤੱਕ ਚੱਕਾ ਜਾਮ ਰੱਖਿਆ ਗਿਆ ਅਤੇ ਕਿਸਾਨਾਂ ਨੂੰ ਖੁੱਲ੍ਹਾ ਸਮਰਥਨ ਦਿੱਤਾ ਗਿਆ...
ਇਸ ਦੌਰਾਨ ਆਜ਼ਾਦ ਸਮਾਜ ਪਾਰਟੀ ਦੇ ਕੌਮੀ ਪ੍ਰਧਾਨ ਰਾਜੀਵ ਕੁਮਾਰ ਲਵਲੀ ਅਤੇ ਮਾਲਵਾ ਜ਼ੋਨ ਦੇ ਇੰਚਾਰਜ ਤੇ ਸੀਨੀਅਰ ਮੀਤ ਪ੍ਰਧਾਨ ਐਡਵੋਕੇਟ ਇੰਦਰਜੀਤ ਅਤੇ ਸੀਨੀਅਰ ਆਗੂ ਅਰੁਣ ਭੱਟੀ ਨੇ ਕਿਹਾ ਕਿ ਪੰਜਾਬੀਆਂ ਦਾ ਇਤਿਹਾਸ ਕੁਰਬਾਨੀਆਂ ਭਰਿਆ ਰਿਹਾ ਹੈ ਅਤੇ ਸ਼ਾਇਦ ਮੋਦੀ ਸਰਕਾਰ ਇਹ ਭੁੱਲ ਗਈ ਹੈ ਰਾਜੀਵ ਕੁਮਾਰ ਲਵਲੀ ਨੇ ਕਿਹਾ ਕਿ ਮੁਗਲਾਂ ਦੇ ਸਮੇਂ ਤੋਂ ਹੀ ਪੰਜਾਬੀਆਂ ਦਾ ਇਤਿਹਾਸ ਕੁਰਬਾਨੀ ਭਰਿਆ ਰਿਹਾ ਹੈ ਉਨ੍ਹਾਂ ਕਿਹਾ ਕਿ ਅੰਗਰੇਜ਼ਾਂ ਨੂੰ ਦੇਸ਼ ਚੋਂ ਭਜਾਉਣ ਲਈ ਪੰਜਾਬੀਆਂ ਨੇ ਵੱਡੀਆਂ ਕੁਰਬਾਨੀਆਂ ਦਿੱਤੀਆਂ ਸਨ ਅਤੇ ਇਸ ਕੁਰਬਾਨੀਆਂ ਨੂੰ ਸ਼ਾਇਦ ਮੋਦੀ ਸਰਕਾਰ ਅੱਜ ਭੁੱਲ ਗਈ ਹੈ।
ਰਾਜੀਵ ਕੁਮਾਰ ਲਵਲੀ ਦੀ ਅਗਵਾਈ ਦੇ ਵਿਚ ਭੀਮ ਆਰਮੀ ਅਤੇ ਸੈਂਕਡ਼ੇ ਵਰਕਰਾਂ ਵੱਲੋਂ ਇਕੱਠੇ ਹੋ ਕੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਗਈਆਂ, ਰਾਜੀਵ ਕੁਮਾਰ ਲਵਲੀ ਨੇ ਇਹ ਵੀ ਕਿਹਾ ਕਿ ਅੱਜ ਸਿਰਫ ਕਿਸਾਨ ਹੀ ਨਹੀਂ ਸਗੋਂ ਸਮਾਜ ਦੇ ਦੱਬੇ ਕੁਚਲੇ ਆਰਥਿਕ ਪੱਖ ਤੋਂ ਕਮਜ਼ੋਰ ਦਲਿਤ ਅਤੇ ਮਜ਼ਦੂਰ ਵਰਗ ਕੇਂਦਰ ਦੀ ਭਾਜਪਾ ਸਰਕਾਰ ਦੀਆਂ ਮਾੜੀਆਂ ਨੀਤੀਆਂ ਕਰਕੇ ਪ੍ਰਭਾਵਿਤ ਹੈ ਉਨ੍ਹਾਂ ਕਿਹਾ ਕਿ ਦਲਿਤਾਂ ਦੇ ਹੱਕਾਂ ਨੂੰ ਮੋਦੀ ਸਰਕਾਰ ਵਲੋਂ ਕੁਚਲਿਆ ਜਾ ਰਿਹਾ ਹੈ ਇੱਥੋਂ ਤੱਕ ਕਿ ਸੰਵਿਧਾਨ ਦੀ ਉਲੰਘਣਾ ਕੀਤੀ ਜਾ ਰਹੀ ਹੈ, ਰਾਜੀਵ ਕੁਮਾਰ ਲਵਲੀ ਨੇ ਕਿਹਾ ਕਿ ਪਾਰਲੀਮੈਂਟ ਦੇ ਵਿੱਚ ਚੱਲ ਰਹੇ ਸੈਸ਼ਨ ਵਿੱਚ ਕੇਂਦਰ ਸਰਕਾਰ ਤੁਰੰਤ ਖੇਤੀ ਕਾਨੂੰਨਾਂ ਨੂੰ ਰੱਦ ਕਰੇ ਅਤੇ ਕਿਸਾਨਾਂ ਨੂੰ ਵੱਡੀ ਰਾਹਤ ਦੇਵੇ।
ਇਸ ਮੌਕੇ ਰਾਜੀਵ ਕੁਮਾਰ ਲਵਲੀ ਪੰਜਾਬ ਪ੍ਰਧਾਨ ਅਜ਼ਾਦ ਸਮਾਜ ਪਾਰਟੀ ਤੋਂ ਇਲਾਵਾ ਮਾਲਵਾ ਜ਼ੋਨ ਦੇ ਇੰਚਾਰਜ ਅਤੇ ਸੀਨੀਅਰ ਮੀਤ ਪ੍ਰਧਾਨ ਐਡਵੋਕੇਟ ਇੰਦਰਜੀਤ, ਸੀਨੀਅਰ ਆਗੂ ਅਰੁਣ ਭੱਟੀ , ਰਾਹੁਲ, ਡਾਕਟਰ ਰਵਿੰਦਰ ਸਰੋਏ, ਤਾਲਿਬ ਖਾਨ, ਬਾਬਾ ਰਾਮਾ ਚੌਹਾਨ, ਇੰਦਰਜੀਤ ਲੰਗਾਹ, ਆਨੰਦ ਕਿਸ਼ੋਰ, ਸੋਮਨਾਥ ਬਾਲੀ, ਰਾਹੁਲ ਪਾਰਖੀ, ਰਾਜ ਭੱਟੀ, ਵਰਿੰਦਰ ਜੱਖੁ ਹੀਰਾ ਦੋਹਾਕਤਰ, ਤੀਰਥ ਸਮਰਾ ਸੀਨੀਅਰ ਆਗੂ, ਆਲਮ ਖਾਨ, ਸੋਨੂੰ ਚੌਧਰੀ, ਗੁਰਚਰਨ ਪਹਿਲਵਾਨ, ਰਣਜੀਤ ਸਿੰਘ ਬੰਟੀ, ਰਮੇਸ਼ ਬੱਲ, ਬਲਵਿੰਦਰ ਸਿੰਘ ਗੋਲਡੀ ਦੇ ਨਾਲ ਭੀਮ ਆਰਮੀ ਅਤੇ ਅਜ਼ਾਦ ਸਮਾਜ ਪਾਰਟੀ ਦੇ ਸੈਂਕੜੇ ਵਰਕਰ ਵੀ ਚੱਕਾ ਜਾਮ ਵਿੱਚ ਸ਼ਾਮਿਲ ਹੋਏ।