ਆਪ ਪਾਰਟੀ ਅਤੇ ਕਾਂਗਰਸ ਦੀਆਂ ਵਧੀਕੀਆਂ ਤੋਂ ਲੋਕ ਦੁੱਖੀ : ਪ੍ਰੋ. ਚੰਦੂਮਾਜਰਾ
- ਅਕਾਲੀ ਦਲ ਦੀਆਂ ਮੀਟਿੰਗ ਨੇ ਰੈਲੀਆਂ ਦੇ ਰੂਪ ਧਾਰਨ ਕੀਤੇ
ਰੋਪੜ 7 ਮਈ 2024 - ਅੱਜ ਉਸ ਮੌਕੇ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਬਲ ਮਿਲਿਆ ਜਦੋਂ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਪਿੰਡ ਖਾਬੜਾ ਵਿਖੇ ਵੱਖ-ਵੱਖ ਪਾਰਟੀਆਂ ਨੂੰ ਛੱਡਕੇ ਆਏ ਦਰਜਨਾਂ ਨੌਜਵਾਨ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਏ। ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਉਮੀਦਵਾਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਹਲਕਾ ਇੰਚਾਰਜ਼ ਕਰਨ ਸਿੰਘ ਡੀਟੀਓ ਦੀ ਅਗਵਾਈ ਵਿੱਚ ਰੱਖੀ ਭਰਵੀਂ ਚੋਣ ਮੀਟਿੰਗ ਦੌਰਾਨ ਪਿੰਡ ਦੇ ਦਰਜਨਾਂ ਨੌਜਵਾਨਾਂ ਨੇ ਕਾਂਗਰਸ ਅਤੇ ਆਪ ਪਾਰਟੀ ਛੱਡ ਅਕਾਲੀ ਦਲ ਵਿੱਚ ਸਮੂਲੀਅਤ ਕਰਵਾਈ। ਇਸ ਸਮੇਂ ਪ੍ਰੋ. ਚੰਦੂਮਾਜਰਾ ਨੇ ਆਖਿਆ ਕਿ ਆਪ ਪਾਰਟੀ ਅਤੇ ਕਾਂਗਰਸ ਤੋਂ ਸਤਾਏ ਨੌਜਵਾਨ ਵੱਡੀ ਗਿਣਤੀ ਵਿੱਚ ਇਹਨਾਂ ਪਾਰਟੀਆਂ ਨੂੰ ਅਲਵਿਦਾ ਆਖਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਰਹੇ ਹਨ।
ਇਸ ਮੌਕੇ ਪ੍ਰੋ. ਚੰਦੂਮਾਜਰਾ ਨੇ ਆਖਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਦੀ ਸੱਤਾ ਹਾਸਿਲ ਕਰਨ ਲਈ ਹਰ ਹੱਥ ਕੰਡਾ ਵਰਤਿਆ ਗਿਆ। ਉਨ੍ਹਾਂ ਆਖਿਆ ਕਿ ਸੱਤਾ ਦੀ ਭੁੱਖ ਪੂਰੀ ਕਰਨ ਲਈ ਮੁੱਖ ਮੰਤਰੀ ਮਾਨ ਵੱਲੋਂ ਪੰਜਾਬ ਦੇ ਲੋਕਾਂ ਨੂੰ ਅਣਗਣਿਤ ਝੂਠ ਬੋਲੇ ਗਏ, ਪ੍ਰੰਤੂ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਨਾਲ ਕੀਤਾ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ। ਇਸ ਸਮੇਂ ਪ੍ਰੋ. ਚੰਦੂਮਾਜਰਾ ਨੇ ਆਖਿਆ ਕਿ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਝੂਠ ਬੋਲ ਸੂਬੇ ਦੀ ਜਵਾਨੀ ਨੂੰ ਗੁੰਮਰਾਹ ਕੀਤਾ ਗਿਆ। ਉਨ੍ਹਾਂ ਆਖਿਆ ਕਿ ਪਿਛਲੇ ਦਿਨੀਂ ਰੋਪੜ, ਖਰੜ ਆਦਿ ਵਿੱਚ ਮੁੱਖ ਮੰਤਰੀ ਮਾਨ ਦੇ ਰੋਡ ਸ਼ੋਅ ਦੌਰਾਨ ਆਪਣੀਆ ਮੰਗਾਂ ਨੂੰ ਲੈਕੇ ਮੰਗ ਪੱਤਰ ਦੇਣ ਆਏ ਮੁਲਾਜ਼ਮ ਨੌਜਵਾਨਾਂ ਉੱਪਰ ਅੰਨੇਵਾਹ ਤਸ਼ਦੱਦ ਢਾਹੇ ਗਏ ਅਤੇ ਪੱਗਾਂ ਉਤਾਰੀਆਂ ਗਈਆਂ। ਉਨ੍ਹਾਂ ਆਖਿਆ ਕਿ ਸੂਬੇ ਦੀ ਨੌਜਵਾਨੀ ਨੂੰ ਵੱਡੇ-ਵੱਡੇ ਵਾਅਦੇ ਕਰਨ ਵਾਲੀ ਆਪ ਸਰਕਾਰ ਹਰ ਫ਼ਰੰਟ ਉੱਤੇ ਬੁਰੀ ਤਰ੍ਹਾਂ ਫ਼ੇਲ ਹੋ ਚੁੱਕੀ ਹੈ। ਉਨ੍ਹਾਂ ਆਖਿਆ ਕਿ ਨੌਜਵਾਨਾਂ ਨਾਲ ਹੋ ਰਹੀਆਂ ਵਧੀਕੀਆਂ ਦਾ ਬਦਲਾ ਸੂਬੇ ਦੇ ਲੋਕ ਇਨ੍ਹਾਂ ਚੋਣਾਂ ਵਿੱਚ ਜਰੂਰ ਲੈਣਗੇ।
ਇਸ ਮੌਕੇ ਹਲਕਾ ਇੰਚਾਰਜ਼ ਕਰਨ ਸਿੰਘ ਡੀਟੀਓ, ਸੀਨੀਅਰ ਅਕਾਲੀ ਆਗੂ ਹਰਮੋਨ ਸਿੰਘ ਸੰਧੂ, ਸ਼ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਬੀਬੀ ਬੀਬੀ ਵਨਿੰਦਰ ਕੌਰ ਲੂੰਬਾ, ਪਰਮਜੀਤ ਸਿੰਘ ਲੱਖੇਵਾਲ, ਬਲਦੇਵ ਸਿੰਘ ਕੰਗ, ਮੋਹਨਜੀਤ ਸਿੰਘ ਕਮਾਲਪੁਰ, ਹਰਪ੍ਰੀਤ ਸਿੰਘ ਬਸੰਤ, ਨਰਿੰਦਰ ਸਿੰਘ ਮਾਵੀ, ਮੋਹਰ ਸਿੰਘ ਖਾਬੜਾ, ਸਤਨਾਮ ਸਿੰਘ, ਦਰਸ਼ਨ ਸਿੰਘ ਸ਼ੋਲਖੀਆਂ, ਸਰਨਜੀਤ ਸਿੰਘ ਚੈੜੀਆਂ, ਮਲਕੀਤ ਸਿੰਘ ਭਾਗੋਮਾਜਰਾ, ਮਿਹਰ ਸਿੰਘ ਲੌਂਗੀਆ ਸਰਪੰਚ, ਗੁਰਨੇਕ ਸਿੰਘ, ਸੁਰਿੰਦਰ ਸਿੰਘ, ਅਮਰੀਕ ਸਿੰਘ, ਹਰਪ੍ਰੀਤ ਸਿੰਘ ਗੋਗੀ, ਨਰਿੰਦਰ ਸ਼ਰਮਾ, ਜਸਵੰਤ ਸਿੰਘ, ਰਾਜਵੀਰ ਸਿੰਘ ਨੰਬਰਦਾਰ, ਗੁਰਬਚਨ ਸਿੰਘ, ਰਘਵੀਰ ਸਿੰਘ, ਬਿੱਟੂ ਬਾਜਵਾ ਸਰਪੰਚ ਰੋਡੇ ਮਾਜਰਾ, ਗੁਰਵਿੰਦਰ ਸਿੰਘ, ਗੁਰਮੁਖ ਸਿੰਘ , ਜੈਪਾਲ ਸਿੰਘ ਲੌਹਾਰੀ, ਜਸਬੀਰ ਸਿੰਘ ਪੱਥਰਮਾਜਰਾ, ਮਨੋਹਰ ਸਿੰਘ ਪੱਥਰਮਾਜਰਾ, ਰਜਿੰਦਰ ਸਿੰਘ, ਬਲਵੰਤ ਸਿੰਘ, ਰਜਿੰਦਰ ਸਿੰਘ, ਗੁਰਤੇਜ ਸਿੰਘ ਤੇਜੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਅਕਾਲੀ ਆਗੂ ਅਤੇ ਵਰਕਰ ਮੌਜੂਦ ਸਨ।