ਨਵੀਂ ਦਿੱਲੀ, 6 ਜਨਵਰੀ, 2017 : ਆਮ ਆਦਮੀ ਪਾਰਟੀ ਨੇ ਅੱਜ ਅੰਮ੍ਰਿਤਸਰ ਕੇਂਦਰੀ ਤੋਂ ਆਪਣੇ ਉਮੀਦਵਾਰ ਨੂੰ ਬਦਲ ਦਿੱਤਾ ਹੈ। ਪੰਜਾਬ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਨੇ ਕਿਹਾ ਕਿ ਰਜਿੰਦਰ ਕੁਮਾਰ ਦੀ ਥਾਂ ਦਰਬਾਰੀ ਲਾਲ ਨੂੰ ਅੰਮ੍ਰਿਤਸਰ ਕੇਂਦਰੀ ਸੀਟ ਤੋਂ ਉਮੀਦਵਾਰ ਐਲਾਨ ਦਿੱਤਾ ਗਿਆ ਹੈ।
ਯਾਦ ਰਹੇ ਕਿ ਦਰਬਾਰੀ ਲਾਲ ਕਾਂਗਰਸ ਸਰਕਾਰ ਸਮੇਂ ਡਿਪਟੀ ਸਪੀਕਰ ਦੇ ਅਹੁਦੇ ਉਤੇ ਰਹਿ ਚੁੱਕੇ ਹਨ। ਕੁਝ ਦਿਨ ਪਹਿਲਾਂ ਹੀ ਕਾਂਗਰਸ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ।