- ਆਜ਼ਾਦ ਸਮਾਜ ਪਾਰਟੀ ਕਿਸਾਨਾਂ ਦੇ ਨਾਲ-ਰਾਜੀਵ ਕੁਮਾਰ ਲਵਲੀ
ਲੁਧਿਆਣਾ 25 ਮਾਰਚ 2021 - ਅੱਜ ਇਥੇ ਆਜ਼ਾਦ ਸਮਾਜ ਪਾਰਟੀ ਦੇ ਪੰਜਾਬ ਪ੍ਰਧਾਨ ਰਾਜੀਵ ਕੁਮਾਰ ਲਵਲੀ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਕਿਸਾਨਾਂ ਵੱਲੋਂ ਦਿੱਤੇ ਗਏ ਸ਼ੁੱਕਰਵਾਰ ਨੂੰ ਭਾਰਤ ਬੰਦ ਦੇ ਸੱਦੇ ਡਾ ਸਮੁੱਚੀ ਪਾਰਟੀ ਪੂਰਨ ਸਮਰਥਨ ਕਰਦੀ ਹੈ ਉਨ੍ਹਾਂ ਕਿਹਾ ਕਿ ਆਜ਼ਾਦ ਸਮਾਜ ਪਾਰਟੀ ਕਿਸਾਨਾਂ ਦੇ ਹੱਕ ਦੇ ਵਿੱਚ ਨਿੱਤਰੇਗੀ ਅਸੀਂ ਜਿੱਥੇ ਕਿਤੇ ਵੀ ਧਰਨੇ ਲੱਗਣਗੇ ਉਹ ਕਿਸਾਨਾਂ ਦਾ ਸਾਥ ਦੇਣਗੇ, ਇਸ ਦੌਰਾਨ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਤੁਰੰਤ ਕਾਲੇ ਕਾਨੂੰਨ ਰੱਦ ਕਰ ਕੇ ਕੇਂਦਰ ਸਰਕਾਰ ਨੂੰ ਤੁਰੰਤ ਤਿੰਨੇ ਕਾਲੇ ਕਾਨੂੰਨ ਰੱਦ ਕਰ ਕੇ ਕਿਸਾਨਾਂ ਨੂੰ ਰਾਹਤ ਦੇਣੀ ਚਾਹੀਦੀ ਹੈ ਅਤੇ ਨਾਲ ਹੀ ਕਿਸਾਨਾਂ ਨੂੰ ਐੱਮਐੱਸਪੀ ਕਾਨੂੰਨ ਬਣਾ ਕੇ ਦੇਣਾ ਚਾਹੀਦਾ ਹੈ ਤਾਂ ਜੋ ਕਾਰਪੋਰੇਟ ਘਰਾਣੇ ਭੋਲੇ ਭਾਲੇ ਕਿਸਾਨਾਂ ਦੀ ਲੁੱਟ ਖਸੁੱਟ ਨਾ ਕਰ ਸਕਣ।
ਇਸ ਮੌਕੇ ਆਜ਼ਾਦ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਰਾਜੀਵ ਕੁਮਾਰ ਲਵਲੀ ਅਤੇ ਆਜ਼ਾਦ ਸਮਾਜ ਪਾਰਟੀ ਦੇ ਪੰਜਾਬ ਤੋਂ ਮੀਤ ਪ੍ਰਧਾਨ ਅਤੇ ਮਾਲਵਾ ਜ਼ੋਨ ਦੇ ਇੰਚਾਰਜ ਐਡਵੋਕੇਟ ਇੰਦਰਜੀਤ ਅਤੇ ਯੂਥ ਪੰਜਾਬ ਪ੍ਰਧਾਨ ਅਰੁਣ ਭੱਟੀ ਨੇ ਸਾਡੇ ਦੇਸ਼ ਦਾ ਕਿਸਾਨ ਅੰਨਦਾਤਾ ਅੱਜ ਦਿੱਲੀ ਦੀਆਂ ਸਰਹੱਦਾਂ ਤੇ ਕਈ ਮਹੀਨਿਆਂ ਤੋਂ ਧਰਨੇ ਪ੍ਰਦਰਸ਼ਨ ਕਰ ਰਿਹਾ ਹੈ ਪਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਗੌਰ ਨਹੀਂ ਫਰਮਾ ਰਹੇ ਲਈ ਜੋ ਕਿ ਬੇਹੱਦ ਸ਼ਰਮਨਾਕ ਹੈ ਉਨ੍ਹਾਂ ਕਿਹਾ ਕਿ ਉਹ ਕਦੀ ਅੱਜ ਕਿਸਾਨਾਂ ਦੇ ਨਾਲ ਹੋਰ ਵੀ ਵਰਗ ਪ੍ਰੇਸ਼ਾਨ ਹੈ ਤੇ ਕੇਂਦਰ ਦੀ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਫ਼ਾਇਦਾ ਪਹੁੰਚਾਉਣ ਲਈ ਅਜਿਹੇ ਕਾਨੂੰਨ ਤੇ ਕਾਨੂੰਨ ਬਣਾ ਰਹੀ ਹੈ, ਉਨ੍ਹਾਂ ਕਿਹਾ ਕਿ ਦਿੱਲੀ ਦੇ ਵਿੱਚ ਕਿਸਾਨ ਅੰਦੋਲਨ ਦੌਰਾਨ ਸੈਂਕੜੇ ਕਿਸਾਨ ਆਪਣੀ ਜਾਨ ਦੇ ਚੁੱਕੇ ਨੇ ਪਰ ਪ੍ਰਧਾਨਮੰਤਰੀ ਨਰਿੰਦਰ ਮੋਦੀ ਵੱਲੋਂ ਉਨ੍ਹਾਂ ਨੂੰ ਲੈ ਕੇ ਕੋਈ ਵੀ ਬਿਆਨ ਜਾਂ ਫਿਰ ਅਫ਼ਸੋਸ ਪ੍ਰਗਟ ਨਹੀਂ ਕੀਤਾ ਗਿਆ ਜਿਸ ਤੋਂ ਜ਼ਾਹਿਰ ਹੈ ਕਿ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੂੰ ਕਿਸਾਨਾਂ ਨਾਲ ਜਾਂ ਆਰਥਿਕ ਪੱਖ ਤੋਂ ਕਮਜ਼ੋਰ ਦਲਿਤ ਦਬੇ ਕੁਚਲਿਆਂ ਦੀ ਕੋਈ ਪ੍ਰਵਾਹ ਨਹੀਂ ਹੈ, ਉਨ੍ਹਾਂ ਨੇ ਕਿਹਾ ਕਿ ਆਜ਼ਾਦ ਸਮਾਜ ਪਾਰਟੀ ਪਹਿਲੇ ਦਿਨ ਤੋਂ ਕਿਸਾਨ ਅੰਦੋਲਨ ਨੂੰ ਸਮਰਥਨ ਦੇ ਰਹੀ ਹੈ ਅਤੇ ਜਿੱਥੇ ਵੀ ਕਿਸਾਨਾਂ ਨੂੰ ਲੋੜ ਪੈਂਦੀ ਹੈ ਪਾਰਟੀ ਉਥੇ ਖੜ੍ਹਦੀ ਹੈ ਅਤੇ ਉਨ੍ਹਾਂ ਦਾ ਸਾਥ ਦਿੰਦੀ ਹੈ ਅਤੇ ਆਉਂਦੇ ਦਿਨਾਂ ਚ ਵੀ ਜਦੋਂ ਤੱਕ ਕਾਲੇ ਕਾਨੂੰਨ ਰੱਦ ਨਹੀਂ ਹੋ ਜਾਂਦੇ ਉਦੋਂ ਤਕ ਸਾਥ ਦਿੰਦੀ ਰਹੇਗੀ।
ਇਸ ਮੌਕੇ ਆਜ਼ਾਦ ਸਮਾਜ ਪਾਰਟੀ ਦੇ ਪੰਜਾਬ ਪ੍ਰਧਾਨ ਰਾਜੀਵ ਕੁਮਾਰ ਲਵਲੀ ਤੋਂ ਇਲਾਵਾ ਪਾਰਟੀ ਦੇ ਮੀਤ ਪ੍ਰਧਾਨ ਅਤੇ ਮਾਲਵਾ ਜ਼ੋਨ ਦੇ ਇੰਚਾਰਜ ਐਡਵੋਕੇਟ ਇੰਦਰਜੀਤ ਯੂਥ ਪੰਜਾਬ ਪ੍ਰਧਾਨ ਅਰੁਣ ਭੱਟੀ ਤੋਂ ਇਲਾਵਾ ਪਾਰਟੀ ਦੇ ਹੋਰ ਮੈਂਬਰ ਅਤੇ ਆਗੂਆਂ ਨੇ ਵੀ ਖੁੱਲ੍ਹ ਕੇ ਕਿਸਾਨਾਂ ਦਾ ਸਮਰਥਨ ਕੀਤਾ।