← ਪਿਛੇ ਪਰਤੋ
ਪਟਿਆਲਾ, 27 ਮਾਰਚ 2019: ਮਰਹੂਮ ਪੰਥਕ ਆਗੂ ਸਵਰਗੀ ਜਥੇਦਾਰ ਗੁਰਚਰਨ ਸਿੰਘ ਟੌਹੜਾ ਦਾ ਪਰਿਵਾਰ ਆਮ ਆਦਮੀ ਪਾਰਟੀ ਅਤੇ ਕਾਂਗਰਸ ਵਿਚਕਾਰ ਚੱਲ ਰਹੀਆਂ ਗੱਠਜੋੜ ਦੀਆਂ ਕੋਸ਼ਿਸ਼ਾਂ ਦੇ ਵਿਰੋਧ ਵਿੱਚ ਨਿੱਤਰ ਆਇਆ ਹੈ। ।ਜਥੇਦਾਰ ਟੌਹੜਾ ਦੇ ਦਾਮਾਦ ਸਾਬਕਾ ਮੰਤਰੀ ਹਰਮੇਲ ਸਿੰਘ ਟੌਹੜਾ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਜੇਕਰ ਆਪ ਅਤੇ ਕਾਂਗਰਸ ਵਿਚਕਾਰ ਸਮਝੌਤਾ ਹੁੰਦਾ ਹੈ ਤਾਂ ਉਹ ਆਪ ਨੂੰ ਅਲਵਿਦਾ ਕਹਿ ਦੇਣਗੇ । ਇਸ ਮੌਕੇਟੌਹੜਾ ਨੇ ਆਖਿਆ ਹੈ ਕਿ ਜੇਕਰ ਆਪ ਇੱਕ ਅਜਿਹੀ ਪਾਰਟੀ ਨਾਲ ਸਮਝੌਤਾ ਕਰਦੀ ਹੈ ਜਿਸ ਦੇ ਹੱਥ ਸਿੱਖਾਂ ਦੇ ਖੂਨ ਨਾਲ ਰੰਗੇ ਹੋਏ ਹਨ ਤਾਂ ਉਹ ਆਪ ਵਿੱਚ ਇੱਕ ਪਲ ਵੀ ਨਹੀਂ ਰਹਿਣਗੇ। ।ਟੌਹੜਾ ਦੇ ਇਸ ਬਿਆਨ ਨਾਲ ਆਮ ਆਦਮੀ ਪਾਰਟੀ ਸਾਹਮਣੇ ਨਵੀਂ ਚੁਣੌਤੀ ਖੜ੍ਹੀ ਹੋ ਗਈ ਹੈ। ।ਟੌਹੜਾ ਨੇ ਆਖਿਆ ਹੈ ਕਿ ਆਮ ਆਦਮੀ ਪਾਰਟੀ ਸਮਾਜ ਦੇ ਸਭ ਵਰਗਾਂ ਨੂੰ ਨਾਲ ਲੈ ਕੇ ਰਵਾਇਤੀ ਰਾਜਨੀਤਕ ਪਾਰਟੀਆਂ ਦੇ ਵਿਰੋਧ ਵਿੱਚੋਂ ਪੈਦਾ ਹੋਈ ਪਾਰਟੀ ਹੈ ਪਰ ਹੁਣ ਕੇਜਰੀਵਾਲ ਕਾਂਗਰਸ ਨਾਲ ਗੱਠਜੋੜ ਕਰਨ ਲਈ ਉਤਾਵਲੇ ਹੋ ਰਹੇ ਹਨ ।। ਟੌਹੜਾ ਦਾ ਕਹਿਣਾ ਹੈ ਕਿ ਪਾਰਟੀ ਸੁਪਰੀਮੋ ਦਾ ਇਹ ਫ਼ੈਸਲਾ ਦੂਰਅੰਦੇਸ਼ੀ ਵਾਲਾ ਨਹੀਂ ਹੈ ਅਤੇ ਇਹ ਭਵਿੱਖ ਵਿੱਚ ਪਾਰਟੀ ਲਈ ਘਾਤਕ ਸਾਬਤ ਹੋਵੇਗਾ।। ਇਸ ਲਈ ਉਨ੍ਹਾਂ ਦੇ ਪਰਿਵਾਰ ਨੇ ਪਾਰਟੀ ਦੇ ਇਸ ਸੰਭਾਵੀ ਗੱਠਜੋੜ ਪ੍ਰਤੀ ਆਪਣਾ ਪੱਖ ਸਪੱਸ਼ਟ ਕਰਨਾ ਠੀਕ ਸਮਝਿਆ ਹੈ। ।ਟੌਹੜਾ ਨੇ ਆਖਿਆ ਕਿ ਉਹ ਪੰਥਕ ਰਾਜਨੀਤੀ ਨੂੰ ਮੁੜ ਲੀਹਾਂ ਤੇ ਲਿਆਉਣ ਲਈ ਯਤਨਸ਼ੀਲ ਰਹਿਣਗੇ।
Total Responses : 267