ਪੇਡ ਨਿਊਜ਼, ਬਲਕ ਐਸ.ਐਮ.ਐਸ. ਤੇ ਸੋਸ਼ਲ ਮੀਡੀਆ 'ਤੇ ਰਹੇਗੀ ਐਮ.ਸੀ.ਐਮ.ਸੀ. ਦੀ ਪੈਨੀ ਨਜ਼ਰ
ਡਿਪਟੀ ਕਮਿਸ਼ਨਰ ਨੇ ਨੌਜਵਾਨ ਤੇ ਵਿਦਆਂਗਜਨ ਨੂੰ ਵੋਟ ਬਣਾ ਕੇ ਮਤਦਾਨ ਦਾ ਪ੍ਰਯੋਗ ਕਰਨ ਦੀ ਕੀਤੀ ਅਪੀਲ
ਹੁਸ਼ਿਆਰਪੁਰ, 11 ਮਾਰਚ 2019: ਭਾਰਤੀ ਚੋਣ ਕਮਿਸ਼ਨ ਵਲੋਂ ਲੋਕ ਸਭਾ ਚੋਣਾਂ ਲਈ ਮਿਤੀਆਂ ਦੀ ਘੋਸ਼ਣਾ ਦੇ ਨਾਲ ਹੀ ਆਦਰਸ਼ ਚੋਣ ਜਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ। ਇਹ ਜਾਣਕਾਰੀ ਜ਼ਿਲ•ਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦਿੱਤੀ। ਇਸ ਦੌਰਾਨ ਉਨ•ਾਂ ਨਾਲ ਐਸ.ਐਸ.ਪੀ. ਸ੍ਰੀ ਜੇ. ਏਲਨਚੇਲੀਅਨ ਵੀ ਵਿਸੇਸ਼ ਤੌਰ 'ਤੇ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਵੋਟਾਂ 19 ਮਈ 2019 ਨੂੰ ਹੋਣਗੀਆਂ ਅਤੇ 23 ਮਈ 2019 ਨੂੰ ਵੋਟਾਂ ਦੀ ਗਿਣਤੀ ਹੋਵੇਗੀ। ਉਨ•ਾਂ ਦੱਸਿਆ ਕਿ ਨਾਮਜਦਗੀ ਪੱਤਰ ਦਾਖਲ ਕਰਨ ਦੀ ਅੰਤਿਮ ਮਿਤੀ 29 ਅਪ੍ਰੈਲ ਤੇ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਆਖਰੀ ਮਿਤੀ 2 ਮਈ ਹੈ।
ਜ਼ਿਲ•ਾ ਚੋਣ ਅਫ਼ਸਰ ਨੇ ਦੱਸਿਆ ਕਿ ਸਰਕਾਰੀ ਪ੍ਰਾਪਰਟੀ 'ਤੇ ਰਾਜਨੀਤਿਕ ਦਲਾਂ ਦੇ ਹੋਰਡਿੰਗਜ਼ ਹਟਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਉਨ•ਾਂ ਦੱਸਿਆ ਕਿ ਕਿਸੇ ਵੀ ਨਿਜੀ ਪ੍ਰਾਪਰਟੀ 'ਤੇ ਵੀ ਬਿਨ•ਾਂ ਆਗਿਆ ਕੋਈ ਚੋਣਾਂ ਸਬੰਧੀ ਇਸ਼ਤਿਹਾਰ ਤੇ ਹੋਰਡਿੰਗ ਨਹੀਂ ਲਗਾਇਆ ਜਾ ਸਕਦਾ ਹੈ। ਉਨ•ਾਂ ਦੱਸਿਆ ਕਿ ਆਦਰਸ਼ ਚੋਣ ਜਾਬਤਾ ਲਾਗੂ ਕਰਵਾਉਣ ਲਈ ਸਾਰੀਆਂ ਟੀਮਾਂ ਪੂਰੀ ਮੁਸਤੈਦੀ ਨਾਲ ਕੰਮ ਕਰਨਗੀਆਂ ਅਤੇ ਇਸ ਦੀ ਉਲੰਘਣਾ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ•ਾਂ ਕਿਹਾ ਕਿ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਕਿ ਆਦਰਸ਼ ਚੋਣ ਜਾਬਤਾ ਲਾਗੂ ਕਰਵਾਉਣ ਲਈ ਤਨਦੇਹੀ ਨਾਲ ਕੰਮ ਕਰਨ ਅਤੇ ਉਲੰਘਣਾ ਕਰਨ ਵਾਲੇ ਖਿਲਾਫ਼ ਕਾਨੂੰਨੀ ਕਾਰਵਾਈ ਯਕੀਨੀ ਬਣਾਈ ਜਾਵੇ।
ਜ਼ਿਲ•ਾ ਚੋਣ ਅਫ਼ਸਰ ਸ੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਹੁਸ਼ਿਆਰਪੁਰ ਲੋਕ ਸਭਾ ਖੇਤਰ ਵਿੱਚ ਕੁੱਲ 9 ਵਿਧਾਨ ਸਭਾ ਖੇਤਰ ਹਨ, ਜਿਸ ਵਿੱਚ ਹੁਣ ਤੱਕ ਕੁੱਲ 15,48,898 ਵੋਟਰ ਹਨ। ਉਨ•ਾਂ ਕਿਹਾ ਕਿ ਇਸ ਤੋਂ ਇਲਾਵਾ ਲੋਕ ਸਭਾ ਖੇਤਰ ਵਿੱਚ 1911 ਪੋਲਿੰਗ ਸਟੇਸ਼ਨ ਹਨ। ਉਨ•ਾਂ ਦੱਸਿਆ ਕਿ ਆਦਰਸ਼ ਚੋਣ ਜਾਬਤੇ 'ਤੇ ਨਿਗਰਾਨੀ ਰੱਖਣ ਲਈ ਹਰ ਵਿਧਾਨ ਸਭਾ ਖੇਤਰ ਦੇ ਹਿਸਾਬ ਨਾਲ ਫਲਾਇੰਗ ਸਕੁਐਡ, ਸਟੈਟਿਕ ਸਰਵੀਲੈਂਸ ਟੀਮ, ਵੀਡੀਓ ਸਰਵੀਲੈਂਸ ਟੀਮ, ਵੀਡੀਓ ਵਿਊਂਗ ਟੀਮ, ਅਕਾਉਟਿੰਗ ਟੀਮ, ਐਕਸਾਈਜ਼ ਟੀਮਾਂ ਗਠਿਤ ਕਰ ਦਿੱਤੀਆਂ ਗਈਆਂ ਹਨ। ਉਨ•ਾਂ ਕਿਹਾ ਕਿ ਪ੍ਰਿੰਟਿੰਗ ਪ੍ਰੈਸ ਕਿਸੇ ਵੀ ਤਰ•ਾਂ ਦੀ ਚੋਣਾਂ ਸਬੰਧੀ ਸਮੱਗਰੀ ਪ੍ਰਕਾਸ਼ਿਤ ਕਰਨ ਦੌਰਾਨ ਉਸ 'ਤੇ ਪਿੰ੍ਰਟਰ ਤੇ ਪਬਲਿਸ਼ਰ ਦਾ ਨਾਮ ਜ਼ਰੂਰ ਪ੍ਰਕਾਸ਼ਿਤ ਕਰਨ, ਇਸ ਦੀ ਉਲੰਘਣਾ ਕਰਨ ਵਾਲੇ ਖਿਲਾਫ਼ ਸੈਕਸ਼ਨ 127-ਏ ਤਹਿਤ ਕਾਰਵਾਈ ਕੀਤੀ ਜਾਵੇਗੀ।
ਜ਼ਿਲ•ਾ ਚੋਣ ਅਫ਼ਸਰ ਨੇ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਉਮੀਦਵਾਰ ਦੇ ਚੋਣ ਖਰਚੇ ਦੀ ਲਿਮਟ 70 ਲੱਖ ਰੁਪਏ ਹੈ। ਉਨ•ਾਂ ਦੱਸਿਆ ਕਿ ਇਸ ਵਾਰ ਆਮ ਲੋਕ ਵੀ ਆਦਰਸ਼ ਚੋਣ ਜਾਬਤੇ ਦੀ ਨਿਗਰਾਨੀ ਕਰ ਸਕਦੇ ਹਨ। ਇਸ ਲਈ ਚੋਣ ਕਮਿਸ਼ਨ ਵਲੋਂ ਸੀ-ਵਿਜ਼ਿਲ ਨਾਮ ਦੀ ਮੋਬਾਇਲ ਐਪਲੀਕੇਸ਼ਨ ਲਾਂਚ ਕੀਤੀ ਗਈ ਹੈ ਅਤੇ ਇਸ ਦੁਆਰਾ ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਸਬੰਧੀ ਕੋਈ ਵੀ ਨਾਗਰਿਕ ਸ਼ਿਕਾਇਤ ਕਰ ਸਕਦਾ ਹੈ। ਸ਼ਿਕਾਇਤਕਰਤਾ ਜੇਕਰ ਚਾਹੇ, ਤਾਂ ਆਪਣੀ ਪਹਿਚਾਣ ਗੁਪਤ ਵੀ ਰੱਖ ਸਕਦਾ ਹੈ। ਸੀ-ਵਿਜਿਲ ਰਾਹੀਂ ਪ੍ਰਾਪਤ ਸ਼ਿਕਾਇਤਾਂ 'ਤੇ 100 ਮਿੰਟ ਵਿੱਚ ਕਾਰਵਾਈ ਕੀਤੀ ਜਾਵੇਗੀ। ਸ੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਚੋਣ ਕਮਿਸ਼ਨ ਵਲੋਂ 1950 ਹੈਲਪ ਲਾਈਨ ਨੰਬਰ ਵੀ ਜਾਰੀ ਕੀਤਾ ਗਿਆ ਹੈ, ਜਿਥੇ ਚੋਣਾਂ ਸਬੰਧੀ ਕੋਈ ਵੀ ਜਾਣਕਾਰੀ ਜਾਂ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ। ਉਨ•ਾਂ ਦੱਸਿਆ ਕਿ ਆਦਰਸ਼ ਚੋਣ ਜਾਬਤੇ ਦੌਰਾਨ ਚੋਣ ਕਮਿਸ਼ਨ ਵਲੋਂ ਗਠਿਤ ਐਮ.ਸੀ.ਐਮ.ਸੀ. ਟੀਮ ਪੇਡ ਨਿਊਜ਼, ਬਲਕ ਐਸ.ਐਮ.ਐਸ. ਅਤੇ ਸਪੈਸ਼ਲ ਮੀਡੀਆ 'ਤੇ ਨਿਗਰਾਨੀ ਰੱਖੇਗੀ। ਉਨ•ਾਂ ਦੱਸਿਆ ਕਿ ਇਲੈਕਟ੍ਰੋਨਿਕ ਮੀਡੀਆ/ਰੇਡੀਓ ਵਿੱਚ ਇਸ਼ਤਿਹਾਰ ਦੇਣ ਲਈ ਐਮ.ਸੀ.ਐਮ.ਸੀ. ਤੋਂ ਸਰਟੀਫਿਕੇਟ ਲੇਣਾ ਜ਼ਰੂਰੀ ਹੈ।
ਜ਼ਿਲ•ਾ ਚੋਣ ਅਫਸਰ ਨੇ ਕਿਹਾ ਕਿ ਵੋਟ ਇਕ ਅਜਿਹਾ ਮੌਕਾ ਹੁੰਦਾ ਹੈ, ਜਦੋਂ ਦੇਸ਼ ਦੇ ਨਾਗਰਿਕ ਆਪਣੀ ਪਸੰਦ ਦੀ ਸਰਕਾਰ ਚੁਣਦਾ ਹੈ, ਇਸ ਲਈ 19 ਸਾਲ ਜਾਂ ਇਸ ਤੋਂ ਵੱਧ ਉਮਰ ਵਰਗ ਦੇ ਹਰ ਨਾਗਰਿਕ ਨੂੰ ਬਿਨ•ਾਂ ਕਿਸੇ ਡਰ, ਭੈਅ ਜਾਂ ਲਾਲਚ ਦੇ ਵੋਟ ਜ਼ਰੂਰ ਪਾਉਣੀ ਚਾਹੀਦੀ ਹੈ। ਉਨ•ਾਂ ਅਪੀਲ ਕਰਦਿਆਂ ਕਿਹਾ ਕਿ 18-19 ਸਾਲ ਦੇ ਨੌਜਵਾਨਾਂ ਤੋਂ ਇਲਾਵਾ ਦਿਵਆਂਗਜਨ ਜਿਨ•ਾਂ ਆਪਣੀ ਵੋਟ ਨਹੀਂ ਬਣਾਈ, ਉਹ ਆਪਣੀ ਵੋਟ ਜ਼ਰੂਰ ਬਣਵਾਉਣ ਅਤੇ ਮਜ਼ਬੂਤ ਲੋਕਤੰਤਰ ਦੇ ਨਿਰਮਾਣ 'ਚ ਆਪਣੀ ਹਿੱਸੇਦਾਰੀ ਪਾਉਣ। ਉਨ•ਾਂ ਦੱਸਿਆ ਕਿ ਵੋਟ ਬਣਾਉਣ ਲਈ ਉਹ ਆਪਣੇ ਪੋਲਿੰਗ ਬੂਥ ਦੇ ਬੀ.ਐਲ.ਓ. ਨਾਲ ਸੰਪਰਕ ਕਰ ਸਕਦੇ ਹਨ।
ਇਸ ਦੌਰਾਨ ਐਸ.ਐਸ.ਪੀ. ਸ੍ਰੀ ਜੇ.ਏਲਨਚੇਲੀਅਨ ਨੇ ਕਿਹਾ ਕਿ ਸ਼ਾਂਤੀਪੂਰਵਕ ਤੇ ਨਿਰਪੱਖ ਚੋਣਾਂ ਲਈ ਪੁਲਿਸ ਪ੍ਰਸਾਸ਼ਨ ਵਚਨਬੱਧ ਹੈ। ਉਨ•ਾਂ ਦੱਸਿਆ ਕਿ ਜਨਤਾ ਨਾਲ ਤਾਲਮੇਲ ਕਰਕੇ ਪੁਲਿਸ ਵਲੋਂ ਅਪਰਾਧਿਕ ਗਤੀਵਿਧੀਆਂ 'ਤੇ ਸਖਤ ਨਜ਼ਰ ਰੱਖੀ ਜਾਵੇਗੀ। ਉਨ•ਾਂ ਕਿਹਾ ਕਿ ਪੁਲਿਸ ਪ੍ਰਸਾਸ਼ਨ ਵਲੋਂ ਚੋਣ ਕਮਿਸ਼ਨ ਤੋਂ ਪੈਰਾ ਮਿਲਟਰੀ ਫੋਰਸ ਦੀ ਮੰਗ ਵੀ ਕੀਤੀ ਗਈ ਹੈ। ਉਨ•ਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਨ•ਾਂ ਕੋਲ ਲਾਇਸੰਸੀ ਹਥਿਆਰ ਹਨ, ਉਹ ਆਪਣੇ ਹਥਿਆਰ ਸਬੰਧਤ ਪੁਲਿਸ ਸਟੇਸ਼ਨ ਵਿੱਚ ਜਮ•ਾਂ ਕਰਵਾ ਦੇਣ। ਉਨ•ਾਂ ਕਿਹਾ ਕਿ ਜੇਕਰ ਕਿਸੇ ਨੂੰ ਸੁਰੱਖਿਆ ਸਬੰਧੀ ਕੋਈ ਸ਼ਿਕਾਇਤ ਹੋਵੇ, ਤਾਂ ਉਹ ਪੁਲਿਸ ਕੰਟਰੋਲ ਰੂਮ ਦੇ ਫੋਨ ਨੰਬਰ 100 ਤੇ 111 'ਤੇ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ।
ਇਸ ਮੌਕੇ 'ਤੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਹਰਪ੍ਰੀਤ ਸਿੰਘ ਸੂਦਨ, ਜ਼ਿਲ•ਾ ਲੋਕ ਸੰਪਰਕ ਅਫ਼ਸਰ ਸ੍ਰੀ ਹਾਕਮ ਥਾਪਰ ਤੇ ਸਹਾਇਕ ਲੋਕ ਸੰਪਰਕ ਅਫਸਰ ਸ੍ਰੀ ਲੋਕੇਸ਼ ਕੁਮਾਰ ਵੀ ਹਾਜ਼ਰ ਸਨ।