ਆਪ ਵੱਲੋਂ ਪਾਰਟੀ ਵਿੱਚੋਂ ਕੱਢਿਆ ਗਿਆ ਤਾਂ ਚੰਨਣ ਸਿੰਘ ਖਾਲਸਾ ਨੇ ਤੁਰੰਤ ਚੁੱਕਿਆ ਭਾਜਪਾ ਦਾ ਝੰਡਾ
- ਕਿਹਾ ਸਿਧਾਂਤਾਂ ਤੋਂ ਭਟਕੀ ਹੋਈ ਪਾਰਟੀ ਹੈ ਆਮ ਆਦਮੀ ਪਾਰਟੀ
ਰੋਹਿਤ ਗੁਪਤਾ
ਗੁਰਦਾਸਪੁਰ 8 ਨਵੰਬਰ 2024 - ਜਿਵੇਂ ਜਿਵੇਂ ਜਿਮਨੀ ਚੋਣਾਂ ਦੇ ਦਿਨ ਨਜ਼ਦੀਕ ਕਰ ਰਹੇ ਹਨ ਸਿਆਸੀ ਫੇਰ ਬਦਲ ਸ਼ੁਰੂ ਹੋ ਗਏ ਹਨ। ਮੁੱਖ ਮੰਤਰੀ ਦੀ ਫੇਰੀ ਦੌਰਾਨ ਡੇਰਾ ਬਾਬਾ ਨਾਨਕ ਦੀ ਫਾਈਲਾਂ ਅਤੇ ਫੇਰ ਸੁਖਵਿੰਦਰ ਰੰਧਾਵਾ ਵੱਲੋਂ ਵੋਟਰਾਂ ਨੂੰ ਗੈਂਗਸਟਰਾਂ ਦੇ ਨਾਂ ਤੇ ਧਮਕੀਆਂ ਦਬਾਉਣ ਦੀਆਂ ਕੀਤੀਆਂ ਗਈਆਂ ਸ਼ਿਕਾਇਤਾਂ ਤੋਂ ਬਾਅਦ ਹੁਣ ਸਭ ਤੋਂ ਵੱਡਾ ਧਮਾਕਾ ਹੋਇਆ ਆਮ ਆਦਮੀ ਪਾਰਟੀ ਵੱਲੋਂ ਬਾਹਰ ਦਾ ਰਸਤਾ ਦਿਖਾਉਂਦੇ ਡੇਰਾ ਬਾਬਾ ਨਾਨਕ ਤੋਂ ਆਮ ਆਦਮੀ ਪਾਰਟੀ ਦੇ ਆਗੂ ਚੰਨਨ ਸਿੰਘ ਖਾਲਸਾ ਨੇ ਭਾਰਤੀ ਜਨਤਾ ਪਾਰਟੀ ਦਾ ਝੰਡਾ ਚੁੱਕ ਲਿਆ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਆ ਉਹਨਾਂ ਕਿਹਾ ਕਿ ਉਹਨਾਂ ਨੇ ਆਮ ਆਦਮੀ ਪਾਰਟੀ ਲਈ ਬਹੁਤ ਮਿਹਨਤ ਕੀਤੀ ਪਰ ਮੁੱਲ ਨਹੀਂ ਪਿਆ । ਹੁਣ ਮਿਹਨਤ ਕਰਕੇ ਭਾਜਪਾ ਵਿੱਚ ਮੁਕਾਮ ਹਾਸਿਲ ਕਰਨ ਦੀ ਕੋਸ਼ਿਸ਼ ਕਰਾਂਗਾ ਤੇ ਨਾਲ ਹੀ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਰਵੀਕਰਨ ਸਿੰਘ ਕਾਹਲੋ ਨੂੰ ਜਿਤਾਉਣ ਲਈ ਵੀ ਹਰ ਤਰ੍ਹਾਂ ਦੀ ਕੋਸ਼ਿਸ਼ ਕਰਨ ਲਈ ਤਿਆਰ ਹਾਂ। ਉਹਨਾਂ ਕਿਹਾ ਕਿ ਪਾਰਟੀ ਸਿਧਾਂਤਾਂ ਤੋਂ ਭਟਕ ਗਈ ਹੈ ਅਤੇ ਇੱਥੇ ਮਿਹਨਤ ਦਾ ਕੋਈ ਮੁੱਲ ਨਹੀਂ ਹੈ।
ਦੱਸ ਦਈਏ ਕਿ ਚੰਨਨ ਸਿੰਘ ਖਾਲਸਾ ਜੋ ਆਮ ਆਦਮੀ ਪਾਰਟੀ ਦੇ ਹਲਕਾ ਡੇਰਾ ਬਾਬਾ ਨਾਨਕ ਤੋਂ ਪੁਰਾਨੇ ਆਗੂ ਰਹੇ ਹਨ ਅਤੇ ਜਿਮਨੀ ਚੋਣਾਂ ਵਿੱਚ ਟਿਕਟ ਦੀ ਦਾਵੇਦਾਰੀ ਲਈ ਵੀ ਉਹਨਾਂ ਦਾ ਨਾਂ ਵੱਜ ਰਿਹਾ ਸੀ। ਉਹਨਾਂ ਨੂੰ ਪਾਰਟੀ ਵੱਲੋਂ ਸਪੋਰਟਸ ਵਿੰਗ ਦੇ ਚੇਅਰਮੈਨ ਦੀ ਜਿੰਮੇਵਾਰੀ ਦਿੱਤੀ ਗਈ ਸੀ ਪਰ ਸ਼ੁਕਰਵਾਰ ਦੀ ਸ਼ਾਮ ਨੂੰ ਇਕਦਮ ਉਹਨਾਂ ਤੇ ਪਾਰਟੀ ਵਿਰੋਧੀ ਗਤੀਵਿਧੀਆਂ ਦਾ ਦੋਸ਼ ਲਗਾ ਕੇ ਆਮ ਆਦਮੀ ਪਾਰਟੀ ਦੇ ਜ਼ਿਲ੍ਾ ਪ੍ਰਧਾਨ ਦਿਹਾਤੀ ਚੇਅਰਮੈਨ ਬਲਬੀਰ ਸਿੰਘ ਪੰਨੂ ਵੱਲੋਂ ਉਹਨਾਂ ਨੂੰ ਪਾਰਟੀ ਤੋਂ ਬਾਹਰ ਕੱਢਣ ਦਾ ਪੱਤਰ ਜਾਰੀ ਕਰ ਦਿੱਤਾ ਗਿਆ ਸੀ।